ਨੰਗਲ ਪ੍ਰਸ਼ਾਸਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਛੁੱਟੀ ਦਾ ਐਲਾਨ

By  Pardeep Singh October 20th 2022 07:14 PM

ਨੰਗਲ: ਨੰਗਲ ਸ਼ਹਿਰ ਦੇ ਵਿੱਚ ਬਣ ਰਹੇ ਫਲਾਈਓਵਰ ਕਾਰਨ ਅਕਸਰ ਟ੍ਰੈਫਿਕ ਜਾਮ ਰਹਿੰਦਾ ਹੈ ਅਤੇ ਇਸੇ ਕਾਰਨ ਲੋਕਾਂ ਦੇ ਨਾਲ-ਨਾਲ ਨੰਗਲ ਸ਼ਹਿਰ ਵਿਚ ਪੜ੍ਹਨ ਲਈ ਆਉਂਦੇ ਸਕੂਲੀ ਵਿਦਿਆਰਥੀਆਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਦੀਵਾਲੀ ਦੇ ਤਿਉਹਾਰ ਉੱਤੇ ਇਹ ਜਾਮ ਹੋਰ ਵੀ ਵਧਣ ਦਾ ਖਦਸ਼ਾ ਹੈ।ਇਸ ਕਾਰਨ ਕਰਕੇ ਨੰਗਲ ਸ਼ਹਿਰ ਵਿੱਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਚ  ਛੁੱਟੀ ਦਾ ਐਲਾਨ ਕੀਤਾ ਹੈ।

ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਵੱਲੋਂ 21 ਅਤੇ 22 ਅਕਤੂਬਰ ਨੂੰ ਇਨ੍ਹਾਂ ਦੋਵੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਕਿਰਨ ਸ਼ਰਮਾ ਵੱਲੋਂ ਦਿੱਤੀ ਗਈ ਉਨ੍ਹਾਂ ਨੇ ਕਿਹਾ ਕਿ ਦੋ ਦਿਨ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ:ਬ੍ਰਿਟਿਸ਼ ਪ੍ਰਧਾਨ ਮੰਤਰੀ ਲਿਜ਼ ਟਰਸ ਨੇ ਦਿੱਤਾ ਅਸਤੀਫ਼ਾ

-PTC News

Related Post