ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਮੋਰੰਡਮ ਦੇ ਕੇ ਯਾਦ ਕਰਵਾਏ ਵਾਅਦੇ, ਤੁਸੀਂ ਵੀ ਪੜ੍ਹੋ

By  Jashan A July 27th 2021 05:32 PM

ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਮਗਰੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਅੱਜ ਪਹਿਲੀ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (captain amarinder singh) ਨਾਲ ਮੁਲਾਕਾਤ ਕੀਤੀ ਗਈ। ਜਿਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ (Navjot Singh Sidhu) ਨੂੰ ਮੈਮੋਰੰਡਮ (memorandu) ਦੇ ਕੇ ਵਾਅਦੇ ਯਾਦ ਕਰਵਾਏ।

ਜਿਸ 'ਚ ਸਾਫ ਤੌਰ 'ਤੇ ਲਿਖਿਆ ਹੈ ਕਿ ਪੰਜਾਬ ਦੇ ਲੋਕ ਮੰਗ ਕਰ ਰਹੇ ਹਨ ਕਿ ਸਾਲ 2015 'ਚ ਹੋਏ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇ। ਨਾਲ ਉਹਨਾਂ ਇਹ ਵੀ ਕਿਹਾ ਕਿ ਪੰਜਾਬ 'ਚ ਜੋ ਡਰੱਗ ਮਾਫੀਆ ਚੱਲ ਰਿਹਾ ਹੈ ਉਸ 'ਤੇ ਕਾਬੂ ਪਾਇਆ ਜਾਵੇ ਤੇ ਮੁਲਜ਼ਮਾਂ ਨੂੰ ਬਣਦੀ ਸਜ਼ਾ ਦਿੱਤੀ ਜਾਵੇ।

ਹੋਰ ਪੜ੍ਹੋ: Tokyo Olympics: ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ, ਸਪੇਨ ਨੂੰ 3-0 ਨਾਲ ਦਿੱਤੀ ਕਰਾਰੀ ਮਾਤ

ਇਸ ਮੈਮੋਰੰਡਮ 'ਚ ਇਹ ਵੀ ਸਾਫ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ, ਪੰਜਾਬ ਦੇ ਕਿਸਾਨਾਂ ਨੂੰ ਇਸ 'ਚ ਸੋਧ ਦੀ ਲੋੜ ਨਹੀਂ ਸਗੋਂ ਪੂਰੀ ਤਰਾਂ ਕਾਨੂੰਨ ਰੱਦ ਕਰਵਾਏ ਜਾਣ।

ਉਥੇ ਹੀ ਹਰ ਵਰਗ ਕਈ ਜਥੇਬੰਦੀਆਂ ਸੜਕਾਂ 'ਤੇ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੀਆਂ ਹਨ, ਉਹਨਾਂ ਦੀਆਂ ਮੰਗਾਂ ਸੁਣੀਆਂ ਜਾਣ ਤੇ ਉਹਨਾਂ ਦਾ ਹੱਲ ਕੀਤਾ ਜਾਵੇ।

ਤੁਹਾਨੂੰ ਦੱਸ ਦੇਈਏ ਕਿ ਇਸ ਮੀਟਿੰਗ 'ਚ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਸੰਗਤ ਸਿੰਘ ਗਿਲਜ਼ੀਆਂ, ਸੁਖਵਿੰਦਰ ਡੈਨੀ ਵੀ ਮੌਜੂਦ ਹਨ। ਇਸ ਤੋਂ ਇਲਾਵਾ ਮੰਤਰੀ ਬ੍ਰਹਮ ਮਹਿੰਦਰਾ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਵੀ ਮੌਜੂਦ ਹਨ।

-PTC News

Related Post