ਨਵਜੋਤ ਸਿੱਧੂ ਪਹਿਲਾਂ ਕਹਿੰਦਾ ਹੁੰਦਾ ਸੀ ਕਿ ਕਾਂਗਰਸ ਮੁੰਨੀ ਤੋਂ ਵੱਧ ਬਦਨਾਮ ਹੈ : ਬਿਕਰਮ ਮਜੀਠੀਆ

By  Shanker Badra September 16th 2018 01:16 PM -- Updated: September 16th 2018 02:55 PM

ਨਵਜੋਤ ਸਿੱਧੂ ਪਹਿਲਾਂ ਕਹਿੰਦਾ ਹੁੰਦਾ ਸੀ ਕਿ ਕਾਂਗਰਸ ਮੁੰਨੀ ਤੋਂ ਵੱਧ ਬਦਨਾਮ ਹੈ : ਬਿਕਰਮ ਮਜੀਠੀਆ:ਫਰੀਦਕੋਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਰੈਲੀ ਵਿੱਚ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਵੇਖਣ ਨੂੰ ਮਿਲ ਰਿਹਾ ਹੈ।ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਟੇਜ ਤੇ ਮੌਜੂਦ ਹਨ।navjot-sidhu-first-would-have-been-congress-munni-more-notorious-bikram-majithiaਇਸ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੁਨੀਲ ਜਾਖੜ ਦੇ ਚੈਂਲੇਂਜ ਨੂੰ ਸ਼੍ਰੋਮਣੀ ਅਕਾਲੀਆ ਦਲ ਨੇ ਕਬੂਲ ਕੀਤਾ ਹੈ।ਮਜੀਠੀਆ ਨੇ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਕਾਂਗਰਸ ਦੀ ਸਹਿ 'ਤੇ ਕੰਮ ਕਰ ਰਿਹਾ ਹੈ।ਬਲਜੀਤ ਸਿੰਘ ਦਾਦੂਵਾਲ ਦਾ ਬਾਣਾ ਹੋਰ ਤੇ ਕੰਮ ਹੋਰ ਹੈ।Navjot Sidhu first would have been Congress Munni More notorious: Bikram Majithiaਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਹਿਲਾਂ ਕਹਿੰਦਾ ਹੁੰਦਾ ਸੀ ਕਿ ਕਾਂਗਰਸ ਮੁੰਨੀ ਤੋਂ ਵੱਧ ਬਦਨਾਮ ਹੈ।ਉਨ੍ਹਾਂ ਨੇ ਕਿਹਾ ਕਿ ਸਿੱਧੂ ਮੌਕਾਪ੍ਰਸਤ ਅਤੇ ਦਲਬਦਲੂ ਆਦਮੀ ਹੈ।navjot-sidhu-first-would-have-been-congress-munni-more-notorious-bikram-majithiaਇਸ ਰੈਲੀ ਵਿੱਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ,ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ,ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ,ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾਕਟਰ ਚਰਨਜੀਤ ਸਿੰਘ ਅਟਵਾਲ , ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ,ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ,ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆਂ ,ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ, ਸਾਬਕਾ ਕੈਬਨਿਟ ਮੰਤਰੀ ਤੋਤਾ ਸਿੰਘ ,ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਹਾਜ਼ਿਰ ਸਨ।

-PTCNews

Related Post