ਨੌਦੀਪ ਕੌਰ ਨੂੰ ਇਕ ਹੋਰ ਮਾਮਲੇ 'ਚ ਮਿਲੀ ਜ਼ਮਾਨਤ, ਜਲਦ ਹੋ ਸਕਦੀ ਹੈ ਜੇਲ੍ਹ 'ਚੋਂ ਰਿਹਾਈ

By  Jagroop Kaur February 15th 2021 04:52 PM

ਨੋਦੀਪ ਕੌਰ ਨਾਲ ਜੁੜੀ ਵੱਡੀ ਖਬਰਾਂ ਸਾਹਮਣੇ ਆਈ ਹੈ ਜਿਥੇ ਅਦਾਲਤ ਨੇ ਦਿੱਤੀ ਦੂਸਰੀ ਐਫਆਈਆਰ ਵਿਚ ਵੀ ਨੌਦੀਪ ਨੂੰ ਜਮਾਨਤ ਦੇ ਦਿੱਤੀ ਹੈ , ਉਥੇ ਹੀ ਤੀਜੇ ਮਾਮਲੇ ਦੀ ਸੁਣਵਾਈ ਭਲਕੇ ਕੀਤੀ ਜਾਵੇਗੀ , ਇਸ ਦੀ ਸੂਚਨਾ ਦਿਲੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿਤੀ ਗਈ। ਇਕ ਵੀਡੀਓ ਜਾਰੀ ਕਰਦੇ ਹੋਏ ਸਿਰਸਾ ਨੇ ਦੱਸਿਆ ਕਿ ਅਸੀਂ ਤੀਜੀ ਐਫਆਈਆਰ ਵਿਚ ਉਸ ਨੂੰ ਜ਼ਮਾਨਤ ਕਰਾਉਣ ਦੀ ਕੋਸ਼ਿਸ਼ ਕਰ ਰਹੇ ਹਾਂ | ਵਾਹਿਗੁਰੂ ਦੀ ਬਖਸ਼ਿਸ਼ ਨਾਲ, ਉਹ ਜਲਦੀ ਹੀ ਕਰਨਾਲ ਜੇਲ੍ਹ ਤੋਂ ਰਿਹਾ ਹੋ ਜਾਵੇਗੀ। ਨੌਦੀਪ ਕੌਰ ਇਸ ਸਮੇਂ ਕਰਨਾਲ ਜੇਲ੍ਹ 'ਚ ਬੰਦ ਹੈ। ਮਜ਼ੂਦਰਾਂ ਦੇ ਹੱਕਾਂ ਲਈ ਲੜਨ ਵਾਲੀ ਨੌਦੀਪ ਕੌਰ ਦਾ ਮਾਮਲਾ ਬੀਤੇ ਦਿਨਾਂ ਤੋਂ ਕਾਫੀ ਭਖਿਆ ਹੋਇਆ ਹੈ ਅਤੇ ਉਸ ਦੀ ਰਿਹਾਈ ਲਈ ਦੇਸ਼ ਤੇ ਵਿਦੇਸ਼ ਤੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਪੜ੍ਹੋ ਹੋਰ ਖ਼ਬਰਾਂ : ਹੁਣ ਰਸੋਈ ਗੈਸ ਸਿਲੰਡਰ ਹੋਇਆ ਹੋਰ ਮਹਿੰਗਾ, ਜਾਣੋਂ ਨਵੀਆਂ ਕੀਮਤਾਂ Release Nodeep Kaur: Nodeep Kaur, a Dalit activist has been granted bail in two cases filed against her following a massive support.  

ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 2021 'ਚ ਦਰਜ ਕੀਤੀ ਗਈ ਐਫ. ਆਈ. ਆਰ. ਦੇ ਸਬੰਧ 'ਚ ਨੌਦੀਪ ਨੂੰ ਅੱਜ ਹਰਿਆਣਾ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਫ. ਆਈ. ਆਰ. ਨੰਬਰ 25 ਦੇ ਸਬੰਧ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਅਰਜ਼ੀ ਸਵੀਕਾਰ ਕਰ ਲਈ ਹੈ, ਜਿਸ 'ਤੇ ਅਗਲੇ ਦਿਨਾਂ 'ਚ ਸੁਣਵਾਈ ਹੋਣ ਦੀ ਸੰਭਾਵਨਾ ਹੈ।
Also Read | Release Nodeep KaurDalit activist taken to police custody; Meena Harris comes in support ਪੜ੍ਹੋ ਹੋਰ ਖ਼ਬਰਾਂ : ਅੱਜ ਤੋਂ ਪੂਰੇ ਦੇਸ਼ ‘ਚ FASTag ਹੋਇਆ ਲਾਜ਼ਮੀ , ਨਹੀਂ ਤਾਂ ਲੱਗੇਗਾ ਦੁੱਗਣਾ ਜੁਰਮਾਨਾ
ਸਿਰਸਾ ਨੇ ਉਮੀਦ ਪ੍ਰਗਟਾਈ ਕਿ ਆਉਣ ਵਾਲੇ ਕੁਝ ਦਿਨਾਂ 'ਚ ਨੌਦੀਪ ਕੌਰ ਕਰਨਾਲ ਜੇਲ੍ਹ ਤੋਂ ਬਾਹਰ ਆ ਜਾਵੇਗੀ। ਦੱਸਣਯੋਗ ਹੈ ਕਿ ਨੌਦੀਪ ਵਿਰੁੱਧ ਪੁਲਿਸ ਵਲੋਂ ਤਿੰਨ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ 'ਚੋਂ ਇਕ ਮਾਮਲੇ 'ਚ ਬੀਤੇ ਦਿਨੀਂ ਸੋਨੀਪਤ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।

Related Post