ਸਿੱਧੂ ਦਾ ਵੱਡਾ ਬਿਆਨ- ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮੇਰਾ ਵੱਡਾ ਭਰਾ

By  Riya Bawa November 20th 2021 02:50 PM -- Updated: November 20th 2021 02:53 PM

Kartarpur Corridor: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਨਵਜੋਤ ਸਿੱਧੂ ਅੱਜ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਪਹੁੰਚੇ। ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਿਆ ਹੈ।

ਪਿਛਲੀ ਵਾਰ ਵੀ ਜਦੋਂ ਸਿੱਧੂ ਪਾਕਿਸਤਾਨ ਗਏ ਸਨ ਤਾਂ ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਮੁੱਦੇ 'ਤੇ ਪਾਕਿਸਤਾਨੀ ਫੌਜ ਦੇ ਜਨਰਲ ਬਾਜਵਾ ਨੂੰ ਜੱਫੀ ਪਾਈ ਸੀ।

 

ਇਸ ਤੋਂ ਬਾਅਦ ਉਸ ਦਾ ਸਖ਼ਤ ਵਿਰੋਧ ਹੋਇਆ। ਅਜਿਹੇ 'ਚ ਉਨ੍ਹਾਂ ਦੇ ਅੱਜ ਦੇ ਦੌਰੇ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ। ਇਸ ਦੌਰੇ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਮੰਤਰੀ ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਵੀ ਸਿੱਧੂ ਦੇ ਨਾਲ ਗਏ ਹਨ।

ਨਵਜੋਤ ਸਿੰਘ ਸਿੱਧੂ ਇਸ ਤੋਂ ਪਹਿਲਾਂ 18 ਨਵੰਬਰ ਨੂੰ ਪਾਕਿਸਤਾਨ ਦੇ ਕਰਤਾਰਪੁਰ ਦੇ ਦਰਸ਼ਨਾਂ ਲਈ ਜਾਣ ਵਾਲੇ ਸਨ ਪਰ ਗ੍ਰਹਿ ਮੰਤਰਾਲੇ ਨੇ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਅਤੇ ਸਿੱਧੂ ਦਾ ਨਾਂ ਤੀਜੇ ਬੈਚ ਦੇ ਸ਼ਰਧਾਲੂਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਰਤਾਰਪੁਰ ਪੁੱਜੇ ਸਨ।

-PTC News

Related Post