ਤਰਨਤਾਰਨ: ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਸਜਾਇਆ ਗਿਆ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

By  Jashan A February 23rd 2020 11:31 AM

ਤਰਨਤਾਰਨ: ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਦਿਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਆਰੰਭ ਹੋਇਆ ਨਗਰ ਕੀਤਰਨ ਰਾਤਰੀ ਵਿਸ਼ਰਾਮ ਤੋਂ ਬਾਅਦ ਤਰਨਤਾਰਨ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ।

Nagar Kirtan In TarnTaran To  Next Leval ਨਗਰ ਕੀਤਰਨ ਰਵਨਗੀ ਤੋਂ ਪਹਿਲਾਂ ਗੁਰੂੂੂੂ ਸਾਹਿਬ ਜੀ ਦੀ ਸਵਾਰੀ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਲਿਆ ਕੇ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਵੱਲੋ ਫੁੱਲਾਂ ਦੀ ਵਰਖਾਂ ਕੀਤੀ ਗਈ।

ਹੋਰ ਪੜ੍ਹੋ: ਸੰਗਰੂਰ: ਨਗਰ ਕੀਰਤਨ ਦੌਰਾਨ ਫਾਇਰਿੰਗ ਦਾ ਮਾਮਲਾ, ਪੁਲਿਸ ਨੇ 10 ਲੋਕਾਂ ਖ਼ਿਲਾਫ਼ ਮਾਮਲਾ ਕੀਤਾ ਦਰਜ

ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਵੱਲੋਂ ਗੁਰੂੂੂ ਸਾਹਿਬ ਦੇ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ।

Nagar Kirtan In TarnTaran To  Next Leval ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਸਾਹਿਬ ,ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਮਾਡਲ ਅਤੇ ਸਿੱਖ ਇਤਿਹਾਸ ਨਾਲ ਜੁੜੀਆਂ ਝਾਕੀਆਂ ਸੰਗਤਾਂ ਵਿੱਚ ਵਿਸ਼ੇਸ ਖਿੱਚ ਦਾ ਕੇਂਦਰ ਬਣੀਆਂ ਹੋਈਆ ਹਨ।

Nagar Kirtan In TarnTaran To  Next Leval ਇਹ ਨਗਰ ਕੀਰਤਨ ਅੱਜ ਵੱਖ ਵੱਖ ਪੜਾਵਾ ਤੋਂ ਹੁੰਦਾਂ ਹੋਇਆ ਰਾਤਰੀ ਵਿਸ਼ਰਾਮ ਲਈ ਪੱਟੀ ਰੁਕੇਗਾ। ਗੋਰਤਲਬ ਹੈ ਕਿ ਇਹ ਨਗਰ ਕੀਤਰਨ ਨਿਰੋਲ ਸੇਵਾ ਸੰਸਥਾ ਵੱਲੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ।

-PTC News

Related Post