ਨਾਭਾ : ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਹੋਈ ਮੌਤ ,ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ

By  Shanker Badra October 14th 2019 09:38 PM

ਨਾਭਾ : ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਹੋਈ ਮੌਤ ,ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ:ਨਾਭਾ : ਨਾਭਾ ਦੇ ਬਾਂਸਾ ਵਾਲੇ ਮਹੁੱਲੇ ਵਿੱਚ ਇੱਕ ਮਕਾਨ ਦੀ ਛੱਤ ਡਿੱਗਣ ਨਾਲਮਾਂ-ਪੁੱਤ ਦੀ ਮੌਤ ਹੋ ਗਈ ਹੈ।ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ ਪਾਰਸ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਘਰ ਦੇ ਪਿਛਲੇ ਪਾਸੇ ਜੇ.ਸੀ.ਬੀ. ਮਸ਼ੀਨ ਨਾਲ ਕੰਮ ਚੱਲ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ

Nabha house roof falling Due Mother And Son death ਨਾਭਾ : ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਹੋਈ ਮੌਤ ,ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ

ਮਿਲੀ ਜਾਣਕਾਰੀ ਅਨੁਸਾਰ ਅਮਲੋਹ ਤੋਂ ਕਾਂਗਰਸ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਨਾਭਾ ਸਥਿਤ ਘਰ ਵਿਖੇ ਕਿਸੇ ਠੇਕੇਦਾਰ ਵੱਲੋਂ ਜੇ.ਸੀ.ਬੀ ਮਸ਼ੀਨ ਨਾਲ ਕੰਮ ਕੀਤਾ ਜਾ ਰਿਹਾ ਸੀ। ਇਸ ਦੇ ਪਿਛੇ ਲੱਗਦੇ ਮਹੁੱਲੇ ਬਾਂਸਾ ਸਟਰੀਟ ਦੇ ਕਈ ਦਰਜ਼ਨ ਮਕਾਨਾਂ ਦੀਆਂ ਕੰਧਾਂ ਮਿੱਟੀ ਕੱਢਣ ਕਰਕੇ ਖੋਖਲੀਆਂ ਹੋ ਗਈਆਂ ਸਨ।

Nabha house roof falling Due Mother And Son death ਨਾਭਾ : ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਹੋਈ ਮੌਤ ,ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ

ਇਸ ਦੌਰਾਨ ਅੱਜ ਸ਼ਾਮ 4 ਵਜੇ ਦੇ ਕਰੀਬ ਜਦੋਂ ਘਰ ਦੀ ਮਹਿਲਾ ਆਪਣੇ ਪੁੱਤਰ ਨਾਲ ਕਮਰੇ ਵਿੱਚ ਸੋ ਰਹੀ ਸੀ ਤਾਂ ਅਚਾਨਕ ਮਕਾਨ ਦੀ ਛੱਤ ਉਨ੍ਹਾਂ ਉਪਰ ਡਿੱਗ ਗਈ। ਇਸ ਹਾਦਸੇ ਦਾ ਪਤਾ ਲੱਗਣ 'ਤੇ ਲੋਕਾਂ ਨੇ ਕਾਫੀ ਮਿਹਨਤ ਤੋਂ ਬਾਅਦ ਮਾਂ ਪੁੱਤਰ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਨਾਭਾ ਪਹੁੰਚਾਇਆ ,ਜਿਥੇ ਡਾਕਟਰਾਂ ਨੇ ਦੋਵੇਂ ਮਾਂ ਪੁੱਤਰ ਨੂੰ ਮ੍ਰਿਤਕ ਐਲਾਨ ਦਿੱਤਾ ਹੈ।ਜੇ.ਸੀ.ਬੀ ਚਲਾ ਰਹੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਹਨ ।

Nabha house roof falling Due Mother And Son death ਨਾਭਾ : ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਹੋਈ ਮੌਤ ,ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ

ਇਸ ਘਟਨਾ ਤੋਂ ਬਾਅਦ ਡੀ.ਐਸ.ਪੀ ਨਾਭਾ ਵਰਿੰਦਰਜੀਤ ਸਿੰਘ ਥਿੰਦ ਅਤੇ ਐਸ.ਐਚ.ਓ ਕੋਤਵਾਲੀ ਗੁਰਪ੍ਰਤਾਪ ਸਿੰਘ ਨੇ ਮੌਕੇ ਦਾ ਜਾਇਜ਼ਾ ਲਿਆ ਹੈ। ਇਸ ਦੌਰਾਨ ਡੀ.ਐਸ.ਪੀ ਨਾਭਾ ਵਰਿੰਦਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਮਕਾਨ ਦੀ ਛੱਤ ਡਿੱਗਣ ਨਾਲ ਮਾਂ ਪੁੱਤਰ ਦੀ ਮੋਤ ਹੋ ਗਈ।  ਉਨ੍ਹਾਂ ਕਿਹਾ ਕਿ ਵਿਧਾਇਕ ਕਾਕਾ ਰਣਦੀਪ ਸਿੰਘ ਦੇ ਖੇਤਾ ਵਿੱਚ ਕੰਮ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀਆ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Nabha house roof falling Due Mother And Son death ਨਾਭਾ : ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਹੋਈ ਮੌਤ ,ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ

ਦੱਸ ਦੇਈਏ ਕਿ ਮ੍ਰਿਤਕਾਂ ਦਾ ਪਤੀ ਸਥਾਨਕ ਦੇਵੀ ਦਿਆਲਾ ਚੌਂਕ ਵਿਖੇ ਇੱਕ ਛੋਟੀ ਜਿਹੀ ਦੁਕਾਨ ਚਲਾਕੇ ਬਹੁਤ ਮੁਸ਼ਕਿਲ ਨਾਲ ਆਪਣੇ ਪਰਿਵਾਰ ਦਾ ਗੁਜਾਰਾ ਚਲਾ ਰਿਹਾ ਸੀ ਜੋ ਕਿ ਘਟਨਾ ਵਾਲੀ ਥਾਂ 'ਤੇ ਪਿਛਲੇ ਦੋ ਸਾਲਾ ਤੋਂ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਅਚਾਨਕ ਹੋਈਆਂ ਦੋ ਮੌਤਾਂ ਤੋਂ ਬਾਅਦ ਮ੍ਰਿਤਕਾਂ ਦੇ ਪਤੀ ਅਤੇ ਪਰਿਵਾਰਕ ਮੈਂਬਰਾਂ ਦਾ ਰੌ -ਰੌ ਕੇ ਬੁਰਾ ਹਾਲ ਹੈ। ਇਸ ਘਟਨਾ ਸਮੇਂ ਦੂਜੇ ਕਮਰੇ ਵਿੱਚ ਮ੍ਰਿਤਕਾਂ ਦੇ ਬਜ਼ੁਰਗ ਸੱਸ ਸੁੱਤੇ ਪਏ ਸਨ ,ਜਿਨ੍ਹਾਂ ਨੂੰ ਛੱਤ ਡਿੱਗਣ ਦਾ ਖੜਕਾ ਸੁਣਾਈ ਦਿੱਤਾ।

-PTCNews

Related Post