Mumbai drugs case: ਜੇਲ੍ਹ ਤੋਂ ਰਿਹਾਅ ਹੋਏ ਸ਼ਾਹਰੁਖ ਖਾਨ ਦੇ ਪੁੱਤਰ ਆਰਿਅਨ ਖਾਨ

By  Riya Bawa October 30th 2021 11:13 AM -- Updated: October 30th 2021 11:31 AM

Aryan Khan Drugs Case: ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਘਿਰੇ ਬਾਲੀਵੁੱਡ ਐਕਟਰ ਸ਼ਾਹਰੁਖ ਖ਼ਾਨ ਦਾ ਬੇਟਾ ਆਰੀਅਨ ਖ਼ਾਨ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਵਿਚ 25 ਦਿਨ ਬਿਤਾਉਣ ਤੋਂ ਬਾਅਦ ਅੱਜ ਉਹ ਰਿਹਾਅ ਹੋਏ ਹਨ। ਸ਼ਾਹਰੁਖ ਵੀ ਆਰੀਅਨ ਨੂੰ ਲੈਣ ਲਈ ਜੇਲ੍ਹ ਦੇ ਬਾਹਰ ਪਹੁੰਚੇ।  ਆਰੀਅਨ ਖ਼ਾਨ ਦੀ ਰਿਲੀਜ਼ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਦੇਰੀ ਕਾਰਨ ਕੱਲ੍ਹ ਜ਼ਮਾਨਤ ਬਾਕਸ ਨਹੀਂ ਖੋਲ੍ਹਿਆ ਗਿਆ ਸੀ।

ਪਹਿਲਾਂ ਜ਼ਮਾਨਤ ਮਿਲਣ ਦੇ ਬਾਵਜੂਦ ਉਹ ਸ਼ੁੱਕਰਵਾਰ ਨੂੰ ਵੀ ਘਰ ਨਹੀਂ ਜਾ ਸਕਿਆ। ਦਰਅਸਲ ਅਦਾਲਤ ਦੇ ਹੁਕਮ ਮਿਲਣ ਵਿੱਚ ਦੇਰੀ ਕਾਰਨ ਰਿਹਾਈ ਦੀਆਂ ਰਸਮਾਂ ਪੂਰੀਆਂ ਨਹੀਂ ਹੋ ਸਕੀਆਂ। ਆਰੀਅਨ ਦੇ ਵਕੀਲਾਂ ਨੂੰ ਹਾਈਕੋਰਟ ਦਾ ਹੁਕਮ ਮਿਲ ਗਿਆ ਸੀ ਪਰ ਉਸ ਨੂੰ ਸਮੇਂ ਸਿਰ ਰਿਹਾਈ ਦੀ ਪ੍ਰਕਿਰਿਆ ਪੂਰੀ ਕਰਨ ਲਈ ਜੇਲ੍ਹ ਨਹੀਂ ਲਿਜਾਇਆ ਜਾ ਸਕਿਆ। ਇਸ ਲਈ ਉਸ ਨੂੰ ਸ਼ੁੱਕਰਵਾਰ ਦੀ ਰਾਤ ਵੀ ਜੇਲ੍ਹ ਵਿੱਚ ਹੀ ਕੱਟਣੀ ਪਈ।

ਦੱਸ ਦੇਈਏ ਕਿ ਆਰੀਅਨ ਖਾਨ, ਅਰਬਾਜ਼ ਮਰਚੈਂਟ ਅਤੇ ਮੁਨਮੁਨ ਧਮੇਚਾ ਨੂੰ NCB ਟੀਮ ਨੇ 2 ਅਕਤੂਬਰ ਨੂੰ ਕਰੂਜ਼ ਤੋਂ ਹਿਰਾਸਤ ਵਿੱਚ ਲਿਆ ਸੀ। ਐਨਸੀਬੀ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਦੀ ਅਗਵਾਈ ਵਾਲੀ ਟੀਮ ਨੇ ਕਰੂਜ਼ ’ਤੇ ਛਾਪਾ ਮਾਰ ਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਸਨ। ਇਸ ਦੋਸ਼ 'ਚ ਇਨ੍ਹਾਂ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਅਤੇ ਬਾਅਦ 'ਚ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਐਨਸੀਬੀ ਨੇ ਇਸ ਮਾਮਲੇ ਵਿੱਚ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਦੋ ਨੂੰ ਜ਼ਮਾਨਤ ਮਿਲ ਚੁੱਕੀ ਹੈ।

Shah Rukh Khan's son Aryan Khan, 7 others arrested in Mumbai drugs bust case

-PTC News

Related Post