ਬਿਹਾਰ ਦੇ ਮੁਜ਼ੱਫਰਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ, 4 ਜ਼ਖਮੀ

By  PTC NEWS March 7th 2020 10:39 AM

ਮੁਜੱਫਰਪੁਰ : ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਕਾਂਟੀ ਵਿਚ ਅੱਜ ਸਵੇਰੇ ਟਰੈਕਟਰ ਤੇ ਸਕਾਰਪਿਓ ਦੀ ਭਿਆਨਕ ਟੱਕਰ ਹੋ ਗਈ ਹੈ। ਜਿਸ ਵਿਚ 11 ਲੋਕਾਂ ਦੀ ਮੌਕੇ 'ਤੇ ਦਰਦਨਾਕ ਮੌਤ ਹੋ ਗਈ ਅਤੇ ਜਦਕਿ 4 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਇਹ ਲੋਕ ਬਿਹਾਰ ਦੇ ਹਥੌੜੀ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ।

ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇਅ -28 'ਤੇ ਜਾ ਰਹੀ ਇਕ ਸਕਾਰਪੀਓ ਗੱਡੀ ਸਾਹਮਣੇ ਤੋਂ ਆ ਰਹੇ ਟਰੈਕਟਰ ਨਾਲ ਟਕਰਾ ਗਈ ਹੈ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਸਕਾਰਪੀਓ ਗੱਡੀ ਦੇ ਪਰਖੱਚੇ ਉੱਡ ਗਏ ਹਨ। ਇਹ ਖ਼ਬਰ ਲਿਖੇ ਜਾਣ ਤੱਕ ਹਾਲੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਵੀ ਨਹੀਂ ਪੁੱਜੇ ਸਨ, ਜਿਸ ਕਾਰਨ ਉਨ੍ਹਾਂ ਦੀ ਸ਼ਨਾਖ਼ਤ ਵੀ ਨਹੀਂ ਹੋ ਸਕੀ।

ਇਸ ਘਟਨਾ ਵਾਲੀ ਥਾਂ 'ਤੇ ਵੱਡੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਣ 'ਤੇ ਪੁਲਿਸ ਵੀ ਮੌਕੇ' ਤੇ ਪਹੁੰਚ ਗਈ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਵਿਚ ਪਈਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਸਥਾਨਕ ਲੋਕਾਂ ਨੇ ਸੜਕ ਜਾਮ ਕਰ ਦਿੱਤੀ ਹੈ।ਪੁਲਿਸ ਦੇ ਅਨੁਸਾਰ ਇਹ ਹਾਦਸਾ ਸਰਮਸਪੁਰ ਪਿੰਡ ਨੇੜੇ ਵਾਪਰਿਆ ਹੈ। ਪੁਲਿਸ ਨੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।

ਪੁਲਿਸ ਦੇ ਅਨੁਸਾਰ ਸਕਾਰਪੀਓ ਵਿੱਚ 14 ਲੋਕ ਸਨ, ਜੋ ਮਜ਼ਦੂਰ ਦੱਸੇ ਜਾਂਦੇ ਹਨ। ਸਕਾਰਪੀਓ ਦਾ ਨੰਬਰ UP51 Z 4954 ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਵਾਹਨ ਉੱਤਰ ਪ੍ਰਦੇਸ਼ ਤੋਂ ਆ ਰਿਹਾ ਸੀ। ਕਾਂਟੀ ਥਾਣੇ ਦੇ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਹਾਦਸਾ ਸ਼ਨੀਵਾਰ ਸਵੇਰੇ 5 ਵਜੇ ਦੇ ਕਰੀਬ ਵਾਪਰਿਆ ਹੈ। ਮ੍ਰਿਤਕਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ।

Related Post