ਨਾਮਜ਼ਦਗੀ ਪੱਤਰ ਦਾਖਲ ਕਰਨ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਬਾਦਲ ਦੇ ਪੈਰੀਂ ਹੱਥ ਲਾ ਕੇ ਲਿਆ ਆਸ਼ੀਰਵਾਦ

By  Shanker Badra April 26th 2019 12:01 PM -- Updated: April 26th 2019 12:06 PM

ਨਾਮਜ਼ਦਗੀ ਪੱਤਰ ਦਾਖਲ ਕਰਨ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਬਾਦਲ ਦੇ ਪੈਰੀਂ ਹੱਥ ਲਾ ਕੇ ਲਿਆ ਆਸ਼ੀਰਵਾਦ:ਵਾਰਾਣਸੀ : ਦੇਸ਼ ਅੰਦਰ ਇਸ ਵੇਲੇ ਲੋਕ ਸਭਾ ਚੋਣਾਂ 2019 ਦਾ ਦੌਰ ਚੱਲ ਰਿਹਾ ਹੈ।ਜਿਸ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਇਸ ਦੌਰਾਨ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।ਇਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵਾਰਾਣਸੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ।

ਨਾਮਜ਼ਦਗੀ ਪੱਤਰ ਦਾਖਲ ਕਰਨ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਬਾਦਲ ਦੇ ਪੈਰੀਂ ਹੱਥ ਲਾ ਕੇ ਲਿਆ ਆਸ਼ੀਰਵਾਦ ਨਾਮਜ਼ਦਗੀ ਪੱਤਰ ਦਾਖਲ ਕਰਨ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਬਾਦਲ ਦੇ ਪੈਰੀਂ ਹੱਥ ਲਾ ਕੇ ਲਿਆ ਆਸ਼ੀਰਵਾਦ

ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਵੱਡੇ ਦਿੱਗਜ ਆਗੂ ਵਾਰਾਣਸੀ ਪਹੁੰਚੇ ਹਨ।ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਪੈਰੀ ਹੱਥ ਲਾ ਕੇ ਆਸ਼ੀਰਵਾਦ ਲਿਆ ਹੈ।ਦੱਸ ਦੇਈਏ ਕਿ ਵਾਰਾਣਸੀ 'ਚ ਸੱਤਵੇਂ ਗੇੜ 'ਚ 19 ਮਈ ਨੂੰ ਵੋਟਿੰਗ ਹੋਵੇਗੀ।ਇੱਥੋ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ 29 ਅਪ੍ਰੈਲ ਹੈ।

Narendra Modi Varanasi nomination paper During Parkash Singh Badal Blessing ਨਾਮਜ਼ਦਗੀ ਪੱਤਰ ਦਾਖਲ ਕਰਨ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਬਾਦਲ ਦੇ ਪੈਰੀਂ ਹੱਥ ਲਾ ਕੇ ਲਿਆ ਆਸ਼ੀਰਵਾਦ

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਵਾਰਾਣਸੀ ਲੋਕ ਸਭਾ ਸੀਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਾਂਗਰਸ ਨੇ ਆਪਣੇ ਪੁਰਾਣੇ ਉਮੀਦਵਾਰ ਅਜੇ ਰਾਏ ਨੂੰ ਮੈਦਾਨ ਵਿਚ ਉਤਾਰਿਆ ਹੈ।ਦੱਸਣਯੋਗ ਹੈ ਕਿ ਮੀਡੀਆ ਵਿਚ ਪਿਛਲੇ ਦਿਨਾਂ ਤੋਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਪ੍ਰਿਅੰਕਾ ਗਾਂਧੀ ਵਾਰਾਣਸੀ ਤੋਂ ਚੋਣ ਲੜੇਗੀ ਅਤੇ ਮੋਦੀ ਨੂੰ ਟੱਕਰ ਦੇਵੇਗੀ ਪਰ ਰਾਏ ਦੇ ਉਮੀਦਵਾਰ ਐਲਾਨਣ ਮਗਰੋਂ ਸਾਰੀਆਂ ਅਟਕਲਾਂ 'ਤੇ ਵਿਰਾਮ ਲੱਗ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨਰਿੰਦਰ ਮੋਦੀ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਮੌਕੇ ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਵਾਰਾਣਸੀ

-PTCNews

Related Post