ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

By  Shanker Badra January 26th 2021 06:43 PM

ਅੰਮ੍ਰਿਤਸਰ : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ। ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸਿਰੋਪਾਓ ਦੇ ਕੇ ਨਿਵਾਜਿਆ।

ਪੜ੍ਹੋ ਹੋਰ ਖ਼ਬਰਾਂ : ਹੁਣ ਦਿੱਲੀ ਦੇ ਕੁੱਝ ਇਲਾਕਿਆਂ 'ਚ ਬੰਦ ਰਹੇਗੀ ਇੰਟਰਨੈੱਟ ਸੇਵਾਵਾਂ ,ਹਾਲਾਤ ਤਣਾਅਪੂਰਨ 

Nagar Kirtan decorated from Sri Akal Takht Sahib on the birth anniversary of Shaheed Baba Deep Singh Ji ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।

Nagar Kirtan decorated from Sri Akal Takht Sahib on the birth anniversary of Shaheed Baba Deep Singh Ji ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਇਸ ਤੋਂ ਇਲਾਵਾ ਗਤਕਾ ਤੇ ਬੈਂਡ ਪਾਰਟੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ, ਜਦਕਿ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਨੇ ਕਈ ਪ੍ਰਕਾਰ ਦੇ ਲੰਗਰ ਲਗਾਏ ਹੋਏ ਸਨ । ਨਗਰ ਕੀਰਤਨ ਦਾ ਚੌਂਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਆਦਿ ਵਿਖੇ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।

Nagar Kirtan decorated from Sri Akal Takht Sahib on the birth anniversary of Shaheed Baba Deep Singh Ji ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਲਾਲ ਕਿਲ੍ਹੇ ‘ਤੇ ਲਹਿਰਾਇਆ ਝੰਡਾ 

ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਅਮਰੀਕ ਸਿੰਘ ਸ਼ਾਹਪੁਰ, ਆਦਿ ਮੌਜੂਦ ਸਨ।

-PTCNews

Related Post