ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 417ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ

By  Shanker Badra September 7th 2021 09:06 AM -- Updated: September 7th 2021 11:09 AM

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇਤਿਹਾਸਿਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਰਿਹਾ ਹੈ ,ਜੋ ਕਿ ਸ੍ਰੀ ਹਰਿਮੰਦਰ ਸਾਹਿਬ ਸਮਾਪਤ ਹੋਵੇਗਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 417ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ

ਇਸ ਤੋਂ ਪਹਿਲਾਂ ਅੱਜ ਸਵੇਰੇ ਇਤਿਹਾਸਿਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ 'ਚ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਅਨੇਕਾਂ ਪੰਥਕ ਹਸਤੀਆਂ, ਸ਼੍ਰੋਮਣੀ ਕਮੇਟੀ ਮੈਂਬਰ , ਅਧਿਕਾਰੀ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਿਰ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 417ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ 'ਤੇ ਅੱਜ ਸ੍ਰੀ ਹਰਿਮੰਦਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਜਲੌ ਸਜਾਏ ਗਏ ਹਨ ,ਜਿਸ ਦੇ ਸੰਗਤਾਂ ਦੁਪਹਿਰ ਤੱਕ ਦਰਸ਼ਨ ਕਰ ਸਕਣਗੀਆਂ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 417ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ 'ਚ ਤਣਾਅ ਅਤੇ ਅਫ਼ੜਾ ਦਫ਼ੜੀ ਦਾ ਮਾਹੌਲ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਦੇਸ਼ ਦਾ ਸਮੁੱਚੇ ਵਿਸ਼ਵ 'ਚ ਪ੍ਰਚਾਰ ਕਰਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਆਪਣੇ ਆਪ ਨੂੰ ਸਿੱਖ ਅਖਵਾਉਣ ਵਾਲੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ।

-PTCNews

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 417ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 417ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹੈ ਅਲੌਕਿਕ ਨਗਰ ਕੀਰਤਨ

Related Post