ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਨਵਜੋਤ ਸਿੱਧੂ ਨੂੰ ਨਿੱਜੀ ਤੌਰ 'ਤੇ ਮਿਲਣ ਲਈ ਰੱਖੀ ਇਹ ਸ਼ਰਤ

By  Shanker Badra July 20th 2021 05:55 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸੰਭਲਾਦਿਆਂ ਹੀ ਨਵਜੋਤ ਸਿੱਧੂ ਨੇ ਪਾਸਾ ਆਪਣੇ ਵੱਲ ਪਲਟ ਲਿਆ ਹੈ ਪਰ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਧੜੇਬੰਦੀ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ। ਇਸ ਦੌਰਾਨ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਅੱਜ ਸਪੱਸ਼ਟ ਕੀਤਾ ਕਿ ਉਹ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ ਕਰਦੇ ਹਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਸਲਿਆਂ ਦਾ ਹੱਲ ਹੋਣ ਤੱਕ ਉਹ ਸਿੱਧੂ ਨੂੰ ਨਿੱਜੀ ਤੌਰ 'ਤੇ ਨਹੀਂ ਮਿਲਣਗੇ।

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਨਵਜੋਤ ਸਿੱਧੂ ਨੂੰ ਨਿੱਜੀ ਤੌਰ 'ਤੇ ਮਿਲਣ ਲਈ ਰੱਖੀ ਇਹ ਸ਼ਰਤ

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿੱਧੂ ਦੀ ਨਿਯੁਕਤੀ ਦਾ ਫੈਸਲਾ ਹਾਈ ਕਮਾਂਡ ਨੇ ਲਿਆ ਹੈ ਅਤੇ ਮੈਂ ਉਸ ਦਾ ਸਵਾਗਤ ਕਰਦਾ ਹਾਂ।“ਹਾਲਾਂਕਿ ਮੈਂ ਸਿੱਧੂ ਨੂੰ ਉਦੋਂ ਤਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਮੁੱਖ ਮੰਤਰੀ ਨੂੰ ਨਹੀਂ ਮਿਲਦੇ ਅਤੇ ਉਨ੍ਹਾਂ ਨਾਲ ਆਪਣੇ ਮਸਲੇ ਹੱਲ ਨਹੀਂ ਕਰ ਲੈਂਦੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੇ ਨੇਤਾ ਹਨ ਅਤੇ ਮੇਰਾ ਫ਼ਰਜ਼ ਬਣਦਾ ਹੈ ਕਿ ਮੈਂ ਇਨ੍ਹਾਂ ਨੇਮਾਂ ਦਾ ਪਾਲਣ ਕਰਾਂ।

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਨਵਜੋਤ ਸਿੱਧੂ ਨੂੰ ਨਿੱਜੀ ਤੌਰ 'ਤੇ ਮਿਲਣ ਲਈ ਰੱਖੀ ਇਹ ਸ਼ਰਤ

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸੀ.ਐਲ.ਪੀ ਨੇਤਾ ਹੋਣ ਦੇ ਨਾਲ ਨਾਲ ਮੁੱਖ ਮੰਤਰੀ ਕੈਬਨਿਟ ਦੇ ਵੀ ਮੁਖੀ ਹੁੰਦੇ ਹਨ, ਜਿਸ ਦਾ ਮੈਂ ਵੀ ਹਿੱਸਾ ਹਾਂ। ਉਨ੍ਹਾਂ ਇਹ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਕੈਪਟਨ ਅਮਰਿੰਦਰ ਨਾਲ ਸਾਰੇ ਮੁੱਦਿਆਂ ਦਾ ਹੱਲ ਨਹੀਂ ਕਰਦੇ, ਉਦੋਂ ਤੱਕ ਉਨ੍ਹਾਂ ਦੀ ਸਿੱਧੂ ਨੂੰ ਮਿਲਣ ਦੀ ਕੋਈ ਸੰਭਾਵਨਾ ਨਹੀਂ।

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਨਵਜੋਤ ਸਿੱਧੂ ਨੂੰ ਨਿੱਜੀ ਤੌਰ 'ਤੇ ਮਿਲਣ ਲਈ ਰੱਖੀ ਇਹ ਸ਼ਰਤ

ਦੱਸ ਦੇਈਏ ਕਿ ਕੈਪਟਨ ਨੇ ਹਰੀਸ਼ ਰਾਵਤ ਨੂੰ ਪਹਿਲਾਂ ਹੀ ਕਿਹਾ ਸੀ ਕਿ ਉਹ ਸਿੱਧੂ ਨੂੰ ਉਦੋਂ ਹੀ ਮਿਲਣਗੇ ਜਦੋਂ ਤਕ ਸਿੱਧੂ ਜਨਤਕ ਤੌਰ 'ਤੇ ਉਨ੍ਹਾਂ ਤੋਂ ਮੁਆਫ਼ੀ ਨਹੀਂ ਮੰਗ ਲੈਂਦੇ, ਕਿਉਂਕਿ ਸਿੱਧੂ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਉਨ੍ਹਾਂ ਤੇ ਉਨ੍ਹਾਂ ਦੀ ਸਰਕਾਰ ਖਿਲਾਫ਼ ਬਹੁਤ ਕੁਝ ਬੋਲਿਆ ਹੈ। ਸਿੱਧੂ ਦੇ ਸਮਰਥਨ 'ਚ ਭਾਵੇਂ 5 ਕਾਂਗਰਸੀ ਮੰਤਰੀ ਤੇ 35 ਵਿਧਾਇਕ ਇਕਜੁੱਟ ਹੋਏ ਪਰ ਕੈਪਟਨ ਧੜੇ ਨੇ ਫਿਲਹਾਲ ਚੁੱਪੀ ਧਾਰੀ ਹੋਈ ਹੈ।

-PTCNews

Related Post