ਮੁੰਬਈ ‘ਚ 4 ਮੰਜ਼ਿਲਾ ਇਮਾਰਤ ਡਿੱਗਣ ਕਾਰਨ 7 ਮੌਤਾਂ, ਬਚਾਅ ਕਾਰਜ ਜਾਰੀ

By  Jashan A July 16th 2019 07:12 PM -- Updated: July 16th 2019 07:16 PM

ਮੁੰਬਈ ‘ਚ 4 ਮੰਜ਼ਿਲਾ ਇਮਾਰਤ ਡਿੱਗਣ ਕਾਰਨ 7 ਮੌਤਾਂ, ਬਚਾਅ ਕਾਰਜ ਜਾਰੀ,ਮੁੰਬਈ: ਅੱਜ ਸਵੇਰੇ ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਜ਼ਖਮੀ ਹੋ ਗਏ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।

https://twitter.com/ANI/status/1151114653621215232

ਇਸ ਘਟਨਾ ਤੋਂ ਬਾਅਦ ਜਿਥੇ ਦੇਸ਼ ਭਰ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਹੋਰ ਪੜ੍ਹੋ:ਝਾਰਖੰਡ ਦੇ ਗੜ੍ਹਵਾ 'ਚ ਡੂੰਘੀ ਖੱਡ 'ਚ ਡਿੱਗੀ ਬੱਸ, 6 ਦੀ ਮੌਤ, 39 ਜ਼ਖਮੀ

ਦੱਸਣਯੋਗ ਹੈ ਕਿ ਡੋਂਗਰੀ ਇਲਾਕੇ ਵਿਚ ਸਥਿਤ ਕੇਸਰਬਾਈ ਨਾਂ ਦੀ ਇਮਾਰਤ ਡਿੱਗ ਗਈ। ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 8 ਲੋਕ ਜ਼ਖਮੀ ਹਨ।

https://twitter.com/ANI/status/1151089023772962817

ਇਹ ਇਮਾਰਤ ਅਬਦੁੱਲ ਹਮੀਦ ਸ਼ਾਹ ਦਰਗਾਹ ਦੇ ਪਿੱਛੇ ਹੈ ਅਤੇ ਕਾਫੀ ਪੁਰਾਣੀ ਹੈ। ਇਕ ਚਸ਼ਮਦੀਦ ਮੁਤਾਬਕ ਇਹ ਇਮਾਰਤ 100 ਸਾਲ ਪੁਰਾਣੀ ਹੈ ਅਤੇ ਇਸ ਵਿਚ 15 ਪਰਿਵਾਰ ਰਹਿੰਦੇ ਸਨ।

-PTC News

Related Post