Nails Ghazipur Border : ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਗਾਜ਼ੀਪੁਰ ਬਾਰਡਰ 'ਤੇ ਲਾਏ ਕਿੱਲ ਪੱਟਣੇ ਸ਼ੁਰੂ

By  Shanker Badra February 4th 2021 12:45 PM

ਨਵੀਂ ਦਿੱਲੀ : ਦੇਸ਼ ਦੇ ਰਾਜਧਾਨੀ ਦਿੱਲੀ ਦੀ ਸਰਹੱਦਾਂ 'ਤੇ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੇ ਨਾਲ-ਨਾਲ ਐੱਮਐੱਸਪੀ 'ਤੇ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਿੰਘੂ ਬਾਰਡਰ 'ਤੇ ਚੱਲ ਰਿਹਾ ਕਿਸਾਨਾਂ ਦਾ ਪ੍ਰਦਰਸ਼ਨ ਵੀਰਵਾਰ ਨੂੰ 71ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੇ ਲਈ ਸਰਕਾਰ ਵੀ ਪੂਰਾ ਜ਼ੋਰ ਲਗਾ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ

Nails at Ghazipur border removed but repositioned to avoid public inconvenience : Delhi Police Nails Ghazipur Border : ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਗਾਜ਼ੀਪੁਰ ਬਾਰਡਰ 'ਤੇ ਲਾਏ ਕਿੱਲ ਪੱਟਣੇ ਸ਼ੁਰੂ

ਇਸ ਦੇ ਨਾਲ ਹੀ ਵੱਡੀ ਖ਼ਬਰ ਆਈ ਹੈ ਕਿ ਗਾਜ਼ੀਪੁਰ ਸਰਹੱਦ 'ਤੇ ਸੜਕਾਂ 'ਤੇ ਲਾਈਆਂ ਹੋਈਆਂ ਕਿਲਾਂ ਨੂੰ ਹਟਾਇਆ ਜਾ ਰਿਹਾ ਹੈ। ਪੁਲਿਸ ਨੇ ਇਹ ਕਾਰਵਾਈ ਕੌਮਾਂਤਰੀ ਪੱਧਰ 'ਤੇ ਹੋ ਰਹੀ ਅਲੋਚਨਾ ਮਗਰੋਂ ਕੀਤੀ ਹੈ। ਕੇਂਦਰ ਸਰਕਾਰ ਵੱਲੋਂ ਗਾਜ਼ੀਪੁਰ ਬਾਰਡਰ 'ਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਕਿੱਲਾਂ ਵਜੋਂ ਬੈਰੀਕੈਡਿੰਗ ਕੀਤੀ ਗਈ ਸੀ। ਕਿਸਾਨਾਂ ਅੱਗੇ ਝੁਕਦੀ ਹੋਈ ਦਿੱਲੀ ਪੁਲਿਸ ਨੇ ਅੱਜ ਕਿੱਲ ਪੱਟਣੇ ਸ਼ੁਰੂ ਕਰ ਦਿੱਤੇ ਹਨ।

Nails at Ghazipur border removed but repositioned to avoid public inconvenience : Delhi Police Nails Ghazipur Border : ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਗਾਜ਼ੀਪੁਰ ਬਾਰਡਰ 'ਤੇ ਲਾਏ ਕਿੱਲ ਪੱਟਣੇ ਸ਼ੁਰੂ

ਦੂਜੇ ਪਾਸੇ ਪੁਲਿਸ ਇਸ ਬਾਰੇ ਹੋਰ ਹੀ ਤਰਕ ਦੇ ਰਹੀ ਹੈ। ਜਦੋਂ ਇਸ ਬਾਰੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਖ਼ਰਾਬ ਹੋ ਗਈਆਂ ਹਨ , ਇਸ ਲਈ ਇਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ। ਓਧਰ ਅੱਜ ਗਾਜ਼ੀਪੁਰ ਸਰਹੱਦ 'ਤੇ ਕਿਸਾਨਾਂ ਨੂੰ ਮਿਲਣ ਵਿਰੋਧੀਆਂ ਦਾ ਇੱਕ ਵਫ਼ਦ ਪਹੁੰਚਿਆ ਹੈ ਪਰ ਉਨ੍ਹਾਂ ਨੂੰ ਕਿਸਾਨਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

Nails at Ghazipur border removed but repositioned to avoid public inconvenience : Delhi Police Nails Ghazipur Border : ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਗਾਜ਼ੀਪੁਰ ਬਾਰਡਰ 'ਤੇ ਲਾਏ ਕਿੱਲ ਪੱਟਣੇ ਸ਼ੁਰੂ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨੂੰ ਸਮਰਥਨ ਦੇਣ ਲਈ ਵਿਰੋਧੀ ਪਾਰਟੀਆਂ ਦੇ ਸਾਂਸਦ ਪਹੁੰਚੇ ਗਾਜ਼ੀਪੁਰ ਬਾਰਡਰ

ਦੱਸ ਦੇਈਏ ਕਿ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਚ ਹੋਈ ਹਿੰਸਾ 'ਚ ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੇ ਧਰਮੇਂਦਰ ਸਿੰਘ ਹਰਮਨ ਨਾਂਅ ਦੇ ਸ਼ਖਸ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਮੁਤਾਬਕ ਧਰਮੇਂਦਰ ਦੀ ਗ੍ਰਿਫ਼ਤਾਰੀ ਵੀਡੀਓ ਫੁਟੇਜ ਦੀ ਜਾਂਚ ਅਤੇ ਉਸ ਦੀ ਲੋਕੇਸ਼ਨ ਦੇ ਆਧਾਰ 'ਤੇ ਕੀਤੀ ਗਈ ਹੈ। ਕ੍ਰਾਇਮ ਬ੍ਰਾਂਚ ਦੀ ਮੰਨੀਏ ਤਾਂ ਧਰਮੇਂਦਰ ਸਿੰਘ ਹਰਮਨ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਉਹ ਦਿੱਲੀ ਦਾ ਹੀ ਰਹਿਣ ਵਾਲਾ ਹੈ।

-PTCNews

Related Post