Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ

By  Shanker Badra February 12th 2021 03:15 PM

Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ:ਚੰਡੀਗੜ : ਪੰਜਾਬ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣਾਂ ਨੂੰ ਲੈ ਕੇ ਸੂਬੇ ਅੰਦਰ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੰਜਾਬ ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਸਾਰੀਆਂ ਪਾਰਟੀਆਂ ਦੇ ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ।ਕਿਸਾਨ ਅੰਦੋਲਨ ਕਰਕੇ ਇਸ ਵਾਰ ਇਹ ਚੋਣਾਂ ਕਾਫੀ ਅਹਿਮ ਮੰਨੀਆਂ ਜਾ ਰਹੀਆਂ ਹਨ।

Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ Punjab Municipal Election 2021 : ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ

ਪੜ੍ਹੋ ਹੋਰ ਖ਼ਬਰਾਂ : ਹਰਿਆਣਾ ਦੇ ਬਹਾਦੁਰਗੜ 'ਚ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਸ਼ੁਰੂ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਪੰਜਾਬ ਚੋਣ ਕਮਿਸ਼ਨ ਮੁਤਾਬਕ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਕੁੱਲ 9,222 ਉਮੀਦਵਾਰ ਮੈਦਾਨ ਵਿੱਚ ਹਨ। ਇਨ੍ਹਾਂ ਚੋਣਾਂ ' ਚ 2,832 ਆਜ਼ਾਦ ਉਮੀਦਵਾਰ , 2037 ਸੱਤਾਧਾਰੀ ਕਾਂਗਰਸ ਦੇ ਉਮੀਦਵਾਰ ਹਨ। ਜਦੋਂਕਿ ਚੋਣਾਂ ' ਚ 1,569 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ 1,003 ਉਮੀਦਵਾਰ ਖੜ੍ਹੇ ਕੀਤੇ ਹਨ। ਉਧਰ ਪੰਜਾਬ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ( ਆਪ ) ਨੇ 1,606 ਉਮੀਦਵਾਰ ਮੈਦਾਨ 'ਚ ਉਤਾਰੇ ਹਨ।

Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ Punjab Municipal Election 2021 : ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ

ਪੰਜਾਬ ਦੀਆਂ 8 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ / ਜ਼ਿਮਨੀ ਚੋਣਾਂ ਲਈ ਅੱਜ ਸ਼ਾਮ 5 ਵਜੇ ਤੱਕ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਉਮੀਦਵਾਰ ਆਪਣੇ ਵੋਟਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲ ਸਕਦੇ ਹਨ। ਸੂਤਰਾਂ ਅਨੁਸਾਰ ਵੋਟ ਪਾਉਣ ਦਾ ਕੰਮ 14 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।

Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ 16 ਜਨਵਰੀ, 2021 ਨੂੰ ਐਲਾਨੇ ਗਏ ਚੋਣਾਂ ਸਬੰਧੀ ਪੋ੍ਰਗਰਾਮ ਅਨੁਸਾਰ ਚੋਣ ਪ੍ਰਚਾਰ 12 ਫਰਵਰੀ, 2021 ਨੂੰ ਸਮਾਪਤ ਹੋ ਜਾਵੇਗਾ। ਉਨਾਂ ਦੱਸਿਆ ਕਿ ਵੋਟਾਂ ਸਬੰਧੀ ਲੋੜੀਂਦੀ ਚੋਣ ਸਮੱਗਰੀ ਅਤੇ ਈ.ਵੀ.ਐਮ. ਮਸ਼ੀਨਾਂ ਦੀ ਵੰਡ 13 ਫਰਵਰੀ, 2021 ਨੂੰ ਪੋਲਿੰਗ ਪਾਰਟੀਆਂ ਨੂੰ ਕਰ ਦਿੱਤੀ ਜਾਵੇਗੀ ਜਦ ਕਿ ਵੋਟਾਂ ਪੈਣ ਦਾ ਕਾਰਜ 14 ਫਰਵਰੀ, 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਹੋਵੇਗਾ।

Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ

ਇਸ ਦੇ ਨਾਲ ਹੀ ਬੁਲਾਰੇ ਨੇ ਕਿਹਾ ਕਿ ਜਿਹੜੇ ਵੋਟਰ ਸ਼ਾਮ 04.00 ਵਜੇ ਤੱਕ ਬੂਥ ਵਿਚ ਦਾਖਲ ਹੋ ਜਾਣਗੇ ਉਨਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਕਾਉਟਿੰਗ ਸੈਂਟਰਾਂ ਤੇ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਸੁਰੂ ਹੋਵੇਗੀ। ਰਾਜ ਦੀਆਂ 8 ਨਗਰ ਨਿਗਮਾਂ ਲਈ 400 ਅਤੇ ਨਗਰ ਕੌਂਸਲਾਂ ਅਤੇ 109 ਨਗਰ ਕੌਂਸਲਾਂ / ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ।

Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ Punjab Municipal Election 2021 : ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ, ਵੱਡੇ -ਵੱਡੇ ਲੀਡਰ ਚੋਣ ਪ੍ਰਚਾਰ ਵਿੱਚ ਜੁਟੇ

ਪੰਜਾਬ ਚੋਣ ਕਮਿਸ਼ਨ ਨੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੰਵੇਦਨਸ਼ੀਲ 1708 ਬੂਥਾਂ ਅਤੇ 861 ਬੂਥਾਂ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕੀਤੀ ਹੈ। ਪੰਜਾਬ ਦੇ ਰਾਜ ਚੋਣ ਕਮਿਸ਼ਨ ਨੇ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਖ਼ਤ ਵਿਆਪਕ ਪ੍ਰਬੰਧ ਕੀਤੇ ਹਨ। ਇਨ੍ਹਾਂ ਚੋਣਾਂ ਵਿੱਚ ਕਾਂਗਰਸ , ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਜਪਾ, ਆਮ ਆਦਮੀ ਪਾਰਟੀ, ਬਸਪਾ ਆਦਿ ਆਪਣੀ-ਆਪਣੀ ਕਿਸਮਤ ਅਜ਼ਮਾ ਰਹੇ ਹਨ। ਭਾਰਤੀ ਜਨਤਾ ਪਾਰਟੀ ਕਈ ਸਾਲਾਂ ਬਾਅਦ ਪਹਿਲੀ ਵਾਰ ਇਸ ਵਾਰ ਇਕੱਲੇ ਚੋਣ ਲੜ ਰਹੀ ਹੈ।

-PTCNews

Related Post