ਨੰਗਲ-ਚੰਡੀਗੜ੍ਹ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ ,  2 ਭੈਣਾਂ ਦੇ ਇਕਲੋਤੇ ਭਰਾ ਦੀ ਮੌਤ

By  Shanker Badra December 9th 2019 05:23 PM

ਨੰਗਲ-ਚੰਡੀਗੜ੍ਹ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ ,  2 ਭੈਣਾਂ ਦੇ ਇਕਲੋਤੇ ਭਰਾ ਦੀ ਮੌਤ:ਨੰਗਲ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਨੰਗਲ-ਚੰਡੀਗੜ੍ਹ ਰਾਸ਼ਟਰੀ ਮਾਰਗ 'ਤੇ ਇਕ ਨੌਜਵਾਨ ਦੀ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕਰਨ ਕੁਮਾਰ ਵਾਸੁਦੇਵ (26) ਪੁੱਤਰ ਰਾਮ ਕੁਮਾਰ ਵਾਸੀ ਰਾਮਪੁਰ ਸਾਹਨੀ ਵਜੋਂ ਹੋਈ ਹੈ।

Nangal-Chandigarh National highway Road Accident , One Death ਨੰਗਲ -ਚੰਡੀਗੜ੍ਹ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ ,  2 ਭੈਣਾਂ ਦੇ ਇਕਲੋਤੇ ਭਰਾ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਰਨ ਬੀਤੀ ਰਾਤ ਮੋਟਰਸਾਈਕਲ 'ਤੇ ਆਪਣੇ ਘਰ ਰਾਮਪੁਰ ਸਾਹਨੀ ਵੱਲ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਨੰਗਲ ਤੋਂ ਰੋਪੜ ਸਾਈਡ ਵੱਲ ਜਾ ਰਹੇ ਤੇਜ਼ ਰਫਤਾਰ ਟਰਾਲੇ ਨੇ ਉਸ ਨੂੰ ਆਪਣੀ ਚਪੇਟ 'ਚ ਲੈ ਲਿਆ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਰਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

Nangal-Chandigarh National highway Road Accident , One Death ਨੰਗਲ -ਚੰਡੀਗੜ੍ਹ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ ,  2 ਭੈਣਾਂ ਦੇ ਇਕਲੋਤੇ ਭਰਾ ਦੀ ਮੌਤ

ਇਸ ਘਟਨਾ ਤੋਂ ਬਾਅਦ ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਟਰਾਲਾ ਕਬਜ਼ੇ 'ਚ ਲੈ ਕੇ ਅਤੇ ਮਾਮਲਾ ਦਰਜ ਕਰ ਕੇ ਪੋਸਟਮਾਰਟਮ ਉਪਰੰਤ ਲਾਸ਼ ਉਸਦੇ ਰਿਸ਼ਤੇਦਾਰਾਂ ਨੂੰ ਦੇ ਦਿੱਤੀ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ 2 ਭੈਣਾਂ ਦਾ ਇਕਲੋਤਾ ਭਰਾ ਸੀ।

-PTCNews

Related Post