ਜੇ ਸਿੱਧੂ 'ਚ ਥੋੜ੍ਹੀ ਬਹੁਤ ਅਣਖ ਬਚੀ ਹੈ ਤਾਂ ਹੁਣ ਕਾਂਗਰਸ ਪਾਰਟੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ: ਮਹੇਸ਼ਇੰਦਰ ਗਰੇਵਾਲ

By  Shanker Badra July 20th 2019 04:54 PM

ਜੇ ਸਿੱਧੂ 'ਚ ਥੋੜ੍ਹੀ ਬਹੁਤ ਅਣਖ ਬਚੀ ਹੈ ਤਾਂ ਹੁਣ ਕਾਂਗਰਸ ਪਾਰਟੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ: ਮਹੇਸ਼ਇੰਦਰ ਗਰੇਵਾਲ:ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੱਧੂ ਦਾ ਪੰਜਾਬ ਮੰਤਰੀ ਮੰਡਲ ਵਿੱਚੋਂ ਦਿੱਤਾ ਅਸਤੀਫ਼ਾ ਅੱਜ ਮਨਜ਼ੂਰ ਕਰ ਲਿਆ ਗਿਆ ਹੈ। ਜਿਸ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਿੱਧੂ ਨੂੰ ਲੰਮੇ ਹੱਥੀ ਲਿਆ ਹੈ। ਇਸ ਨੂੰ ਲੈ ਕੇ ਲੁਧਿਆਣਾ ਤੋਂ ਸੀਨੀਅਰ ਅਕਾਲੀ ਦਲ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਜੇਕਰ ਸਿੱਧੂ 'ਚ ਥੋੜ੍ਹੀ ਬਹੁਤ ਅਣਖ ਬਚੀ ਹੈ ਤਾਂ ਉਨ੍ਹਾਂ ਨੂੰ ਹੁਣ ਕਾਂਗਰਸ ਪਾਰਟੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ।

Navjot Sidhu Resignation After SAD Leader Maheshinder Singh Statement ਜੇ ਸਿੱਧੂ 'ਚ ਥੋੜ੍ਹੀ ਬਹੁਤ ਅਣਖ ਬਚੀ ਹੈ ਤਾਂ ਹੁਣ ਕਾਂਗਰਸ ਪਾਰਟੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ : ਮਹੇਸ਼ਇੰਦਰ ਗਰੇਵਾਲ

ਮਹੇਸ਼ਇੰਦਰ ਗਰੇਵਾਲ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਆਪਣੇ ਮਹਿਕਮੇ ਸਾਂਭਣ 'ਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਕਿਸੇ ਵੀ ਪਾਰਟੀ 'ਚ ਟਿਕ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਜਿਹੜਾ ਪੰਜਾਬ ਕੈਬਨਿਟ ਦੇ ਅਹੁਦੇ 'ਤੇ ਨਹੀਂ ਰਹਿ ਸਕਦਾ ,ਉਸ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਕਿਵੇਂ ਬਣਾਇਆ ਜਾ ਸਕਦਾ ਹੈ।

Navjot Sidhu Resignation After SAD Leader Maheshinder Singh Statement ਜੇ ਸਿੱਧੂ 'ਚ ਥੋੜ੍ਹੀ ਬਹੁਤ ਅਣਖ ਬਚੀ ਹੈ ਤਾਂ ਹੁਣ ਕਾਂਗਰਸ ਪਾਰਟੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ : ਮਹੇਸ਼ਇੰਦਰ ਗਰੇਵਾਲ

ਦੱਸ ਦਈਏ ਕਿ ਬੀਤੀ 15 ਜੁਲਾਈ ਨੂੰ ਸਿੱਧੂ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਭੇਜਿਆ ਸੀ। ਉਸ ਦਿਨ ਕੈਪਟਨ ਅਮਰਿੰਦਰ ਸਿੰਘ ਉੱਥੇ ਮੌਜੂਦ ਨਹੀਂ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਭੇਜਿਆ ਅਸਤੀਫ਼ਾ ਅੱਜ ਮਨਜ਼ੂਰ ਕਰ ਲਿਆ ਹੈ। ਹੁਣ ਪੰਜਾਬ ਦੇ ਰਾਜਪਾਲ ਵੀ.ਪੀ.ਸਿੰਘ ਬਦਨੌਰ ਨੇ ਵੀ ਨਵਜੋਤ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।

Navjot Sidhu Resignation After SAD Leader Maheshinder Singh Statement ਜੇ ਸਿੱਧੂ 'ਚ ਥੋੜ੍ਹੀ ਬਹੁਤ ਅਣਖ ਬਚੀ ਹੈ ਤਾਂ ਹੁਣ ਕਾਂਗਰਸ ਪਾਰਟੀ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ : ਮਹੇਸ਼ਇੰਦਰ ਗਰੇਵਾਲ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :3 ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦਿਕਸ਼ਿਤ ਦਾ ਹੋਇਆ ਦਿਹਾਂਤ ,ਇਸ ਵਾਰ ਵੀ ਲੜੀਆਂ ਸਨ ਲੋਕ ਸਭਾ ਚੋਣਾਂ

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੀਤੀ 6 ਜੂਨ ਨੂੰ ਉਨ੍ਹਾਂ ਤੋਂ ਸਥਾਨਕ ਸਰਕਾਰਾਂ ਵਿਭਾਗ ਲੈ ਕੇ ਸਿੱਧੂ ਨੂੰ ਬਿਜਲੀ ਮੰਤਰੀ ਦਾ ਅਹੁਦਾ ਦਿੱਤਾ ਸੀ। ਇਸ ਤੋਂ ਨਾਰਾਜ਼ ਸਿੱਧੂ ਨੇ ਕਾਰਜ ਭਾਰ ਨਹੀਂ ਸੰਭਾਲਿਆ ਤੇ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

-PTCNews

Related Post