ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ਼ ਦੌਰਾਨ ਹੋਈ ਮੌਤ

By  Shanker Badra July 15th 2019 10:24 PM

ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ਼ ਦੌਰਾਨ ਹੋਈ ਮੌਤ :ਸੰਗਰੂਰ : ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਅੱਜ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਮੌਤ ਹੋ ਗਈ ਹੈ। ਉਹਦੇ ਖ਼ਿਲਾਫ਼ ਬਾਰਾਂ ਪਰਚੇ ਦਰਜ ਸਨ ਅਤੇ ਕੁੱਝ 'ਚ ਉਹ ਬਰੀ ਹੋ ਗਿਆ ਸੀ।

Nabha jail khand Accused Gangster Charanpreet Singh Channa Death ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ਼ ਦੌਰਾਨ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਹਵਾਲਾਤੀ ਵਜੋਂ ਛੇ ਮਹੀਨੇ ਤੋਂ ਸੰਗਰੂਰ ਜੇਲ੍ਹ ਵਿੱਚ ਬੰਦ ਸੀ। ਉੱਥੇ ਉਸ ਦੀ ਅਚਾਨਕ ਤਬੀਅਤ ਵਿਗੜਨ ਕਾਰਨ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਦਾਖਲ ਕਰਵਾਇਆ ਗਿਆ ਸੀ ਪਰ ਡਾਕਟਰਾਂ ਨੇ ਉਸਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਸੀ।

Nabha jail khand Accused Gangster Charanpreet Singh Channa Death ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਦੀ ਇਲਾਜ਼ ਦੌਰਾਨ ਹੋਈ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਹੁਣ ਗੁਰਦਾਸਪੁਰ ਦੀ ਕੇਂਦਰੀ ਜੇਲ੍ਹ ਵਿਚ ਦੋ ਗਰੁੱਪਾਂ ਵਿਚਾਲੇ ਹੋਈ ਝੜਪ , ਦੋ ਕੈਦੀ ਜ਼ਖ਼ਮੀ

ਜਿਥੇ ਉਸ ਨੂੰ ਆਈਸੀਯੂ ਵਿੱਚ ਦਾਖਲ ਕੀਤਾ ਗਿਆ ਸੀ ਪਰ ਰਾਤੀ ਕਰੀਬ ਨੌ ਵਜੇ ਉਸਦੀ ਮੌਤ ਹੋ ਗਈ। ਦੱਸ ਦੇਈਏ ਕਿ ਨਾਭਾ ਜੇਲ੍ਹ ਕਾਂਡ ਦੇ ਮੁਲਜ਼ਮ ਗੈਂਗਸਟਰ ਚਰਨਪ੍ਰੀਤ ਸਿੰਘ ਚੰਨਾ ਇੱਕ ਜਨਵਰੀ 2019 ਤੋਂ ਸੰਗਰੂਰ ਜੇਲ੍ਹ ਵਿੱਚ ਬੰਦ ਸੀ।

-PTCNews

Related Post