ਕੈਪਟਨ ਨੇ ਠੋਕੀ ਤਾਲੀ, ਸਿੱਧੂ ਨੂੰ ਕੀਤਾ ਅਹੁਦੇ ਤੋਂ ਖਾਲੀ

By  Jashan A June 6th 2019 04:14 PM -- Updated: June 6th 2019 04:29 PM

ਕੈਪਟਨ ਨੇ ਠੋਕੀ ਤਾਲੀ, ਸਿੱਧੂ ਨੂੰ ਕੀਤਾ ਅਹੁਦੇ ਤੋਂ ਖਾਲੀ ,ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੋਂ ਸਥਾਨਕ ਸਰਕਾਰਾਂ ਦਾ ਮਹਿਕਮਾ ਵਾਪਸ ਲੈ ਲਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿਸ 'ਚ ਸਿੱਧੂ ਗਾਇਬ ਰਹੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਨਵਜੋਤ ਸਿੰਘ ਸਿੱਧੂ ਦਾ ਮਹਿਕਮਾ ਵਾਪਸ ਲੈਣ ਲਈ ਲਿਖਿਆ ਹੈ।

ਹੋਰ ਪੜ੍ਹੋ:ਰੋਡਰੇਜ਼ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ ‘ਚ ਲਿਖਤੀ ਜਵਾਬ ਕੀਤਾ ਦਾਇਰ

ਸੂਤਰਾਂ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਨੂੰ ਨਵਜੋਤ ਸਿੰਘ ਸਿੱਧੂ ਦਾ ਮਹਿਕਮਾ ਵਾਪਸ ਲੈਣ ਲਈ ਲਿਖਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਥਾਨਕ ਸਰਕਾਰਾਂ ਦਾ ਮਹਿਕਮਾ ਫਿਲਹਾਲ ਮੁੱਖ ਮੰਤਰੀ ਆਪਣੇ ਕੋਲ ਰੱਖਣਗੇ।

ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਟੂਰਿਜ਼ਮ ਅਤੇ ਕਲਚਰਲ ਅਫੇਅਰਜ਼ ਮਿਨਸਟਰ ਬਣੇ ਰਹਿਣਗੇ। ਉਹਨਾਂ ਤੋਂ ਸਿਰਫ ਸਥਾਨਕ ਸਰਕਾਰਾਂ ਬਾਰੇ ਵਿਭਾਗ ਵਾਪਸ ਲਿਆ ਗਿਆ ਹੈ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਮੀਟਿੰਗ 'ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਨਹੀਂ ਹੋਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 30 ਮਈ ਨੂੰ ਮੁੱਖ ਮੰਤਰੀ ਵਲੋਂ ਬੁਲਾਈ ਗਈ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ 'ਚ ਸਿੱਧੂ ਸ਼ਾਮਲ ਨਹੀਂ ਹੋਏ ਸਨ, ਜਿਸ ਤੋਂ ਬਾਅਦ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਦਾਅਵਾ ਕੀਤਾ ਸੀ ਕਿ ਉਸ ਮੀਟਿੰਗ 'ਚ ਸਿੱਧੂ ਨੂੰ ਬੁਲਾਇਆ ਹੀ ਨਹੀਂ ਗਿਆ ਸੀ, ਜਿਸ ਨੂੰ ਮੁੱਖ ਮੰਤਰੀ ਨੇ ਬੜੀ ਗੰਭੀਰਤਾ ਨਾਲ ਲਿਆ ਸੀ।

-PTC News

Related Post