ਨਾਭਾ ਜੇਲ੍ਹ ਕਤਲ ਕਾਂਡ ਦੇ ਦੋਸ਼ੀਆਂ ਨੂੰ ਅਦਾਲਤ ਨੇ ਭੇਜਿਆ 4 ਦਿਨਾਂ ਪੁਲਿਸ ਰਿਮਾਂਡ 'ਤੇ

By  Jashan A June 23rd 2019 04:26 PM -- Updated: June 23rd 2019 04:34 PM

ਨਾਭਾ ਜੇਲ੍ਹ ਕਤਲ ਕਾਂਡ ਦੇ ਦੋਸ਼ੀਆਂ ਨੂੰ ਅਦਾਲਤ ਨੇ ਭੇਜਿਆ 4 ਦਿਨਾਂ ਪੁਲਿਸ ਰਿਮਾਂਡ 'ਤੇ,ਪਟਿਆਲਾ: ਬੀਤੇ ਦਿਨ ਨਾਭਾ ਜੇਲ੍ਹ ‘ਚ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਦੇ ਕਤਲ ਮਾਮਲੇ ‘ਚ ਮੁਖ ਦੋਸ਼ੀਆਂ ਨੂੰ ਅੱਜ ਸੀਨੀਅਰ ਜੱਜ ਗੁਰਵਿੰਦਰ ਸਿੰਘ ਜੌਹਲ ਦੀ ਅਦਲਾਤ ਵਿੱਚ ਪੇਸ਼ ਕੀਤਾ ਗਿਆ।

ਜਿਸ ਦੌਰਾਨ ਅਦਾਲਤ ਵੱਲੋਂ ਸੁਣਵਾਈ ਕਰਦਿਆਂ ਮੁਲਜ਼ਮਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਹੋਰ ਪੜ੍ਹੋ: ਆਰੂਸ਼ੀ-ਹੇਮਰਾਜ ਕਤਲ ਕਾਂਡ : ਤਲਵਾੜ ਜੋੜਾ ਕੀਤਾ ਬਰੀ ਤਾਂ ਫ਼ਿਰ ਹੱਤਿਆਰਾ ਕੌਣ ?

ਤੁਹਾਨੂੰ ਦੱਸ ਦੇਈਏ ਕਿ ਨਾਭਾ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਮਹਿੰਦਰ ਪਾਲ ਬਿੱਟੂ ਕਤਲ ਕਾਂਡ ਮਾਮਲੇ ਦੇ ਦੋ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸਪੇਸ਼ਲ ਇੰਸਟਿਗੇਸ਼ਨ ਪੁਲਿਸ ਟੀਮ ਨੇ ਪਟਿਆਲਾ ਮਾਤਾ ਕੁਸਲਿਆ ਹਸਪਤਾਲ ਵਿੱਚ ਦੋਨਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਨਾਭਾ 'ਚ ਐਤਵਾਰ ਦੀ ਛੁੱਟੀ ਹੋਣ ਦੇ ਚਲਦੇ ਪਟਿਆਲੇ ਦੇ ਸੀਨੀਅਰ ਜੱਜ ਗੁਰਵਿੰਦਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕਰ 4 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ।

ਜ਼ਿਕਰਯੋਗ ਹੈ ਕਿ ਦੋ ਕੈਦੀਆਂ ਨੇ ਜੇਲ੍ਹ ‘ਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਸਿਰ ‘ਤੇ ਲੋਹੇ ਦੀਆਂ ਰਾਡਾਂ ਮਾਰ ਕੇ ਕਤਲ ਕਰ ਦਿੱਤਾ।

-PTC News

Related Post