ਨਾਭਾ ਦੀ ਅਨਾਜ ਮੰਡੀ ਵਿਖੇ ਲੁਟੇਰਿਆਂ ਨੇ ਐੱਸਬੀਆਈ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ ਪੰਜਾਹ ਲੱਖ ਰੁਪਏ ਲੁੱਟੇ

By  Shanker Badra November 14th 2018 12:00 PM -- Updated: November 14th 2018 12:01 PM

ਨਾਭਾ ਦੀ ਅਨਾਜ ਮੰਡੀ ਵਿਖੇ ਲੁਟੇਰਿਆਂ ਨੇ ਐੱਸਬੀਆਈ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ ਪੰਜਾਹ ਲੱਖ ਰੁਪਏ ਲੁੱਟੇ:ਨਾਭਾ 'ਚ ਅੱਜ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ ਖੋਹ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਸੁਰੱਖਿਆ ਮੁਲਾਜ਼ਮ ਨੂੰ ਗੋਲੀ ਮਾਰ ਕੇ 50 ਲੱਖ ਰੁਪਏ ਲੁੱਟੇ ਹਨ।ਜਿਸ ਤੋਂ ਬਾਅਦ ਸੁਰੱਖਿਆ ਮੁਲਾਜ਼ਮ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਨਾਭਾ ਦੀ ਅਨਾਜ਼ ਮੰਡੀ 'ਚ ਸਥਿਤ ਐੱਸ.ਬੀ.ਆਈ. ਬੈਂਕ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਇਸ ਘਟਨਾ ਤੋਂ ਬਾਅਦ ਲੁਟੇਰੇ ਫ਼ਰਾਰ ਹੋ ਗਏ ਹਨ।ਇਸ ਮੌਕੇ ਪਹੁੰਚੀ ਪੁਲਿਸ ਵੱਲੋਂ ਇਸ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ। -PTCNews

Related Post