SGPC ਵੱਲੋਂ PM ਮੋਦੀ ਦਾ ਕੌਮੀ ਸੇਵਾ ਪੁਰਸਕਾਰ ਨਾਲ ਸਨਮਾਨ ,ਭਾਰਤ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ

By  Shanker Badra November 9th 2019 12:28 PM

SGPC ਵੱਲੋਂ PM ਮੋਦੀ ਦਾ ਕੌਮੀ ਸੇਵਾ ਪੁਰਸਕਾਰ ਨਾਲ ਸਨਮਾਨ ,ਭਾਰਤ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਜਾਰੀ:ਡੇਰਾ ਬਾਬਾ ਨਾਨਕ : ਭਾਰਤ ਦੀਆਂ ਸਿੱਖ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਭਾਰਤ -ਪਾਕਿਸਤਾਨ ਵੱਲੋਂ ਖੋਲ੍ਹਿਆ ਜਾ ਰਿਹਾ ਹੈ, ਜਿਸਦੇ ਸਬੰਧ 'ਚ ਅੱਜ ਦੋਵੇਂ ਪਾਸੇ ਵੱਡੇ ਸਮਾਗਮ ਵੀ ਕਰਵਾਏ ਜਾ ਰਹੇ ਹਨ। ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਸਿਆਸੀ ਆਗੂਆਂ ਨੇ ਸ਼ਿਕਾਰ ਮਾਛੀਆਂ (ਡੇਰਾ ਬਾਬਾ ਨਾਨਕ) ਵਿਖੇ ਹੋ ਰਹੇ ਸਮਾਗਮ 'ਚ ਸ਼ਿਰਕਤ ਕੀਤੀ ਹੈ।

National Service Award With Honored Pm Modi From SGPC , Memorable coin issued SGPC ਵੱਲੋਂ PM ਮੋਦੀ ਦਾ ਕੌਮੀ ਸੇਵਾ ਪੁਰਸਕਾਰ ਨਾਲ ਸਨਮਾਨ ,ਭਾਰਤ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇਯਾਦਗਾਰੀ ਸਿੱਕਾ ਜਾਰੀ

ਇਸ ਮੌਕੇ ਸ਼ਿਕਾਰ ਮਾਛੀਆਂ ਵਿਖੇ ਹੋ ਰਹੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਸਮਾਗਮ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੌਮੀ ਸੇਵਾ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ ਹੈ। ਇਸ ਦੌਰਾਨ ਹੀ ਭਾਰਤ ਸਰਕਾਰ ਵੱਲੋਂਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਉਨ੍ਹਾਂ ਦੇ ਸਨਮਾਨ ਵਿੱਚ 550 ਰੁਪਏ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਗਿਆ ਹੈ। ਇਸ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਚਾਰ ਸਮੁੱਚੀ ਮਨੁੱਖਤਾ ਦੀ ਵਿਰਾਸਤ ਹਨ। ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੀ ਵਿਰਾਸਤ ਦਾ ਲਾਭ ਪੂਰੀ ਦੁਨੀਆ ਨੂੰ ਦੇਈਏ।

National Service Award With Honored Pm Modi From SGPC , Memorable coin issued SGPC ਵੱਲੋਂ PM ਮੋਦੀ ਦਾ ਕੌਮੀ ਸੇਵਾ ਪੁਰਸਕਾਰ ਨਾਲ ਸਨਮਾਨ ,ਭਾਰਤ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇਯਾਦਗਾਰੀ ਸਿੱਕਾ ਜਾਰੀ

ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ , ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਰਾਜਪਾਲ ਪੰਜਾਬ ਵੀ.ਪੀ .ਸਿੰਘ ਬਦਨੌਰ , ਗੁਰਦਾਸਪੁਰ ਤੋਂ ਸੰਸਦ ਮੈਂਬਰ ਸਨੀ ਦਿਓਲ , ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੌਜੂਦ ਹਨ।

 National Service Award With Honored Pm Modi From SGPC ,  Memorable coin issued SGPC ਵੱਲੋਂ PM ਮੋਦੀ ਦਾ ਕੌਮੀ ਸੇਵਾ ਪੁਰਸਕਾਰ ਨਾਲ ਸਨਮਾਨ ,ਭਾਰਤ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇਯਾਦਗਾਰੀ ਸਿੱਕਾ ਜਾਰੀ

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਅੱਜ ਭਾਰਤ ਤੇ ਪਾਕਿਸਤਾਨ ਦੋਵੇਂ ਪਾਸੇ ਹੋਣ ਜਾ ਰਿਹਾ ਹੈ। ਜਿਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨ ਪੁੱਜੇ ਰਹੇ ਹਨ ਅਤੇ ਸ਼ਰਧਾਲੂਆਂ ਦਾ ਪਹਿਲਾਂ ਜਥਾ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ।

-PTCNews

Related Post