ਨਾਗਾਲੈਂਡ: ਸੁਰੱਖਿਆ ਬਲਾਂ ਦੀ ਗੋਲੀਬਾਰੀ 'ਚ 13 ਦੀ ਮੌਤ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸਾੜੀਆਂ ਗੱਡੀਆਂ
Riya Bawa
December 5th 2021 11:29 AM --
Updated:
December 5th 2021 11:34 AM
Nagaland: ਨਾਗਾਲੈਂਡ ਦੇ ਮੋਨ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿੱਚ ਘੱਟੋ-ਘੱਟ 13 ਲੋਕ ਮਾਰੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਦੇ ਅੱਤਵਾਦੀ ਸੰਗਠਨ NSCN ਨਾਲ ਜੁੜੇ ਹੋਣ ਦੇ ਡਰ ਕਾਰਨ ਸੁਰੱਖਿਆ ਬਲਾਂ ਨੇ ਗੋਲੀਬਾਰੀ ਕੀਤੀ, ਜਿਸ 'ਚ ਇਨ੍ਹਾਂ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਹਿੰਸਾ ਫੈਲ ਗਈ। ਸੁਰੱਖਿਆ ਬਲਾਂ ਅਤੇ ਸਥਾਨਕ ਲੋਕਾਂ ਵਿਚਾਲੇ ਹਿੰਸਕ ਝੜਪਾਂ ਵੀ ਹੋਈਆਂ।