ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ੍ਹ 'ਚ ਚੈਕਿੰਗ ਦੌਰਾਨ ਬਰਾਮਦ ਕੀਤੇ 12 ਮੋਬਾਈਲ, ਹੋਏ ਕਈ ਵੱਡੇ ਖੁਲਾਸੇ

By  Jashan A January 23rd 2019 05:32 PM

ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ੍ਹ 'ਚ ਚੈਕਿੰਗ ਦੌਰਾਨ ਬਰਾਮਦ ਕੀਤੇ 12 ਮੋਬਾਈਲ, ਹੋਏ ਕਈ ਵੱਡੇ ਖੁਲਾਸੇ,ਨਾਭਾ: ਅੱਜ ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ੍ਹ 'ਚ ਐਸਪੀ ਹਰਮੀਤ ਸਿੰਘ ਹੁੰਦਲ ਦੀ ਅਗਵਾਈ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ।ਜਿਸ ਦੌਰਾਨ ਜ਼ੇਲ੍ਹ 'ਚੋਂ ਮੋਬਾਈਲ ਦੀ ਵੱਡੀ ਖੇਪ ਬਰਾਮਦ ਕੀਤੀ ਗਈ। ਇਸ ਜੇਲ੍ਹ ਵਿੱਚ ਖੂੰਖਾਰ ਅੱਤਵਾਦੀ ਤੇ ਖ਼ਤਰਨਾਕ ਗੈਂਗਸਟਰ ਬੰਦ ਹਨ।

nabha ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ੍ਹ 'ਚ ਚੈਕਿੰਗ ਦੌਰਾਨ ਬਰਾਮਦ ਕੀਤੇ 12 ਮੋਬਾਈਲ, ਹੋਏ ਕਈ ਵੱਡੇ ਖੁਲਾਸੇ

ਮਿਲੀ ਜਾਣਕਾਰੀ ਮੁਤਾਬਕ ਜੇਲ੍ਹ ਵਿੱਚੋਂ 12 ਮੋਬਾਈਲ ਤੇ ਸਿੰਮ ਕਾਰਡ ਬਰਾਮਦ ਕੀਤੇ ਗਏ। ਅੱਠ ਮੋਬਾਈਲ ਜੇਲ੍ਹ ਅੰਦਰ ਬੰਦ ਕੈਦੀਆਂ ਕੋਲੋਂ ਬਰਾਮਦ ਕੀਤੇ ਹਨ ਤੇ 4 ਮੋਬਾਈਲ ਅੰਦਰ ਬੈਰਕਾਂ ਵਿੱਚੋਂ ਮਿਲੇ ਹਨ। ਛਾਪੇ ਵਿੱਚ ਡੇਢ ਸੌ ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਜੇਲ੍ਹ ਦੀ ਚੈਕਿੰਗ ਕੀਤੀ। ਹੁਣ ਕੈਦੀਆਂ ਕੋਲੋਂ ਪੁੱਛ-ਗਿੱਛ ਕਰਕੇ ਅਗਲੀ ਕਾਰਵਾਈ ਕੀਤੀ ਜਾਏਗੀ।

nabha ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ੍ਹ 'ਚ ਚੈਕਿੰਗ ਦੌਰਾਨ ਬਰਾਮਦ ਕੀਤੇ 12 ਮੋਬਾਈਲ, ਹੋਏ ਕਈ ਵੱਡੇ ਖੁਲਾਸੇ

ਇਸ ਤੋਂ ਬਾਅਦ ਪਟਿਆਲਾ ਦੇ ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ 'ਚੋਂ 12 ਮੋਬਾਇਲ ਮਿਲਣ ਦੀ ਗੱਲ ਨੂੰ ਬੇਹੱਦ ਗੰਭੀਰ ਦੱਸਿਆ ਹੈ।

nabha ਨਾਭਾ ਦੀ ਮੈਕਸੀਮਮ ਸਕਿਉਰਟੀ ਜੇਲ੍ਹ 'ਚ ਚੈਕਿੰਗ ਦੌਰਾਨ ਬਰਾਮਦ ਕੀਤੇ 12 ਮੋਬਾਈਲ, ਹੋਏ ਕਈ ਵੱਡੇ ਖੁਲਾਸੇ

ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਵਲੋਂ 26 ਜਨਵਰੀ ਦੇ ਮੱਦੇਨਜ਼ਰ ਪਟਿਆਲਾ ਅਤੇ ਨਾਭਾ ਜੇਲ੍ਹ ਦੀ ਤੜਕ ਸਾਰ ਚੈਕਿੰਗ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਜਿਨ੍ਹਾਂ ਪਾਸੋਂ ਮੋਬਾਈਲ ਬਰਾਮਦ ਹੋਏ ਹਨ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆ ਜਾਵੇਗਾ ਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

-PTC News

Related Post