ਮੱਧ ਪ੍ਰਦੇਸ਼ ਦੇ ਸਾਗਰ 'ਚ ਵਰਪਿਆ ਦਰਦਨਾਕ ਸੜਕ ਹਾਦਸਾ, 9 ਲੋਕਾਂ ਦੀ ਮੌਤ 4 ਗੰਭੀਰ ਜ਼ਖਮੀ

By  Jashan A November 21st 2018 03:37 PM -- Updated: November 21st 2018 03:44 PM

ਮੱਧ ਪ੍ਰਦੇਸ਼ ਦੇ ਸਾਗਰ 'ਚ ਵਰਪਿਆ ਦਰਦਨਾਕ ਸੜਕ ਹਾਦਸਾ, 9 ਲੋਕਾਂ ਦੀ ਮੌਤ 4 ਗੰਭੀਰ ਜ਼ਖਮੀ,ਸਾਗਰ: ਦਿਨ ਬ ਦਿਨ ਸਾਡੇ ਦੇਸ਼ ‘ਚ ਸੜਕ ਹਾਦਸਿਆਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਕਾਰਨ ਹੁਣ ਤੱਕ ਅਨੇਕਾਂ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ। ਅਜਿਹਾ ਇੱਕ ਦਰਦਨਾਕ ਹਾਦਸਾ ਮੱਧ ਪ੍ਰਦੇਸ਼ ਦੇ ਸਾਗਰ 'ਚ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਨੈਸ਼ਨਲ ਹਾਈਵੇਅ 26 'ਤੇ ਟਰੱਕ ਤੇ ਟਵੇਰਾ ਕਾਰ ਦੀ ਆਪਸ 'ਚ ਟੱਕਰ ਹੋ ਗਈ।

ਜਿਸ ਦੌਰਾਨ 3 ਬੱਚਿਆਂ ਸਣੇ 9 ਲੋਕਾਂ ਦੀ ਮੌਤ ਹੋ ਗਈ ਜਦਕਿ 4 ਲੋਕ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋ ਟਵੇਰਾ ਕਾਰ 'ਚ ਸਵਾਰ ਲੋਕ ਉੱਤਰ ਪ੍ਰਦੇਸ਼ ਦੇ ਲਲਿਤਪੁਰ ਤੋਂ ਮੱਧ ਪ੍ਰਦੇਸ਼ ਦੇ ਮਾਲਥੌਨ ਜਾ ਰਹੇ ਸਨ, ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ।

road accidentਇਸ ਘਟਨਾ ਦਾ ਪਤਾ ਚੱਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ 'ਚ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਦੱਸਿਆ ਕਿ ਟਰੱਕ ਲੋਹੇ ਨਾਲ ਭਰਿਆ ਸੀ ਤੇ ਗਲਤ ਦਿਸ਼ਾ ਤੋਂ ਆ ਰਿਹਾ ਸੀ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।

—PTC News

Related Post