ਨਨਕਾਣਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਬਣੇਗੀ ਯੂਨੀਵਰਸਿਟੀ , ਪਾਕਿਸਤਾਨ ਨੇ ਕੀਤਾ ਇਹ ਵੱਡਾ ਉਪਰਾਲਾ

By  Shanker Badra May 3rd 2019 01:40 PM -- Updated: May 3rd 2019 01:41 PM

ਨਨਕਾਣਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਬਣੇਗੀ ਯੂਨੀਵਰਸਿਟੀ , ਪਾਕਿਸਤਾਨ ਨੇ ਕੀਤਾ ਇਹ ਵੱਡਾ ਉਪਰਾਲਾ:ਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਬਣਨ ਵਾਲੀ ਕੌਮਾਂਤਰੀ ਯੂਨੀਵਰਸਿਟੀ ਲਈ 70 ਏਕੜ ਜ਼ਮੀਨ ਦਿੱਤੀ ਹੈ।ਜਾਣਕਾਰੀ ਅਨੁਸਾਰ ਨਨਕਾਣਾ ਸਾਹਿਬ 'ਚ ਬਣਨ ਵਾਲੀ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਲਈ ਫੰਡ ਪੰਜਾਬ ਦੇ 2019-20 ਦੇ ਸਾਲਾਨਾ ਬਜਟ 'ਚ ਮੁਹੱਈਆ ਕੀਤੇ ਜਾਣਗੇ।ਇਹ ਯੂਨੀਵਰਸਿਟੀ ਲਾਹੌਰ ਤੋਂ 80 ਕਿਲੋਮੀਟਰ ਦੀ ਦੂਰੀ 'ਤੇ ਨਨਕਾਣਾ ਸਾਹਿਬ 'ਚ ਬਣਾਈ ਜਾਵੇਗੀ।

Nankana Sahib Pak allocates 70 acres for Guru Nanak int’l varsity
ਨਨਕਾਣਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਬਣੇਗੀ ਯੂਨੀਵਰਸਿਟੀ , ਪਾਕਿਸਤਾਨ ਨੇ ਕੀਤਾ ਇਹ ਵੱਡਾ ਉਪਰਾਲਾ

ਇਸ ਬਾਰੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਇਕ ਬਿਆਨ ਵਿਚ ਜਾਣਕਾਰੀ ਦਿੱਤੀ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਇਹ ਪ੍ਰਾਜੈਕਟ ਸੂਬੇ ਦੇ ਨਵੇਂ ਵਿਕਾਸ ਬਜਟ ਦਾ ਹਿੱਸਾ ਹੋਵੇਗਾ।ਉਨ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਵਿਚ ਇਕ ਪੁਲਿਸ ਲਾਈਨ, ਇਕ ਜੇਲ੍ਹ ਅਤੇ ਨੈਸ਼ਨਲ ਰਜਿਸਟ੍ਰੇਸ਼ਨ ਡਾਟਾਬੇਸ ਅਥਾਰਿਟੀ (ਨਾਡਰਾ) ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਪਾਕਿਸਤਾਨ 'ਚ ਰਹਿੰਦੇ ਸਿੱਖਾਂ ਅਤੇ ਵਿਦੇਸ਼ੀ ਸਿੱਖਾਂ ਨੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਸੀ ਕਿ ਗੁਰੂ ਨਾਨਕ ਦੇਵ ਦੇ ਨਾਂ 'ਤੇ ਇਕ ਯੂਨੀਵਰਸਿਟੀ ਨਨਕਾਣਾ ਸਾਹਿਬ 'ਚ ਸਥਾਪਿਤ ਕੀਤੀ ਜਾਵੇ।

Nankana Sahib Pak allocates 70 acres for Guru Nanak int’l varsity
ਨਨਕਾਣਾ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਬਣੇਗੀ ਯੂਨੀਵਰਸਿਟੀ , ਪਾਕਿਸਤਾਨ ਨੇ ਕੀਤਾ ਇਹ ਵੱਡਾ ਉਪਰਾਲਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕੈਨੇਡਾ : ਇੱਕ ਘਰ ‘ਚ ਲੱਗੀ ਭਿਆਨਕ ਅੱਗ , ਮਾਂ ਸਮੇਤ ਚਾਰ ਬੱਚਿਆਂ ਦੀ ਮੌਤ

ਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਿਛਲੇ ਦਿਨੀਂ ਬੱਲੋਕੀ ਵਿਚ ਇਕ ਸਮਾਗਮ ਦੌਰਾਨ ਨਨਕਾਣਾ ਸਾਹਿਬ ਵਿਖੇ ਬਾਬਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਹੈ।ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਨਕਾਣਾ ਸਾਹਿਬ ਵਿਚ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਕਾਇਮ ਕੀਤੀ ਜਾਵੇਗੀ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post