ਖੇਤੀਬਾੜੀ ਮੰਤਰੀ ਵੱਲੋਂ ਖੇਤੀ ਕਾਨੂੰਨ ਰੱਦ ਨਾ ਕਰਨ ਦੇ ਬਿਆਨ 'ਤੇ ਭੜਕੇ ਕਿਸਾਨ

By  Jagroop Kaur June 9th 2021 04:11 PM

ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਪ੍ਰਦਰਸ਼ਨ ਜਾਰੀ ਹੈ। ਅਜਿਹੇ ਵਿੱਚ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ 'ਤੇ ਗੱਲਬਾਤ ਕਰਨ ਲਈ ਤਿਆਰ ਹੈ।Govt ready to talk if farmers ready to discuss options other than repeal: Narendra Singh Tomar

Read More : ਧੋਖਾਧੜੀ ਮਾਮਲੇ ‘ਚ ਫਸੀ ਮਹਾਤਮਾ ਗਾਂਧੀ ਦੀ ਪੜਪੋਤੀ, ਅਦਾਲਤ ਨੇ ਸੁਣਾਈ ਸੱਤ ਸਾਲ ਦੀ…

ਤੋਮਰ ਨੇ ਕਿਹਾ, 'ਕੇਂਦਰ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ ਤੇ ਅਸੀਂ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ।' ਉਨ੍ਹਾਂ ਕਿਹਾ, 'ਜੇਕਰ ਕਿਸਾਨ ਯੂਨੀਅਨਾਂ ਖੇਤੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ 'ਤੇ ਵਿਚਾਰ ਕਰਨ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।'     

Read More : 9 ਬੱਚਿਆਂ ਨੂੰ ਜਨਮ ਦੇਣ ਵਾਲੀ ਮਹਿਲਾ ਦਾ ਇੱਕ ਮਹੀਨੇ ‘ਚ ਟੁੱਟਿਆ ਰਿਕਾਰਡ

ਇਸ ਤੋਂ ਪਹਿਲਾਂ ਸਰਕਾਰ ਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਜੋ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਦਰਅਸਲ ਸਰਕਾਰ ਖੇਤੀ ਕਾਨੂੰਨਾ ਰੱਦ ਨਾ ਕਰਨ ਦੀ ਜ਼ਿੱਦ ਤੇ ਕਾਇਮ ਹੈ। ਕਿਸਾਨਾਂ ਦਾ ਕਹਿਣਾ ਕਿ ਉਹ ਹਰ ਹਾਲ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਹਟਣਗੇ।

ਬੀਜੇਪੀ ਲਈ ਇਹ ਸਮਾਂ ਔਖਾ ਹੈ ਕਿਉਂਕਿ ਆਉਣ ਵਾਲੇ ਸਮੇਂ 'ਚ ਪੰਜਾਬ ਵਿਧਾਨ ਸਭਾ ਚੋਣਾਂ ਵੀ ਸਿਰ 'ਤੇ ਹਨ। ਪੰਜਾਬ 'ਚ ਬੀਜੇਪੀ ਦਾ ਅਕਾਲੀ ਦਲ ਤੋਂ ਵੀ ਨਾਤਾ ਟੁੱਟ ਚੁੱਕਿਆ ਹੈ। ਅਜਿਹੇ 'ਚ ਹੁਣ ਬੀਜੇਪੀ ਸਰਕਾਰ ਥੋੜਾ ਨਰਮੀ ਦੇ ਤੇਵਰ ਦਿਖਾਉਣ ਲੱਗੀ ਹੈ।

Related Post