ਮੁੰਬਈ ਪੁਲਿਸ ਨੇ 'Hindustani Bhau' ਨੂੰ ਕੀਤਾ ਗ੍ਰਿਫਤਾਰ, ਵਿਦਿਆਰਥੀਆਂ ਨੂੰ ਭੜਕਾਉਣ ਦਾ ਹੈ ਆਰੋਪ

By  Riya Bawa February 1st 2022 09:03 AM -- Updated: February 1st 2022 09:12 AM

ਮੁੰਬਈ: ਯੂਟਿਊਬ ਵੀਡੀਓਜ਼ ਰਾਹੀਂ ਸੈਲੀਬ੍ਰਿਟੀ ਬਣੇ ਹਿੰਦੁਸਤਾਨੀ ਭਾਊ ਇਨ੍ਹੀਂ ਦਿਨੀਂ ਮੁਸੀਬਤ 'ਚ ਹਨ। ਸਵੇਰ ਦੀ ਵੱਡੀ ਖਬਰ ਮੁਤਾਬਕ ਹੁਣ ਮੁੰਬਈ ਪੁਲਸ ਨੇ ਹਿੰਦੁਸਤਾਨੀ ਭਾਊ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦਰਅਸਲ ਇਨ੍ਹਾਂ 'ਹਿੰਦੁਸਤਾਨੀ ਭਾਊ 'ਤੇ ਵਿਦਿਆਰਥੀਆਂ ਨੂੰ ਪ੍ਰਦਰਸ਼ਨ ਲਈ ਉਕਸਾਉਣ ਦਾ ਆਰੋਪ ਹੈ। ਦੱਸ ਦੇਈਏ ਕਿ 'ਹਿੰਦੁਸਤਾਨੀ ਭਾਊ' ਦਾ ਅਸਲੀ ਨਾਂ 'ਵਿਕਾਸ ਫਟਕ' ਹੈ। ਇਸ ਦੇ ਨਾਲ ਹੀ ਮੁੰਬਈ ਪੁਲਿਸ ਨੇ ਇਸ ਪ੍ਰਦਰਸ਼ਨ ਦੇ ਸਬੰਧ ਵਿੱਚ ‘ਹਿੰਦੁਸਤਾਨੀ ਭਾਊ’ ਅਤੇ ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ।

ਗੌਰਤਲਬ ਹੈ ਕਿ ਕੱਲ੍ਹ ਯਾਨੀ ਸੋਮਵਾਰ ਨੂੰ ਮੁੰਬਈ ਦੇ ਧਾਰਾਵੀ ਵਿੱਚ ਕਈ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ ਸੀ। ਇਹ ਵਿਦਿਆਰਥੀ ਮੰਗ ਕਰ ਰਹੇ ਹਨ ਕਿ ਕਰੋਨਾ ਸੰਕਟ ਦੌਰਾਨ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਆਨਲਾਈਨ ਕੀਤੀਆਂ ਜਾਣ। ਉਹ ਆਫਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਵਿਰੋਧ ਕਰ ਰਹੇ ਹਨ। ਅਜਿਹਾ ਹੀ ਪ੍ਰਦਰਸ਼ਨ ਸੋਮਵਾਰ ਨੂੰ ਨਾਗਪੁਰ 'ਚ ਵੀ ਦੇਖਣ ਨੂੰ ਮਿਲਿਆ।

ਇਸ ਦੌਰਾਨ ਹਿੰਦੁਸਤਾਨੀ ਭਾਊ 'ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਦਾ ਦੋਸ਼ ਹੈ। ਉਨ੍ਹਾਂ ਦੇ ਕਹਿਣ 'ਤੇ ਮੁੰਬਈ ਅਤੇ ਮਹਾਰਾਸ਼ਟਰ ਦੇ ਵੱਖ-ਵੱਖ ਸ਼ਹਿਰਾਂ 'ਚ ਹਜ਼ਾਰਾਂ ਵਿਦਿਆਰਥੀ ਆਨਲਾਈਨ ਪ੍ਰੀਖਿਆਵਾਂ ਲੈਣ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਉਤਰ ਆਏ। ਮੁੰਬਈ ਵਿੱਚ ਇਨ੍ਹਾਂ ਵਿਦਿਆਰਥੀਆਂ ਨੇ ਧਾਰਾਵੀ ਸਥਿਤ ਸਕੂਲ ਸਿੱਖਿਆ ਮੰਤਰੀ ਵਰਸ਼ਾ ਗਾਇਕਵਾੜ ਦੇ ਘਰ ਦਾ ਵੀ ਘਿਰਾਓ ਕੀਤਾ।

-PTC News

Related Post