ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

By  Pardeep Singh January 26th 2022 04:50 PM -- Updated: January 26th 2022 04:56 PM

ਅੰਮ੍ਰਿਤਸਰ:​ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ।

ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ।

ਨਗਰ ਕੀਰਤਨ ਵਿੱਚ ਜਿੱਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਕਾਰ ਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ। ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਜ਼ਲ੍ਹਿਆਂਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ।

ਇਹ ਵੀ ਪੜ੍ਹੋ:ਹਰਚਰਨ ਸਿੰਘ ਬੈਂਸ ਨੇ ਕੇਜਰੀਵਾਲ ਨੂੰ ਲੈ ਕੇ ਕੀ ਕਿਹਾ, ਜਾਣੋ

-PTC News

Related Post