ਨਵਜੋਤ ਸਿੰਘ ਸਿੱਧੂ ਵੱਲੋਂ ਸ਼ਹਿਰਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣ ਲਈ ਕਾਰਗਾਰ ਵਿਗਿਆਪਨ ਨੀਤੀ ਬਣਾਉਣ ਦਾ ਐਲਾਨ

By  Joshi August 12th 2017 07:02 PM

• ਵਿਗਿਆਪਨ ਤੋਂ ਸਥਾਨਕ ਸਰਕਾਰਾਂ ਦੀ ਕਮਾਈ ਮੌਜੂਦਾ 25 ਕਰੋੜ ਤੋਂ ਵਧਾ ਕੇ 300 ਕਰੋੜ ਰੁਪਏ ਦਾ ਟੀਚਾ ਮਿੱਥਿਆ

• ਨਿੱਜੀ ਹੱਥਾਂ ਦੀ ਕਮਾਈ ਬੰਦ ਕਰ ਕੇ ਸਰਕਾਰੀ ਖਜ਼ਾਨੇ ਲਈ ਮਾਲੀਆ ਇਕੱਠਾ ਕੀਤਾ ਜਾਵੇਗਾ

• ਪ੍ਰਭਾਵਸ਼ਾਲੀ ਤਰੀਕੇ ਨਾਲ ਨੀਤੀ ਲਾਗੂ ਕਰਨ ਲਈ ਬਣੇਗਾ ਸਖਤ ਕਾਨੂੰਨ

navjot singh sidhu announces formulating dynamic advertisement policy

navjot singh sidhu announces formulating dynamic advertisement policy

ਚੰਡੀਗੜ: ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਥਾਨਕ ਸਰਕਾਰਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣ ਅਤੇ ਨਿੱਜੀ ਹੱਥਾਂ ਦੀ ਕਮਾਈ ਬੰਦ ਕਰ ਕੇ ਸਰਕਾਰੀ ਖਜ਼ਾਨੇ ਲਈ ਮਾਲੀਆ ਇਕੱਠਾ ਕਰਨ ਲਈ ਕਾਰਗਾਰ ਵਿਗਿਆਪਨ ਨੀਤੀ ਬਣਾਈ ਜਾਵੇਗੀ। ਇਸ ਨੀਤੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸਖਤ ਕਾਨੂੰਨ ਦੇ ਨਾਲ ਇਸ਼ਤਿਹਾਰਬਾਜ਼ੀ ਡਾਇਰੈਕੋਟਰੇਟ ਸਥਾਪਤ ਕੀਤਾ ਜਾਵੇਗ ਜਿਸ ਕੋਲ ਜ਼ਬਤ ਕਰਨ, ਜ਼ੁਰਮਾਨਾ ਕਰਨ ਆਦਿ ਦੀਆਂ ਸ਼ਕਤੀਆਂ ਵੀ ਹੋਣਗੀਆਂ। ਇਹ ਖੁਲਾਸਾ ਸ. ਸਿੱਧੂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਕਸਟਮ ਦੇ ਸਾਬਕਾ ਅਧਿਕਾਰੀ ਸ੍ਰੀ ਐਸ.ਐਲ. ਗੋਇਲ ਵੀ ਹਾਜ਼ਰ ਸਨ।

navjot singh sidhu announces formulating dynamic advertisement policyਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ 80 ਸ਼ਹਿਰਾਂ ਤੋਂ ਇਸ ਵੇਲੇ ਸਾਲਾਨਾ  200 ਕਰੋੜ ਰੁਪਏ ਤੱਕ ਵਿਗਿਆਪਨ ਰਾਹੀਂ ਕਮਾਏ ਜਾਂਦੇ ਹਨ ਜਦੋਂ ਕਿ ਪੰਜਾਬ ਦੇ 164 ਸ਼ਹਿਰਾਂ/ਕਸਬਿਆਂ ਤੋਂ ਸਿਰਫ 25 ਕਰੋੜ ਰੁਪਏ ਦੀ ਕਮਾਈ ਹੁੰਦੀ ਹੈ। ਇਕੱਲੇ ਮੁਹਾਲੀ ਤੋਂ 10 ਕਰੋੜ ਰੁਪਏ ਅਤੇ ਚੰਡੀਗੜ• ਨਾਲ ਲੱਗਦੇ ਜ਼ੀਰਕਪੁਰ ਤੋਂ 2.5 ਕਰੋੜ ਰੁਪਏ ਇਕੱਠੇ ਕੀਤੇ ਜਾ ਰਹੇ ਹਨ ਜਿਸ ਹਿਸਾਬ ਨਾਲ ਬਾਕੀ ਸਾਰੇ ਪੰਜਾਬ ਤੋਂ ਸਿਰਫ 12.5 ਕਰੋੜ ਰੁਪਏ ਇਕੱਠੇ ਹੁੰਦੇ ਹਨ। ਉਨ•ਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੀ ਕਾਰਗਾਰ ਵਿਗਿਆਪਨ ਨੀਤੀ ਤਿਆਰ ਕੀਤੀ ਜਾ ਰਹੀ ਹੈ ਜਿਸ ਨਾਲ ਵਿਗਿਆਪਨ ਤੋਂ ਹੀ 300 ਕਰੋੜ ਰੁਪਏ ਕਮਾਈ ਦਾ ਟੀਚਾ ਮਿੱਥਿਆ ਹੈ। ਇਕੱਲੇ ਲੁਧਿਆਣਾ ਸ਼ਹਿਰ ਤੋਂ 100 ਕਰੋੜ ਰੁਪਏ ਤੋਂ ਵੱਧ ਇਕੱਠਾ ਕਰਨ ਦਾ ਟੀਚਾ ਹੈ ਜਿੱਥੇ ਇਸ ਦੀ ਅਥਾਹ ਸਮਰੱਥਾ ਹੈ।

navjot singh sidhu announces formulating dynamic advertisement policyਸ. ਸਿੱਧੂ ਨੇ ਇਕੱਲੇ ਲੁਧਿਆਣਾ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪਿਛਲੀ ਸਰਕਾਰ ਵੱਲੋਂ ਬੱਸ ਕਿਊ ਸ਼ੈਲਟਰਾਂ ਤਿਆਰ ਕਰਕੇ ਉਸ ਉਪਰ ਇਸ਼ਤਿਹਾਰਬਾਜ਼ੀ ਕਰਵਾਉਣ ਵਿੱਚ ਸਰਕਾਰ ਨੂੰ 100 ਕਰੋੜ ਰੁਪਏ ਦੇ ਕਰੀਬ ਘਾਟਾ ਪਿਆ ਅਤੇ ਇਹ ਰਾਸ਼ੀ ਸਰਕਾਰੀ ਖਜ਼ਾਨੇ ਵਿੱਚ ਜਾਣ ਦੀ ਬਦਾਏ ਨਿੱਜੀ ਹੱਥਾਂ ਵਿੱਚ ਗਈ। ਮਾਰਕੀਟ ਰੇਟ ਦੀ ਬਜਾਏ ਬਹੁਤ ਥੋੜੇ ਰੇਟ 'ਤੇ ਇਹ ਬੱਸ ਕਿਊ ਸ਼ੈਲਟਰ ਚੜ•ਨ ਕਾਰਨ ਸਰਕਾਰ ਨੂੰ ਹੋਣ ਵਾਲੀ ਕਰੋੜਾਂ ਦੀ ਕਮਾਈ ਸਿਰਫ ਨਿੱਜੀ ਕੰਪਨੀ ਨੂੰ ਹੀ ਹੋਈ।

navjot singh sidhu announces formulating dynamic advertisement policy

ਉਨ•ਾਂ ਕਿਹਾ ਕਿ ਇਸ ਦਾ ਕਾਰਨ ਪਿਛਲੀ ਸਰਕਾਰ ਵੱਲੋਂ ਬਣਾਈ ਨਕਾਰਾ ਕਾਨੂੰਨ ਸਨ ਜਿਨ•ਾਂ ਤਹਿਤ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਵਾਲਿਆਂ ਨੂੰ ਨਾ ਤਾ ਕਿਸੇ ਨੂੰ ਸਜ਼ਾ ਦਿੱਤੀ ਜਾ ਸਕਦੀ ਸੀ ਅਤੇ ਨਾ ਹੀ ਜ਼ੁਰਮਾਨਾ ਵਸੂਲਿਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਹੁਣ ਉਨ•ਾਂ ਦੇ ਵਿਭਾਗ ਵੱਲੋਂ ਵਿਗਿਆਪਨ ਨੀਤੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸਖਤ ਕਾਨੂੰਨ ਬਣਾਇਆ ਜਾਵੇਗਾ ਤਾਂ ਜੋ ਸਰਕਾਰੀ ਖਜ਼ਾਨੇ ਨੂੰ ਇਕ ਪੈਸੇ ਦਾ ਵੀ ਨੁਕਸਾਨ ਨਾ ਹੋਵੇ। ਇਸ ਨੂੰ ਉਨ•ਾਂ ਦਾ ਵਿਭਾਗ ਜਲਦ ਹੀ ਕੈਬਨਿਟ ਵਿੱਚ ਲੈ ਕੇ ਜਾਵੇਗਾ। ਉਨ•ਾਂ ਕਿਹਾ ਕਿ ਸਾਡਾ ਨਿਸ਼ਾਨਾ ਸਰਕਾਰ ਦੇ ਵਸੀਲਿਆਂ ਤੋਂ ਹੋਣ ਵਾਲੀ ਆਮਦਨ ਵਧਾਉਣਾ ਹੈ ਤਾਂ ਜੋ ਪੰਜਾਬ ਦੇ ਸ਼ਹਿਰਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾ ਕੇ ਸ਼ਹਿਰੀਆਂ ਨੂੰ ਬੁਨਿਆਦੀ ਸਹੂਲਤਾਂ ਤੇ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।

ਸ. ਸਿੱਧੂ ਨੇ ਅਗਾਂਹ ਹੋਰ ਜਾਣਕਾਰੀ ਦੱਸਿਆ ਕਿ ਵਿਗਿਆਪਨ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ 18 ਅਗਸਤ ਨੂੰ ਕੇਸ ਲੱਗਿਆ ਹੋਇਆ ਹੈ ਅਤੇ ਵਿਭਾਗ ਇਸ ਕੇਸ ਲਈ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਏਗਾ। ਮਾਨਯੋਗ ਅਦਾਲਤ ਕੋਲ ਕੋਈ ਵੀ ਤੱਥ ਛੁਪਾਇਆ ਨਹੀਂ ਜਾਵੇਗਾ। ਸ. ਸਿੱਧੂ ਨੇ ਅਗਾਂਹ ਦੱਸਿਆ ਕਿ ਕੇਬਲ ਵਾਲਿਆਂ ਨੂੰ ਕਾਨੂੰਨ ਦਾ ਦਾਇਰੇ ਵਿੱਚ ਲਿਆਉਣ ਅਤੇ ਉਨ•ਾਂ ਨੂੰ ਜਵਾਬਦੇਹ ਤੇ ਜ਼ਿੰਮੇਵਾਰ ਬਣਾਉਣ ਲਈ ਮਨੋਰੰਜਨ ਕਰ ਲਗਾਉਣਾ ਜ਼ਰੂਰੀ ਹੈ। ਉਨ•ਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਮਨੋਰੰਜਨ ਕਰ ਇਕ ਟੋਕਨ ਟੈਕਸ ਵਜੋਂ ਬਹੁਤ ਨਿਗੂਣੀ ਜਿਹੀ ਰਾਸ਼ੀ ਦਾ ਲਗਾਇਆ ਜਾਵੇਗਾ ਜਿਸ ਦਾ ਮੁੱਖ ਮਨੋਰਥ ਕਾਨੂੰਨ ਦਾ ਦਾਇਰਾ ਵਧਾਉਣਾ ਹੈ।

—PTC News

Related Post