ਪੜ੍ਹਾਈ ਨਹੀਂ ਕਰਦਾ ਸੀ ਪੁੱਤ ਤਾਂ ਮਾਂ ਨੇ ਉਤਾਰਿਆ ਮੌਤ ਦੇ ਘਾਟ, ਖੁਦ ਵੀ ਮੌਤ ਨੂੰ ਲਾਇਆ ਗਲ

By  Jashan A August 11th 2021 04:30 PM

ਨਵੀਂ ਦਿੱਲੀ: ਮਹਾਰਾਸ਼ਟਰ ਦੇ ਨਾਸਿਕ ਤੋਂ ਇੱਕ ਅਜਿਹਾ ਮਾਮਲਾ ਨਿਕਲ ਕੇ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ, ਇੱਥੇ ਇੱਕ ਮਾਂ ਨੇ ਆਪਣੇ ਸਾਢੇ ਤਿੰਨ ਸਾਲ ਦੇ ਬੱਚੇ ਦੀ ਹੱਤਿਆ ਕਰਨ ਤੋਂ ਬਾਅਦ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ। 32 ਸਾਲਾ ਔਰਤ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਉਸਦਾ ਬੱਚਾ ਆਨਲਾਈਨ ਪੜ੍ਹਾਈ ਨਹੀਂ ਕਰ ਰਿਹਾ ਸੀ। ਜਿਸ ਤੋਂ ਪਪ੍ਰੇਸ਼ਾਨ ਹੋ ਕੇ ਉਸ ਨੇ ਇਸ ਖੌਫਨਾਕ ਵਾਰਦਾਤ ਨੂੰ ਅੰਜ਼ਾਮ ਦਿੱਤਾ।

ਪੁਲਿਸ ਮੁਤਾਬਕ ਪਾਥਰਡੀ ਫਾਟਾ ਖੇਤਰ ਦੀ ਰਹਿਣ ਵਾਲੀ ਔਰਤ ਨੇ ਸੋਮਵਾਰ ਰਾਤ ਕਰੀਬ 9.30 ਵਜੇ ਫਾਹਾ ਲੈ ਲਿਆ। ਇਸ ਤੋਂ ਪਹਿਲਾਂ ਉਸ ਨੇ ਆਪਣੇ ਪੁੱਤਰ ਦੀ ਕਥਿਤ ਤੌਰ 'ਤੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਸੀ ਕਿਉਂਕਿ ਉਹ ਆਨਲਾਈਨ ਪੜ੍ਹਾਈ ਨਹੀਂ ਕਰ ਰਿਹਾ ਸੀ।

ਹੋਰ ਪੜ੍ਹੋ: ਹਿਮਾਚਲ ਪ੍ਰਦੇਸ਼ ਦੇ ਕਿੰਨੌਰ ‘ਚ ਡਿੱਗੀਆਂ ਚੱਟਾਨਾਂ, ਮਲਬੇ ਹੇਠ ਦੱਬੇ 30-35 ਯਾਤਰੀ

ਨਾਲ ਪੁਲਿਸ ਨੂੰ ਮਾਂ-ਪੁੱਤਰ ਦੀ ਲਾਸ਼ ਦੇ ਕੋਲ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਸਦੀ ਮੌਤ ਲਈ ਕਿਸੇ ਨੂੰ ਵੀ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਹਾਰਾਸ਼ਟਰ ਦੀ ਨਵੀਂ ਮੁੰਬਈ ਦੇ ਇਰੋਲੀ ਇਲਾਕੇ 'ਚ 15 ਸਾਲ ਦੀ ਨਾਬਾਲਿਗ ਲੜਕੀ ਨੇ ਪੜਾਈ ਕਾਰਨ ਹੋਈ ਬਹਿਸ ਤੋਂ ਬਾਅਦ ਆਪਣੀ ਮਾਂ ਦਾ ਕਰਾਟੇ ਦੀ ਬੈਲਟ ਨਾਲ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।

-PTC News

Related Post