ਮੱਧ ਪ੍ਰਦੇਸ਼ : ਜੈਨ ਸੰਤ ਦੇ ਸਵਾਗਤ ਲਈ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ , ਸੋਸ਼ਲ ਡਿਸਟੈਂਸ ਦੀਆਂ ਉਡਾਈਆਂ ਧੱਜੀਆਂ

By  Shanker Badra May 13th 2020 03:51 PM

ਮੱਧ ਪ੍ਰਦੇਸ਼ : ਜੈਨ ਸੰਤ ਦੇ ਸਵਾਗਤ ਲਈ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ , ਸੋਸ਼ਲ ਡਿਸਟੈਂਸ ਦੀਆਂ ਉਡਾਈਆਂ ਧੱਜੀਆਂ:ਮੱਧ ਪ੍ਰਦੇਸ਼ : ਦੇਸ਼ ਵਿਚ ਵਧਦੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਲਾਕਡਾਊਨ ਲਾਗੂ ਕੀਤਾ ਹੋਇਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਲਗਾਤਾਰ ਇਸ ਦੀ ਮਿਆਦ ਨੂੰ ਵਧਾਉਂਦੇ ਹੋਏ ਲੋਕਾਂ ਨੂੰ ਸਰੀਰਕ ਦੂਰੀ ਦੀ ਪਾਲਣਾ ਕਰਨ ਦੀ ਅਪੀਲ ਕਰ ਚੁੱਕੇ ਹਨ ਪਰ ਕਈ ਜਗ੍ਹਾ 'ਤੇ ਸਰੀਰਕ ਦੂਰੀ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮੱਧ ਪ੍ਰਦੇਸ਼ ਦੇ ਵਿੱਚ ਦੇਖਣ ਨੂੰ ਮਿਲਿਆ ਹੈ।

ਦਰਅਸਲ 'ਚ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਬਾਂਦਾ 'ਚ ਜੈਨ ਸੰਤ ਪ੍ਰਮਸਾਨਗਰ ਦੇ ਸਵਾਗਤ ਲਈ ਮੰਗਲਵਾਰ ਨੂੰ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਦੀ ਭੀੜ ਜਮ੍ਹਾਂ ਹੋ ਗਈ ਹੈ। ਇਸ ਮਾਮਲੇ 'ਚ ਸਾਗਰ ਜ਼ਿਲ੍ਹੇ ਦੇ ਏਐੱਸਪੀ ਪ੍ਰਵੀਣ ਭੂਰੀਆ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜੇਕਰ ਸਰੀਰਕ ਦੂਰੀ ਦੇ ਮਾਪਦੰਡਾਂ ਤੇ ਧਾਰਾ-144 ਦੀ ਉਲੰਘਣਾ ਕੀਤੀ ਗਈ ਹੈ ਤਾਂ ਪ੍ਰਬੰਧਕਾਂ ਖ਼ਿਲਾਫ਼ ਜਾਂਚ 'ਤੇ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਣਗੀਆਂ।

ਦੱਸ ਦੇਈਏ ਕਿ ਦੇਸ਼ ਵਿਚ ਲਾਕਡਾਊਨ ਕਾਰਨ ਧਾਰਾ 144 ਲਾਗੂ ਕੀਤੀ ਗਈ ਹੈ। ਮੱਧ ਪ੍ਰਦੇਸ਼ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਤੇਜ਼ੀ ਨਾਲ ਜਾਰੀ ਹੈ। ਸੂਬੇ ਦੇ ਇੰਦੌਰ ਸ਼ਹਿਰ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਹੁਣ ਤੱਕ ਕੋਰੋਨਾ ਵਾਇਰਸ ਪੀੜਤ ਲੋਕਾਂ ਦੀ ਗਿਣਤੀ 4050 ਦੇ ਉੱਪਰ ਪਹੁੰਚ ਗਈ ਹੈ, ਉੱਥੇ ਹੀ ਹੁਣ ਤਕ 197 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

-PTCNews

Related Post