ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੰਬਈ ਦੀਆ ਸੰਗਤਾਂ ਨੇ ਕਰਵਾਇਆ ਗੁਰਮਤਿ ਸਮਾਗਮ

By  Jashan A January 19th 2020 05:01 PM

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੰਬਈ ਦੀਆ ਸੰਗਤਾਂ ਨੇ ਕਰਵਾਇਆ ਗੁਰਮਤਿ ਸਮਾਗਮ,ਮੁੰਬਈ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੰਬਈ ਦੇ ਉਲਹਾਸ ਨਗਰ ਕਲਿਆਣ ਤੇ ਅਮਰਨਾਥ ਇਲਾਕੇ ਦੀਆ ਗੁਰਦੁਆਰਾ ਕਮੇਟੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਹਾਜਰੀ ਭਰੀ ਤੇ ਸੰਗਤਾਂ ਨੂੰ ਗੁਰਬਾਣੀ ਵਿਚਾਰਾਂ ਰਾਹੀਂ ਨਿਹਾਲ ਕੀਤਾ।

ਇਸ ਮੌਕੇ ਬੋਲਦਿਆਂ ਸਿੰਘ ਸਾਹਿਬ ਜੀ ਨੇ ਕਿਹਾ ਕੇ ਜੇਕਰ ਪੰਥ ਨੂੰ ਮਜ਼ਬੂਤ ਕਰਨਾ ਹੈ ਤਾਂ ਸਾਨੂੰ ਆਪਸੀ ਮੱਤਭੇਦ ਭੁਲਾ ਕੇ ਇੱਕ ਪਲੇਟਫਾਰਮ ਤੇ ਇਕੱਠਾ ਹੋਣਾ ਪਵੇਗਾ। ਇਸ ਮੌਕੇ ਇਸ ਇਲਾਕੇ ਦੀਆ ਪ੍ਰਬੰਧਕ ਕਮੇਟੀਆਂ ਦੀ ਇੱਕ ਸੁਪਰੀਮ ਕੌਸਲ ਵੀ ਬਣਾਈ ਜਿਸ ਦਾ ਐਲਾਨ ਸਿੰਘ ਸਾਹਿਬ ਜੀ ਨੇ ਕੀਤਾ, ਤਾਂ ਕਿ ਇਸ ਇਲਾਕੇ 'ਚ ਸਿੱਖ ਧਰਮ ਦਾ ਪ੍ਰਚਾਰ ਤੇ ਪ੍ਰਸਾਰ ਹੋਰ ਵਧੀਆ ਤਰੀਕੇ ਨਾਲ ਹੋ ਸਕੇ।

ਹੋਰ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਰਹ ਮਾਹਾ ਤੁਖਾਰੀ ਸਬੰਧੀ ਪੁਸਤਕ ਨਾਲ ਡਾ. ਰੂਪ ਸਿੰਘ ਨੇ ਭੇਟ ਕੀਤੀ ਸ਼ਰਧਾ

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋਆਬਾ ਜੋਨ ਦੇ ਮੁੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਕਥਾ ਰਾਹੀਂ ਤੇ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਤੇ ਭਾਈ ਬਲਦੇਵ ਸਿੰਘ ਬੁਲੰਦਪੁਰੀ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰ ਜੱਥੇਦਾਰ ਜਗਸੀਰ ਸਿੰਘ ਮਾਂਗੇਆਣਾ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲੇ ਬਾਬਾ ਮਹਿਲ ਸਿੰਘ ਨਾਨਕਸਰ ਸੁਪਰੀਮ ਕੌਸਲ ਦੇ ਚੇਅਰਮੈਨ ਰਸਮੇਲ ਸਿੰਘ ਭਾਈ ਬਲਬੀਰ ਸਿੰਘ ਸਿੰਘ ਸਭਾ ਦਾਦਰ ਦੇ ਪਰਧਾਨ ਰਘਬੀਰ ਸਿੰਘ ਗਿੱਲ ਹਾਜਰ ਸਨ।

-PTC News

 

Related Post