ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅਤੇ ਪਤਨੀ ਕਿਰਨ ਨੇ ਮੁੰਬਈ ਵਿਚ ਪਾਈ ਵੋਟ

By  Shanker Badra April 29th 2019 10:49 AM

ਯੋਗੀ ਪਾਰਟੀਆਂ ਲਈ ਇਹ ਗੇੜ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ 72 ਸੀਟਾਂ ਵਿੱਚੋਂ 56 ਸੀਟਾਂ 'ਤੇ ਪਾਰਟੀ ਨੇ ਜਿੱਤ ਹਾਸਲ ਕੀਤੀ ਸੀ ਅਤੇ ਬਾਕੀ 16 ਸੀਟਾਂ ਵਿੱਚੋਂ 2 ਸੀਟਾਂ ਕਾਂਗਰਸ ਤੇ ਬਾਕੀ ਬਚੀਆਂ ਤ੍ਰਿਣਮੂਲ ਕਾਂਗਰਸ ਤੇ ਬੀਜਦ ਵਰਗੀਆਂ ਪਾਰਟੀਆਂ ਦੇ ਹਿੱਸੇ ਆਈਆਂ ਸੀ।

Mumbai: Actor Aamir Khan and his wife Kiran Rao votes at polling booth in Bandra ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅਤੇ ਪਤਨੀ ਕਿਰਨ ਨੇ ਮੁੰਬਈ ਵਿਚ ਪਾਈ ਵੋਟ

ਇਸ ਦੌਰਾਨ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਤਹਿਤ ਅੱਜ ਪੈ ਰਹੀਆਂ ਵੋਟਾਂ ਵਿਚਾਲੇ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਕਿਰਨ ਰਾਓ ਨੇ ਮੁੰਬਈ ਦੇ ਬਾਂਦਰਾ 'ਚ ਬਣੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਮਤ ਅਧਿਕਾਰ ਦੀ ਵਰਤੋਂ ਕੀਤੀ ਹੈ।ਇਸ ਤੋਂ ਇਲਾਵਾ ਅੱਜ ਸਵੇਰੇ ਬਾਲੀਵੁੱਡ ਅਦਾਕਾਰ ਮਾਧੁਰੀ ਦੀਕਸ਼ਿਤ ਅਤੇ ਕਾਂਗਰਸ ਉਮੀਦਵਾਰ ਤੇ ਅਦਾਕਾਰਾ ਉਰਮੀਲਾ ਮਾਤੋਂਡਕਰ ਨੇ ਮੁੰਬਈ ਵਿਚ ਵੋਟ ਪਾਈ ਹੈ।

Mumbai: Actor Aamir Khan and his wife Kiran Rao votes at polling booth in Bandra ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅਤੇ ਪਤਨੀ ਕਿਰਨ ਨੇ ਮੁੰਬਈ ਵਿਚ ਪਾਈ ਵੋਟ

ਅੱਜ ਹੋਣ ਵਾਲੀਆਂ ਸੀਟਾਂ ਵਿਚ ਮਹਾਰਾਸ਼ਟਰ ਦੀਆਂ 17 ਸੀਟਾਂ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੀਆਂ 13-13 ਸੀਟਾਂ, ਪੱਛਮੀ ਬੰਗਾਲ ਦੀਆਂ 8, ਮੱਧ ਪ੍ਰਦੇਸ਼ ਦੀਆਂ 6, ਓਡੀਸ਼ਾ ਦੀਆਂ 6, ਬਿਹਾਰ ਦੀਆਂ 5 ਤੇ ਝਾਰਖੰਡ ਦੀਆਂ 3 ਸੀਟਾਂ ਲਈ ਵੋਟਿੰਗ ਹੋ ਰਹੀ ਹੈ।ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੀਆਂ ਅਨੰਤਨਾਗ ਸੀਟ ਦੇ ਕੁਝ ਹਿੱਸਿਆਂ 'ਚ ਵੀ ਵੋਟਿੰਗ ਹੋਵੇਗੀ।

Mumbai: Actor Aamir Khan and his wife Kiran Rao votes at polling booth in Bandra ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅਤੇ ਪਤਨੀ ਕਿਰਨ ਨੇ ਮੁੰਬਈ ਵਿਚ ਪਾਈ ਵੋਟ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : 9 ਸੂਬਿਆਂ ਦੀਆਂ 72 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ , ਕਾਂਗਰਸ ਉਮੀਦਵਾਰ ਤੇ ਅਦਾਕਾਰਾ ਉਰਮੀਲਾ ਮਾਤੋਂਡਕਰ ਨੇ ਮੁੰਬਈ ਵਿਚ ਪਾਈ ਵੋਟ

ਅੱਜ ਚੌਥੇ ਪੜਾਅ ਵਿਚ ਕਈ ਦਿੱਗਜ ਆਗੂਆਂ ਦੀ ਕਿਸਮਤ ਦਾਅ ਉਤੇ ਲੱਗੀ ਹੈ।ਇਨ੍ਹਾਂ ਵਿਚ ਭਾਜਪਾ ਨੇਤਾ ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਸੁਭਾਸ਼ ਭਾਮਰੇ, ਐੱਸਐਸ ਆਹਲੂਵਾਲੀਆ, ਬਾਬੁਲ ਸੁਪਰੀਓ, ਕਾਂਗਰਸ ਨੇਤਾ ਸਲਮਾਨ ਖ਼ੁਰਸ਼ੀਦ ਤੇ ਅਧੀਰ ਰੰਜਨ ਚੌਧਰੀ ਆਦਿ ਸਮੇਤ ਕੁਲ 961 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਣਾ ਹੈ।ਇਸ ਗੇੜ 'ਚ 12.79 ਕਰੋੜ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾਂਗੇ।

-PTCNews

Related Post