ਗਣਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਪੁਲਿਸ ਨੇ ਵਧਾਈ ਚੌਕਸੀ, ਚੱਪੇ-ਚੱਪੇ ਰੱਖੀ ਜਾ ਰਹੀ ਹੈ ਨਜ਼ਰ

By  Jashan A January 19th 2019 08:45 PM

ਗਣਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਪੁਲਿਸ ਨੇ ਵਧਾਈ ਚੌਕਸੀ, ਚੱਪੇ-ਚੱਪੇ ਰੱਖੀ ਜਾ ਰਹੀ ਹੈ ਨਜ਼ਰ,ਨਾਭਾ: ਪੰਜਾਬ 'ਚ 26 ਜਨਵਰੀ ਗਣਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਪੁਲਿਸ ਨੇ ਚੌਕਸੀ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਨਾਕੇਬੰਦੀ ਕਰਕੇ ਵਾਹਨਾਂ ਅਤੇ ਖਾਸ ਕਰਕੇ ਰੇਲਵੇ ਸਟੇਸ਼ਨਾਂ ਤੋ ਇਲਾਵਾ ਬੱਸਾਂ 'ਚ ਬਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਸ਼ਰਾਰਤੀ ਅਨਸਰਾਂ ਜਾਂ ਦਹਿਸ਼ਤਗਰਦਾ ਵੱਲੋਂ ਕਿਸੇ ਵੀ ਘਟਨਾ ਨੂੰ ਅੰਜਾਮ ਨਾ ਦੇ ਸਕਣ।

police ਗਣਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਪੁਲਿਸ ਨੇ ਵਧਾਈ ਚੌਕਸੀ, ਚੱਪੇ-ਚੱਪੇ ਰੱਖੀ ਜਾ ਰਹੀ ਹੈ ਨਜ਼ਰ

ਅੱਜ ਨਾਭਾ 'ਚ ਵੀ ਪੰਜਾਬ ਪੁਲਿਸ ਵੱਲੋਂ ਨਾਕੇਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਅਤੇ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਮੌਕੇ ਤੇ ਹੀ ਬਿਨਾਂ ਨੰਬਰਾਂ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ ਅਤੇ ਬੋਡ ਵੀ ਕੀਤੇ ਗਏ।

police ਗਣਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਪੁਲਿਸ ਨੇ ਵਧਾਈ ਚੌਕਸੀ, ਚੱਪੇ-ਚੱਪੇ ਰੱਖੀ ਜਾ ਰਹੀ ਹੈ ਨਜ਼ਰ

ਨਾਭਾ ਵਿਖੇ 26 ਜਨਵਰੀ ਦੇ ਮੱਦੇਨਜ਼ਰ ਰੱਖਦਿਆ ਨਾਭਾ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿਚ ਨਾਕੇਬੰਦੀ ਕਰਕੇ ਬਰੀਕੀ ਨਾਲ ਕਾਰਾਂ, ਬੱਸਾਂ ਅਤੇ ਬੱਸਾਂ ਵਿਚੋ ਉਤਰਣ ਅਤੇ ਜਾਣ ਵਾਲੇ ਯਾਤਰੀਆਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਜਿੰਨ੍ਹਾਂ ਕੋਲ ਕਿਸੇ ਤਰ੍ਹਾਂ ਦੇ ਕਾਗਜ਼ ਨਹੀ ਸਨ ਉਨ੍ਹਾਂ ਵਾਹਨਾਂ ਨੂੰ ਬੰਦ ਕੀਤਾ ਗਿਆ ਹੈ।

-PTC News

Related Post