Uttar Pradesh elections 2022: ਅਪਰਣਾ ਯਾਦਵ ਭਾਜਪਾ 'ਚ ਹੋਈ ਸ਼ਾਮਲ
Riya Bawa
January 19th 2022 10:58 AM --
Updated:
January 19th 2022 11:36 AM
ਲਖਨਊ: ਉੱਤਰ ਪ੍ਰਦੇਸ਼ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਸਮਾਜਵਾਦੀ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਮੁਲਾਇਮ ਦੀ ਨੂੰਹ ਅਪਰਣਾ ਯਾਦਵ ਦਿੱਲੀ 'ਚ ਭਾਜਪਾ 'ਚ ਸ਼ਾਮਲ ਹੋ ਗਈ ਹੈ। ਅਪਰਨਾ ਉੱਤਰ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਅਤੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਈ। ਦੱਸਿਆ ਜਾ ਰਿਹਾ ਹੈ ਕਿ ਲਖਨਊ ਕੈਂਟ ਤੋਂ ਟਿਕਟ ਨਾ ਮਿਲਣ 'ਤੇ ਉਹ ਅਖਿਲੇਸ਼ ਤੋਂ ਨਾਰਾਜ਼ ਸੀ।