400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਤੋਂ ਅਗਲੇ ਪੜਾਅ ਲਈ ਰਵਾਨਾ 

By  Shanker Badra April 6th 2021 04:17 PM

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਹਰਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਧਮਧਾਨ ਸਾਹਿਬ ਲਈ ਰਵਾਨਾ ਹੋਇਆ।

Nagar Kirtan Guruduara Neem Sahib Patshahi Ninth Kaithal Dedicated To 400th Prakash Purab 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਤੋਂ ਅਗਲੇ ਪੜਾਅ ਲਈ ਰਵਾਨਾ

ਪੜ੍ਹੋ ਹੋਰ ਖ਼ਬਰਾਂ : ਦਿੱਲੀ 'ਚ ਰਾਤ 10 ਵਜੇ ਤੋਂ ਸਵੇਰ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ , ਇਨ੍ਹਾਂ ਲੋਕਾਂ ਨੂੰ ਮਿਲੇਗੀ ਰਾਹਤ 

ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਭਜਨ ਸਿੰਘ ਮਸਾਣਾਂ, ਅਕਾਲੀ ਆਗੂ ਸ਼ਰਨਜੀਤ ਸਿੰਘ ਸੋਥਾ, ਜਨਰਲ ਸਕੱਤਰ ਸੁਖਬੀਰ ਸਿੰਘ ਮਾਡੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਬਾਬਾ ਗੋਪਾਲ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਭੁਪਿੰਦਰ ਸਿੰਘ ਸਮੇਤ ਹੋਰ ਆਗੂਆਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

Nagar Kirtan Guruduara Neem Sahib Patshahi Ninth Kaithal Dedicated To 400th Prakash Purab 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਤੋਂ ਅਗਲੇ ਪੜਾਅ ਲਈ ਰਵਾਨਾ

ਨਗਰ ਕੀਰਤਨ ਦੀ ਰਵਾਨਗੀ ਸਮੇਂ ਸੰਗਤਾਂ ਨੇ ਹਾਜ਼ਰੀ ਭਰਦਿਆਂ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ।

Nagar Kirtan Guruduara Neem Sahib Patshahi Ninth Kaithal Dedicated To 400th Prakash Purab 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਤੋਂ ਅਗਲੇ ਪੜਾਅ ਲਈ ਰਵਾਨਾ

ਦੱਸਣਯੋਗ ਹੈ ਕਿ ਬੀਤੀ ਰਾਤ ਨਗਰ ਕੀਰਤਨ ਦਾ ਗੁਰਦੁਆਰਾ ਨਿੰਮ ਸਾਹਿਬ ਪਾਤਸ਼ਾਹੀ ਨੌਵੀਂ ਕੈਥਲ ਵਿਖੇ ਪੁੱਜਣ ’ਤੇ ਅਕਾਲੀ ਆਗੂ ਸ. ਸ਼ਰਨਜੀਤ ਸਿੰਘ ਸੋਧਾ, ਜਨਰਲ ਸਕੱਤਰ ਸੁਖਬੀਰ ਸਿੰਘ ਮਾਡੀ, ਗੁਰਚਰਨ ਸਿੰਘ, ਗੁਰਦੀਪ ਸਿੰਘ ਮਲਿਕ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮੇਤ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕੀਤੀ। ਨਗਰ ਕੀਰਤਨ ਦੀ ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਸੁਖਬੀਰ ਸਿੰਘ, ਇੰਚਾਰਜ ਮੰਗਪ੍ਰੀਤ ਸਿੰਘ, ਪਰਮਜੀਤ ਸਿੰਘ, ਸੁਖਬੀਰ ਸਿੰਘ, ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ, ਸੁਪਰਵਾਈਜ਼ਰ ਕਰਨੈਲ ਸਿੰਘ, ਟਹਿਲ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਮੰਡ ਆਦਿ ਹਾਜ਼ਰ ਸਨ।

-PTCNews

Related Post