ਪੰਜਾਬੀ ਗਾਇਕ ਹਰਜੀਤ ਹਰਮਨ ਨੇ ਆਪਣੇ ਜੱਦੀ ਪਿੰਡ ਦੋਦਾ ਵਿਖੇ ਭੁਗਤਾਈ ਵੋਟ, ਕਿਹਾ ਇਹ

By  Jashan A May 19th 2019 03:25 PM -- Updated: May 19th 2019 03:54 PM

ਪੰਜਾਬੀ ਗਾਇਕ ਹਰਜੀਤ ਹਰਮਨ ਨੇ ਆਪਣੇ ਜੱਦੀ ਪਿੰਡ ਦੋਦਾ ਵਿਖੇ ਭੁਗਤਾਈ ਵੋਟ, ਕਿਹਾ ਇਹ,ਨਾਭਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਜਿਥੇ ਆਮ ਲੋਕਾਂ 'ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਦੇਸ਼ ਦੇ ਸਭ ਤੋਂ ਵੱਡੇ ਤਿਉਹਾਰ 'ਚ ਆਪਣਾ ਯੋਗਦਾਨ ਪਾ ਰਹੇ ਹਨ। ਉਥੇ ਹੀ ਪੰਜਾਬ ਦੇ ਪ੍ਰਸਿੱਧ ਗਾਇਕ ਹਰਜੀਤ ਹਰਮਨ ਨੇ ਆਪਣੇ ਪਿੰਡ ਦੋਦਾ 'ਚ ਆਪਣੇ ਜਮੂਹਰੀ ਹੱਕ ਦਾ ਇਸਤੇਮਾਲ ਕੀਤਾ।

vote ਪੰਜਾਬੀ ਗਾਇਕ ਹਰਜੀਤ ਹਰਮਨ ਨੇ ਆਪਣੇ ਜੱਦੀ ਪਿੰਡ ਦੋਦਾ ਵਿਖੇ ਭੁਗਤਾਈ ਵੋਟ, ਕਿਹਾ ਇਹ

ਵੋਟ ਪਾਉਣ ਤੋਂ ਬਾਅਦ ਹਰਜੀਤ ਹਰਮਨ ਨੇ ਲੋਕਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਆਪਣੇ ਵੋਟ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇੱਥੇ ਇਹ ਦੱਸਣਾ ਬਣਦਾ ਹੈ ਕਿ 7ਵੇਂ ਪੜਾਅ ਦੀਆਂ 13ਸੀਟਾਂ 'ਚ ਉਤਰ ਪ੍ਰਦੇਸ਼-13ਚੰਡੀਗੜ੍ਹ- 1,ਮੱਧ ਪ੍ਰਦੇਸ਼- 8,ਝਾਰਖੰਡ- 3,ਬਿਹਾਰ- 8,ਹਿਮਾਚਲ- 4 ,ਪੱਛਮੀ ਬੰਗਾਲ- 9 ਅਤੇ ਪੰਜਾਬ ਦੀਆਂ- 13 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।

ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ 'ਚ ਹਨ ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,08,92,674 ਵੋਟਰ ਕਰ ਰਹੇ ਹਨ।

vote ਪੰਜਾਬੀ ਗਾਇਕ ਹਰਜੀਤ ਹਰਮਨ ਨੇ ਆਪਣੇ ਜੱਦੀ ਪਿੰਡ ਦੋਦਾ ਵਿਖੇ ਭੁਗਤਾਈ ਵੋਟ, ਕਿਹਾ ਇਹ

ਇਨ੍ਹਾਂ ਵੋਟਰਾਂ ਵਿਚ ਪੁਰਸ਼ ਵੋਟਰ 1,10,59,828 ਮਹਿਲਾ ਵੋਟਰ 98,32,286 ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।

-PTC News

ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ

Related Post