ਪੰਡਿਤ ਜਵਾਹਰ ਲਾਲ ਨਹਿਰੂ ਦੀ 132ਵੀਂ ਜਯੰਤੀ ਮੌਕੇ PM ਮੋਦੀ ਨੇ ਦਿੱਤੀ ਸ਼ਰਧਾਂਜਲੀ

Children's Day 2021: ਆਜ਼ਾਦ ਭਾਰਤ ਤੋਂ ਬਾਅਦ ਦੇਸ਼ ਦੀ ਵਾਗਡੋਰ ਸੰਭਾਲਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਜਯੰਤੀ ਹੈ। ਦੇਸ਼ ਆਪਣੇ ਪਹਿਲੇ ਪ੍ਰਧਾਨ ਮੰਤਰੀ ਨੂੰ ਯਾਦ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਪੀਐਮ ਮੋਦੀ ਨੇ ਟਵੀਟ ਵਿੱਚ ਲਿਖਿਆ, "ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਮੇਰੀ ਨਿਮਰ ਸ਼ਰਧਾਂਜਲੀ।"
ਇਸ ਦੇ ਨਾਲ ਹੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸ਼ਾਂਤੀਵਨ ਵਿਖੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
1964 ਵਿੱਚ ਪੰਡਿਤ ਨਹਿਰੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਜਨਮ ਦਿਨ 'ਤੇ ਬਾਲ ਦਿਵਸ ਮਨਾਇਆ ਗਿਆ। ਪੰਡਿਤ ਨਹਿਰੂ ਸਾਲ 1947 ਵਿੱਚ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਬਣੇ। ਉਹ ਸਾਲ 1964 ਵਿੱਚ ਆਪਣੀ ਮੌਤ ਤੱਕ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਰਹੇ।
-PTC News