ਗੁਲਾਬੀ ਸੁੰਡੀ ਕਾਰਨ ਨਰਮਾ ਤਬਾਹ, ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਮੁਆਵਜ਼ੇ ਲਈ ਧਰਨਾ

By  Ravinder Singh August 26th 2022 07:29 PM

ਬਠਿੰਡਾ : ਮਾਲਵੇ ਅੰਦਰ ਪਿਛਲੇ ਸਾਲ ਗੁਲਾਬੀ ਸੁੰਡੀ ਕਰਕੇ ਖ਼ਰਾਬ ਹੋਏ ਨਰਮੇ ਦੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਤੇ ਮਜ਼ਦੂਰਾਂ ਨੂੰ ਚੁਕਾਈ ਦਾ ਮੁਆਵਜ਼ਾ ਦਿਵਾਉਣ ਲਈ ਐਸ.ਡੀ.ਐਮ ਦਫਤਰ ਤਲਵੰਡੀ ਸਾਬੋ ਅੱਗੇ ਧਰਨਾ ਲਗਾਇਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਪਿੰਡ ਚੱਠੇਵਾਲਾ ਦੇ 2 ਕਿਸਾਨਾਂ ਦੀ ਜ਼ਮੀਨ ਦੀ ਰੱਖੀ ਕੁਰਕੀ ਦਾ ਵਿਰੋਧ ਵੀ ਕੀਤਾ ਗਿਆ। ਕਿਸਾਨਾਂ ਨੇ ਮਾਮਲਾ ਹੱਲ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਮਾਲਵੇ ਅੰਦਰ ਪਿਛਲੇ ਸਾਲ ਗੁਲਾਬੀ ਸੁੰਡੀ ਕਰਕੇ ਖ਼ਰਾਬ ਹੋਏ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਲੈਣ ਲਈ ਅਜੇ ਤੱਕ ਕਿਸਾਨ ਦਫਤਰਾਂ ਦੇ ਧੱਕੇ ਖਾ ਰਹੇ ਹਨ। ਪਰੇਸ਼ਾਨ ਕਿਸਾਨ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈਵਿੱਚ ਅੱਜ ਐਸਡੀਐਮ ਦਫਤਰ ਅੱਗੇ ਪੱਕਾ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਕਿਸਾਨ ਆਗੂਆਂ ਨੇ ਦੱਸਿਆਂ ਕਿ ਕਿਸਾਨਾਂ ਦਾ ਪਿਛਲੇ ਸਾਲ ਗੁਲਾਬੀ ਸੁੰਡੀ ਕਰਕੇ ਨਰਮਾ ਬਿਲਕੁਲ ਤਬਾਹ ਹੋ ਗਿਆ ਸੀ ਜਿਸ ਕਰਕੇ ਉਨ੍ਹਾਂ ਨੂੰ ਸੰਘਰਸ਼ ਕਰਕੇ ਮੁਆਵਜ਼ਾ ਲੈਣਾ ਪਿਆ। ਗੁਲਾਬੀ ਸੁੰਡੀ ਕਾਰਨ ਨਰਮਾ ਤਬਾਹ, ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਮੁਆਵਜ਼ੇ ਲਈ ਧਰਨਾਭਾਵੇਂ ਕਿ ਪ੍ਰਸ਼ਾਸਨ ਨੇ ਬਹੁਤ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਪਰ ਅਜੇ ਵੀ ਬਹੁਤ ਸਾਰੇ ਕਿਸਾਨ ਮੁਆਵਜ਼ੇ ਲਈ ਦਫਤਰਾਂ ਦੇ ਧੱਕੇ ਖਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਵੀ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਨੇ ਨਰਮਾ ਤਬਾਹ ਕਰ ਦਿੱਤਾ ਜਿਸ ਕਰਕੇ ਕਿਸਾਨਾਂ ਨੇ ਆਪਣਾ ਨਰਮਾ ਵਾਹ ਦਿੱਤਾ ਹੈ। ਕਿਸਾਨਾਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਖ਼ਰਾਬ ਨਰਮੇ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਜਿੰਨਾ ਸਮਾਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਉੱਨਾ ਸਮਾਂ ਸੰਘਰਸ਼ ਜਾਰੀ ਰਹੇਗਾ। ਇਹ ਵੀ ਪੜ੍ਹੋ : ਪਟਿਆਲਾ ਦੇ ਬਡੂੰਗਰ ਸਣੇ ਫ਼ਤਿਹਗੜ੍ਹ ਸਾਹਿਬ ਦਾ ਪਿੰਡ ਮੰਡੋਫਲ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਦੂਜੇ ਪਾਸੇ ਪਿੰਡ ਚੱਠੇਵਾਲਾ ਦੇ ਦੋ ਕਿਸਾਨਾਂ ਦੀ ਪ੍ਰਸ਼ਾਸਨ ਵੱਲੋਂ ਰੱਖੀ ਕੁਰਕੀ ਦਾ ਵੀ ਕਿਸਾਨਾਂ ਨੇ ਵਿਰੋਧ ਕੀਤਾ। ਉਨ੍ਹਾਂ ਨੇ ਕਿਹਾ ਕਿ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਲਗਤਾਰ ਆਤਮ ਹੱਤਿਆ ਕਰ ਰਹੇ ਹਨ ਤੇ ਪ੍ਰਸ਼ਾਸਨ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕਿਸਾਨ ਦੀ ਕੁਰਕੀ ਨਹੀਂ ਹੋਣ ਦਿੱਤੀ ਜਾਵੇਗੀ। -PTC News  

Related Post