ਮੁਸਲਮਾਨ ਭਾਈਚਾਰੇ ਨੇ ਮਨਾਇਆ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ, ਵੰਡੇ ਲੱਡੂ (ਤਸਵੀਰਾਂ)

By  Jashan A November 12th 2019 01:44 PM

ਮੁਸਲਮਾਨ ਭਾਈਚਾਰੇ ਨੇ ਮਨਾਇਆ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ, ਵੰਡੇ ਲੱਡੂ (ਤਸਵੀਰਾਂ),ਨਾਭਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਜਿਥੇ ਸਿੱਖ ਭਾਈਚਾਰੇ ਵੱਲੋਂ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਉਥੇ ਅੱਜ ਨਾਭਾ 'ਚ ਮੁਸਲਮਾਨ ਭਾਈਚਾਰੇ ਵੱਲੋਂ ਵੀ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ।

Nabhaਮੁਸਲਿਮ ਭਾਈਚਾਰੇ ਵੱਲੋਂ ਲੱਡੂ ਵੰਡੇ ਗਏ ਅਤੇ ਸਮੁੱਚੀ ਮਾਨਵਤਾ ਨੂੰ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ।

ਹੋਰ ਪੜ੍ਹੋ: ਬਰਮਿੰਘਮ ਏਅਰਪੋਰਟ 'ਤੇ ਲੱਗੀਆਂ ਬਾਬੇ ਨਾਨਕ ਦੀਆ ਅਲੌਕਿਕ ਤਸਵੀਰਾਂ, ਯਾਤਰੂਆਂ ਲਈ ਬਣੀਆਂ ਖਿੱਚ ਦਾ ਕੇਂਦਰ

ਇਸ ਮੌਕੇ ਮੈਨੇਜਰ ਗੁਰਦੁਆਰਾ ਸਾਹਿਬ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।

Nabhaਜ਼ਿਕਰ ਏ ਖਾਸ ਹੈ ਕਿ ਜਗਤ ਗੁਰੂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ, ਜਿਥੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਵੱਡੀ ਗਿਣਤੀ 'ਚ ਪਹੁੰਚ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ ਅਤੇ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

-PTC News

Related Post