ਨਵਜੋਤ ਸਿੱਧੂ ਕਰਨਗੇ ਹਰੀਸ਼ ਰਾਵਤ ਤੇ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ

By  Riya Bawa October 12th 2021 06:35 PM -- Updated: October 12th 2021 06:45 PM

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਅਸਤੀਫ਼ੇ 'ਤੇ ਅਜੇ ਵੀ ਸਸਪੈਂਸ ਬਰਕਰਾਰ ਹੈ। ਇਸ ਵਿਚਾਲੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਉਹ ਸਿੱਧੂ ਨਾਲ ਬੈਠਕ ਕਰਨਗੇ। ਦੱਸ ਦੇਈਏ ਕਿ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਇਸ ਬਾਰੇ ਅਜੇ ਵੀ ਸਾਫ਼ ਨਹੀਂ ਹੋਇਆ ਹੈ ਕਿ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਦਾ ਅਸਤੀਫਾ ਮਨਜ਼ੂਰ ਕੀਤਾ ਹੈ ਜਾਂ ਨਹੀਂ।

ਹਰੀਸ਼ ਰਾਵਤ ਨੇ ਟਵੀਟ ਕਰ ਕਿਹਾ, "ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਪ੍ਰਧਾਨ ਮੈਨੂੰ ਅਤੇ ਵੇਣੂਗੋਪਾਲ ਜੀ ਨੂੰ 14 ਅਕਤੂਬਰ ਨੂੰ ਸ਼ਾਮ 6 ਵਜੇ ਵੇਣੂਗੋਪਾਲ ਜੀ ਦੇ ਦਫ਼ਤਰ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਸਬੰਧਤ ਕੁਝ ਸੰਗਠਨਾਤਮਕ ਮਾਮਲਿਆਂ 'ਤੇ ਵਿਚਾਰ ਵਟਾਂਦਰੇ ਲਈ ਮਿਲਣਗੇ।"

 

ਕਿਹਾ ਜਾ ਰਿਹਾ ਹੈ ਕਿ ਹਰੀਸ਼ ਰਾਵਤ ਨਵਜੋਤ ਸਿੱਧੂ ਦੇ ਅਸਤੀਫ਼ੇ 'ਤੇ ਵੀ ਚਰਚਾ ਕਰ ਸਕਦੇ ਹਨ। ਨਵਜੋਤ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁੱਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਸੀ ਜਿਸ ਮਗਰੋਂ ਪੰਜਾਬ ਦੀ ਸਾਰੀ ਸਿਆਸਤ 'ਚ ਹਲਚੱਲ ਪੈਦਾ ਹੋ ਗਈ ਸੀ। ਉਨ੍ਹਾਂ ਨੇ ਆਪਣਾ ਅਸਤੀਫਾ ਪੱਤਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਸੀ।

ਇਸ ਤੋਂ ਪਹਿਲਾਂ, ਸੋਮਵਾਰ (11 ਅਕਤੂਬਰ) ਨੂੰ, ਪੰਜਾਬ ਕਾਂਗਰਸ ਦੇ ਸੰਕਟ ਦੇ ਵਿਚਕਾਰ, ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਿੱਚ ਕੋਈ ਝਗੜਾ ਨਹੀਂ ਹੈ ਅਤੇ ਦੋਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਮਿਲ ਕੇ ਕੰਮ ਕਰਨਗੇ।

-PTC News

Related Post