ਨਵਜੋਤ ਸਿੱਧੂ ਨੇ ਮੁੜ ਪਾਰਟੀ ਦਫ਼ਤਰ ਵਿਚ ਕੀਤੀ ਵਾਪਸੀ, ਸੰਭਾਲਿਆ ਚਾਰਜ

By  Riya Bawa November 16th 2021 04:50 PM -- Updated: November 16th 2021 05:39 PM

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਮੁੜ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸ ਦਈਏ ਕਿ ਕੁਝ ਮੁੱਦਿਆਂ ਨੂੰ ਲੈ ਕੇ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੀ ਉਨ੍ਹਾਂ ਨਾਲ ਹਾਜ਼ਰ ਸਨ।

ਨਵਜੋਤ ਸਿੱਧੂ ਨੇ ਅੱਜ ਆਪਣਾ ਕੰਮ ਸੰਭਾਲਦਿਆਂ ਹੀ ਦਾਅਵਾ ਕੀਤਾ ਕਿ ਕਾਂਗਰਸ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਸੈਸ਼ਨ ਗਵਾਹੀ ਭਰਦਾ ਹੈ ਕਿ ਕਾਂਗਰਸ ਇਕੱਠੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਭ ਤੋਂ ਵੱਧ ਕਰਜ਼ਾਈ ਹੈ। ਪੰਜਾਬ ਨੂੰ ਆਤਮ ਨਿਰਭਰ ਬਣਾਉਣ ਹੈ। ਪੰਜਾਬ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨਾ ਹੈ। ਸਾਡੇ ਕੋਲ ਚੰਗਾ ਜਨਰਲ ਸੈਕਟਰੀ ਹੈ ਜਿਸ ਨੂੰ ਕਾਂਗਰਸ ਦਾ ਸਭ ਪਤਾ ਹੈ।

ਸਿੱਧੂ ਨੇ ਕਿਹਾ ਕਿ ਕਾਂਗਰਸ ਦੀ ਤਾਕਤ ਇਸੇ ਮਹੀਨੇ ਦਿਖਾਵਾਂਗੇ। ਅਸੀਂ ਦਿਖਾਵਾਂਗੇ ਕਿ ਕਾਂਗਰਸ ਕਿਵੇਂ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਲਾਅ ਐਂਡ ਆਰਡਰ ਨੂੰ ਛੱਡ ਕੇ ਸਾਰੇ ਮੁੱਦੇ ਇਨਕਮ 'ਤੇ ਖੜ੍ਹੇ ਹਨ। ਇਸ ਮੌਕੇ ਹਰੀਸ਼ ਚੌਧਰੀ ਨੇ ਕਿਹਾ ਕਿ ਕਾਂਗਰਸ ਸੰਗਠਨ ਦਾ ਜਲਦ ਵਿਸਥਾਰ ਹੋਵੇਗਾ। ਸਿੱਧੂ ਦੀ ਅਗਵਾਈ ਵਿੱਚ ਪਾਰਟੀ ਅੱਗੇ ਵਧ ਰਹੀ ਹੈ।

ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਤੱਰਕੀ ਦੇ ਰਾਹ 'ਤੇ ਲਿਜਾਣ ਲਈ ਇਕ ਰੋਡ ਮੈਪ ਦੀ ਜ਼ਰੂਰਤ ਹੈ ਜਿਹੜਾ ਉਨ੍ਹਾਂ ਨੇ ਤਿਆਰ ਕੀਤਾ ਹੈ। ਇਸ ਰੋਡ ਮੈਪ ਨੂੰ ਹਾਈਕਮਾਨ ਨੇ ਵੀ ਪ੍ਰਵਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕੱਲੇ ਖਜ਼ਾਨਾ ਮੰਤਰੀ ਨੂੰ ਹੀ ਕਿਸੇ ਕਾਰਣ ਦੋਸ਼ ਨਹੀਂ ਦਿੱਤਾ ਜਾ ਸਕਦਾ ਹੈ। ਲੋਕਾਂ ਦਾ ਵਿਸ਼ਵਾਸ ਬਹਾਲ ਕਰਨ ਦਾ ਸਾਡੇ ਕੋਲ ਮੌਕਾ ਹੈ, ਅਸੀਂ ਜੋ ਵੀ ਕਿਹਾ ਜਾਂ ਕਹਾਂਗੇ ਉਸ ਨੂੰ ਪੂਰਿਆਂ ਕਰਨਾ ਸਾਡੀ ਜ਼ਿੰਮੇਵਾਰੀ ਹੈ।

ਗੌਰਤਲਬ ਹੈ ਕਿ ਸਿੱਧੂ ਨੇ ਚੰਨੀ ਸਰਕਾਰ ਦੇ ਕੁਝ ਫੈਸਲਿਆਂ ਤੋਂ ਖਫਾ ਹੋ ਕੇ ਅਸਤੀਫਾ ਦੇ ਦਿੱਤੀ ਸੀ। ਬਾਅਦ ਵਿੱਚ ਉਨ੍ਹਾਂ ਨੇ ਅਸਤੀਫਾ ਵਾਪਸ ਲੈ ਲਿਆ ਸੀ ਪਰ ਆਪਣਾ ਅਹੁਦਾ ਅਜੇ ਤੱਕ ਨਹੀਂ ਸੰਭਾਲਿਆ ਸੀ ਇਸ ਤੋਂ ਬਾਅਦ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ। ਹੁਣ ਤਕਰੀਬਨ ਡੇਢ ਮਹੀਨੇ ਬਾਅਦ ਉਨ੍ਹਾਂ ਨੇ ਚਾਰਜ ਸੰਭਾਲਿਆ ਹੈ।

-PTC News

Related Post