ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ: ਪੰਜਾਬ, ਹਰਿਆਣਾ ਸਣੇ ਕਈ ਸੂਬਿਆਂ ਤੋਂ ਵੱਡੀ ਗਿਣਤੀ 'ਚ ਪਹੁੰਚੇ ਕਿਸਾਨ

By  Riya Bawa September 5th 2021 10:17 AM -- Updated: September 5th 2021 10:20 AM

ਮੁਜ਼ੱਫਰਨਗਰ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿਖੇ ਹੋ ਰਹੀ (Kisan Mahapanchayat) ਕਿਸਾਨ ਮਹਾਪੰਚਾਇਤ ਮਹਾਪੰਚਾਇਤ 'ਚ ਹਜ਼ਾਰਾਂ ਕਿਸਾਨਾਂ ਦੇ ਜਥੇ ਪਹੁੰਚ ਗਏ ਹਨ। ਕਿਸਾਨ ਏਕਤਾ ਮੋਰਚਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਦੱਸ ਰਹੀਆਂ ਹਨ ਕਿ ਉੱਥੇ ਵੱਡਾ ਇਕੱਠ ਹੈ।

Farmers' Protest: Punjab farmers leave for Muzaffarnagar kisan mahapanchayat

ਦੱਸ ਦੇਈਏ ਕਿ ਇਸ (Kisan Mahapanchayat) ਕਿਸਾਨ ਮਹਾਪੰਚਾਇਤ ਵਿੱਚ ਹਿੱਸਾ ਲੈਣ ਲਈ 15 ਸੂਬਿਆਂ ਦੇ ਹਜ਼ਾਰਾਂ ਕਿਸਾਨਾਂ ਪਹੁੰਚੇ ਹਨ। ਦਰਅਸਲ, ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੀ ਐਸਕੇਐਮ ਨੇ ਕਿਹਾ ਕਿ ਮਹਾਂਪੰਚਾਇਤ ਇਹ ਸਾਬਤ ਕਰੇਗੀ ਕਿ ਅੰਦੋਲਨ ਨੂੰ ਸਾਰੀਆਂ ਜਾਤਾਂ, ਧਰਮਾਂ, ਸੂਬਿਆਂ, ਵਰਗਾਂ, ਛੋਟੇ ਵਪਾਰੀਆਂ ਅਤੇ ਸਮਾਜ ਦੇ ਸਾਰੇ ਵਰਗਾਂ ਦਾ ਸਮਰਥਨ ਹਾਸਲ ਹੈ।

ਐਸਕੇਐਮ ਨੇ ਇੱਕ ਬਿਆਨ ਵਿੱਚ ਕਿਹਾ, "5 ਸਤੰਬਰ ਦੀ ਮਹਾਪੰਚਾਇਤ ਯੋਗੀ-ਮੋਦੀ ਸਰਕਾਰ ਨੂੰ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਖੇਤੀ ਅੰਦੋਲਨ ਦੇ ਸਮਰਥਕਾਂ ਦੀ ਸ਼ਕਤੀ ਦਾ ਅਹਿਸਾਸ ਕਰਵਾਏਗੀ।" ਮੁਜ਼ੱਫਰਨਗਰ ਮਹਾਪੰਚਾਇਤ ਪਿਛਲੇ ਨੌਂ ਮਹੀਨਿਆਂ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਹੋਵੇਗੀ।ਕਿਸਾਨਾਂ ਲਈ ਭੋਜਨ ਦਾ ਪ੍ਰਬੰਧ ਕਰਨ ਲਈ 500 ਲੰਗਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ 'ਚ ਸੈਂਕੜੇ ਟਰੈਕਟਰ-ਟਰਾਲੀਆਂ 'ਤੇ ਚੱਲ ਰਹੇ ਮੋਬਾਈਲ ਲੰਗਰ ਸਿਸਟਮ ਵੀ ਸ਼ਾਮਲ ਹਨ। ਮਹਾਪੰਚਾਇਤ 'ਚ ਹਿੱਸਾ ਲੈਣ ਵਾਲੇ ਕਿਸਾਨਾਂ ਲਈ 100 ਮੈਡੀਕਲ ਕੈਂਪ ਵੀ ਲਗਾਏ ਗਏ ਹਨ।

ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਬਾਰੇ ਯੂਪੀ ਦੇ ਡੀਜੀਪੀ ਮੁਕੁਲ ਗੋਇਲ ਨੇ ਕਿਹਾ ਕਿ ਜਿਨ੍ਹਾਂ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਾਣ ਦੀ ਸੰਭਾਵਨਾ ਹੈ, ਉਨ੍ਹਾਂ ਦੇ ਰਸਤੇ 'ਚ ਪੁਖਤਾ ਪ੍ਰਬੰਧ ਕੀਤੇ ਹਨ। ਹਰਿਆਣਾ, ਪੰਜਾਬ, ਉਤਰਾਖੰਡ ਤੋਂ ਕਿਸਾਨਾਂ ਦੇ ਆਉਣ ਦੀ ਸੰਭਾਵਨਾ ਵੀ ਪ੍ਰਗਟ ਕੀਤੀ ਗਈ ਹੈ। ਮੁਜ਼ੱਫਰਨਗਰ ਵਿੱਚ ਜਿੱਥੇ ਮਹਾਪੰਚਾਇਤ ਹੋਣ ਵਾਲੀ ਹੈ, ਉਸ ਮੈਦਾਨ 'ਚ ਕਿਸਾਨਾਂ ਲਈ ਖਾਸ ਪ੍ਰਬੰਧ ਕੀਤੇ ਗਏ ਹਨ।

ਗੌਰਤਲਬ ਹੈ ਕਿ 26 ਨਵੰਬਰ ਤੋਂ ਹੀ ਕਿਸਾਨਾਂ ਨੇ ਦਿੱਲੀ ਬਾਰਡਰਾਂ ਉੱਤੇ ਧਰਨਾ ਲਾਇਆ ਹੋਇਆ ਹੈ। ਸਰਕਾਰ ਕਾਨੂੰਨਾਂ ਵਿਚ ਸੋਧਾਂ ਲਈ ਤਿਆਰ ਹੈ ਅਤੇ ਪਰ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

Related Post