ਬੈਠਕ ਤੋਂ ਪਹਿਲਾਂ ਤੋਮਰ ਨੇ ਦਿੱਤਾ ਵੱਡਾ ਬਿਆਨ, ਮਾਹਰ ਕਿਸਾਨ ਕਰਦੇ ਹਨ ਖੇਤੀ ਕਾਨੂੰਨਾਂ ਦਾ ਸਮਰਥਨ

By  Jagroop Kaur January 17th 2021 04:35 PM

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 53ਵੇਂ ਦਿਨ 'ਚ ਦਾਖਿਲ ਹੋ ਗਿਆ ਹੈ । ਇਸ ਦੇ ਨਾਲ ਹੀ ਸਰਕਾਰ ਤੇ ਕਿਸਾਨਾਂ ਵਿਚਾਲੇ 9 ਦੌਰ ਦੀ ਗੱਲਬਾਤ ਹੋ ਚੁਕੀ ਹੈ, ਜਿੱਥੇ ਕਿਸਾਨ ਨਵੇਂ ਕਾਨੂੰਨਾਂ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਸਰਕਾਰ ਕਾਨੂੰਨ ਵਾਪਸ ਲੈਣ ਲਈ ਰਾਜ਼ੀ ਨਹੀਂ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਤਵਾਰ ਨੂੰ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਾਰੇ ਮਾਹਰਾਂ ਨੇ ਆਪਣਾ ਸਮਰਥਨ ਦਿੱਤਾ ਹੈ।BKU Ugrahan announce burning of WTO and IMF statues on 19th

ਹੋਰ ਪੜ੍ਹੋ : ਕਿਸਾਨੀ ਅੰਦੋਲਨ ਨੂੰ ਲੈਕੇ ਸੁਖਬੀਰ ਬਾਦਲ ਨੇ ਘੇਰੀ ਕੈਪਟਨ ਸਰਕਾਰ

ਉਥੇ ਹੀ ਕਿਸਾਨੀ ਬਿੱਲਾਂ ਨੂੰ ਲੈਕੇ ਮੁੜ ਤੋਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਅਸੀਂ ਕਿਸਾਨ ਯੂਨੀਅਨ ਨੂੰ ਪ੍ਰਸਤਾਵ ਭੇਜਿਆ ਸੀ, ਜਿਸ 'ਚ ਅਸੀਂ ਕਿਸਾਨਾਂ ਦੀ ਮੰਡੀ, ਵਪਾਰੀਆਂ ਦਾ ਰਜਿਸਟਰੇਸ਼ਨ ਅਤੇ ਹੋਰ ਪਰੇਸ਼ਾਨੀਆਂ ਦਾ ਹੱਲ ਕਰਨ ਲਈ ਤਿਆਰ ਹਾਂ।ਸਰਕਾਰ ਪਰਾਲੀ ਸਾੜਨ ਦੇ ਕਾਨੂੰਨ ਅਤੇ ਬਿਜਲੀ ਦੇ ਬਿੱਲ ਦੇ ਮਸਲੇ 'ਤੇ ਵੀ ਚਰਚਾ ਨੂੰ ਤਿਆਰ ਹਨ ਪਰ ਕਿਸਾਨਾਂ ਜਥੇਬੰਦੀਆਂ ਤਿੰਨੋਂ ਹੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਕਰ ਰਹੇ ਹਨ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਕਿਸਾਨ ਅਤੇ ਕਿਸਾਨ ਮਾਹਰ ਇਨ੍ਹਾਂ ਕਾਨੂੰਨਾਂ ਦੇ ਹੱਕ 'ਚ ਹਨ। ਸੁਪਰੀਮ ਕੋਰਟ ਦੇ ਆਰਡਰ ਤੋਂ ਬਾਅਦ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਕੀਤਾ ਜਾ ਸਕਦਾ ਹੈ।

ਹੁਣ ਅਸੀਂ ਉਮੀਦ ਕਰਦੇ ਹਾਂ ਕਿ ਕਿਸਾਨ ਕਾਨੂੰਨਾਂ ਬਾਰੇ 19 ਜਨਵਰੀ ਨੂੰ ਗੱਲਬਾਤ ਕਰ ਸਕਦੇ ਹਨ ਅਤੇ ਸਰਕਾਰ ਨੂੰ ਇਹ ਦੱਸ ਸਕਦੇ ਹਨ ਕਿ ਉਹ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੋਂ ਇਲਾਵਾ ਕੀ ਚਾਹੁੰਦੇ ਹਨ। ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਦਿੱਲੀ ਦੇ ਵਿਗਿਆਨ ਭਵਨ 'ਚ ਕਿਸਾਨ ਆਗੂਆਂ ਦੀ ਸਰਕਾਰ ਨਾਲ 9ਵੇਂ ਗੇੜ ਦੀ ਬੈਠਕ ਹੋਈ ਹੈ ਪਰ ਇਹ ਗੱਲਬਾਤ ਵੀ ਬੇਸਿੱਟਾ ਰਹੀ।Amid continuous deadlock between Centre and farmers, Narendra Singh Tomar said most farmers and experts were in favour of farm laws 2020.

ਅਜਿਹੇ 'ਚ 19 ਜਨਵਰੀ ਨੂੰ ਮੁੜ ਕਿਸਾਨ ਆਗੂਆਂ ਅਤੇ ਸਰਕਾਰ ਵਿਚਾਲੇ 10ਵੇਂ ਗੇੜ ਦੀ ਬੈਠਕ ਹੋਵੇਗੀ। ਕਿਸਾਨ ਆਗੂ ਤਿੰਨੋਂ ਕਾਨੂੰਨਾਂ ਨੂੰ ਵਾਪਸ ਲਏ ਜਾਣ, ਐੱਮ.ਐੱਸ.ਪੀ. ਨੂੰ ਲੈ ਕੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ ਅਤੇ ਕਿਸਾਨ ਆਗੂ ਆਪਣੀਆਂ ਇਨ੍ਹਾਂ ਦੋਹਾਂ ਮੰਗਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਕਰਨ ਲਈ ਤਿਆਰ ਹਨ।

Related Post