ਕਿਸਾਨੀ ਸੰਘਰਸ਼ 'ਚ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਨੂੰ ਕੀਤੀ ਇਹ ਅਪੀਲ

By  Jagroop Kaur December 17th 2020 01:22 PM

ਦੇਸ਼ ਭਰ ਦੇ ਕਿਸਾਨ ਅੱਜ ਦਿੱਲੀ 'ਚ ਕਹਿਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਹਨ। ਉਥੇ ਹੀ ਉਹਨਾਂ ਦੇ ਪਰਿਵਾਰ ਵੀ ਪਿੱਛੇ ਹਨ ਜਿੰਨਾ ਦੇ ਹੱਕ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨੂੰ ਕਿਹਾ ਹੈ ਕਿ ਉਹ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਸੰਘਰਸ਼ 'ਚ ਸ਼ਾਮਲ ਕਿਸਾਨ ਪਰਿਵਾਰਾਂ ਦੀ ਉਨ੍ਹਾਂ ਦੇ ਖੇਤੀਬਾੜੀ ਦੇ ਕੰਮਾਂ 'ਚ ਮਦਦ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਦੁਧਾਰੂ ਪਸ਼ੂਆਂ ਦੀ ਵੀ ਸਰਗਰਮੀ ਨਾਲ ਸਹਾਇਤਾ ਕਰਨ।

Sukhbir Singh Badal appeals to SAD workers to assist farmer families involved in ongoing agitation at Delhi

ਅਕਾਲੀ ਦਲ ਦੇ ਪ੍ਰਧਾਨ ਨੇ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਕਣਕ ਦੀ ਫਸਲ ਨੂੰ ਸਿੰਚਾਈ ਦੇ ਨਾਲ-ਨਾਲ ਖਾਦ ਦੇਣ ਦੀ ਲੋੜ ਹੈ, ਜਿਸ ਦੌਰਾਨ ਕਿਸਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨ ਦੀ ਅਪੀਲ ਉਨ੍ਹਾਂ ਪਾਰਟੀ ਵਰਕਰਾਂ ਨੂੰ ਕੀਤੀ।

ਸੁਖਬੀਰ ਬਾਦਲ ਨੇ ਪਾਰਟੀ ਦੇ ਸਮੁੱਚੇ ਆਗੂਆਂ ਤੇ ਵਰਕਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਕਿਸਾਨਾਂ ਦੀ ਮਦਦ ਕਰਨ, ਜੋ ਆਪਣੇ ਖੇਤਾਂ ਦੀ ਸੰਭਾਲ ਕਰਨ 'ਚ ਅਸਮਰੱਥ ਹਨ ਕਿਉਂਕਿ ਉਹ ਦਿੱਲੀ ਦੇ ਬਾਰਡਰਾਂ ’ਤੇ ਧਰਨਿਆਂ ’ਤੇ ਡਟੇ ਹਨ। ਬਾਦਲ ਨੇ ਪਾਰਟੀ ਵਰਕਰਾਂ ਨੂੰ ਆਖਿਆ ਕਿ ਉਹ ਉਨ੍ਹਾਂ ਕਿਸਾਨਾਂ ਦੀ ਸਹਾਇਤਾ ਕਰਨ, ਜਿਨ੍ਹਾਂ ਨੂੰ ਆਪਣੇ ਦੁਧਾਰੂ ਪਸ਼ੂਆਂ ਲਈ ਚਾਰਾ ਲਿਆਉਣ 'ਚ ਮੱਦਦ ਦੀ ਲੋੜ ਹੈ।

Farmers Protest : Farmer leaders press conference at Singhu border

ਉਨ੍ਹਾਂ ਨੇ ਸਮੁੱਚੇ ਜ਼ਿਲ੍ਹਾ ਪ੍ਰਧਾਨਾਂ, ਸਰਕਲ ਜੱਥੇਦਾਰਾਂ ਅਤੇ ਹਲਕਾ ਸੇਵਾਦਾਰਾਂ ਨੂੰ ਆਖਿਆ ਕਿ ਉਹ ਉਨ੍ਹਾਂ ਕਿਸਾਨਾਂ ਤੱਕ ਪਹੁੰਚਣ, ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ਨੂੰ ਕਿਸੇ ਵੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੱਕ ਪਹੁੰਚ ਕਰਨ ਦੀ ਬੇਨਤੀ ਕੀਤੀ ਹੈ। ਜ਼ਿਕਰਯੋਗ ਹੈ ਕਿ ਕਿਸਾਨੀ ਹੱਕਾਂ 'ਚ ਸ਼ਾਮਿਲ ਕਈ ਕਿਸਾਨ ਹੁਣ ਤੱਕ ਆਪਣੀ ਜਾਨ ਗਵਾ ਚੁਕੇ ਹਨ। ਜਿੰਨਾ ਵਿਚ ਅੱਜ ਆਤਮ ਦਾਹ ਕਰਨ ਵਾਲੇ ਸੰਤ ਰਾਮ ਸਿੰਘੜਾ ਵਾਲੇ ਵੀ ਸ਼ਾਮਿਲ ਹਨ

Related Post