ਨਵਜੋਤ ਸਿੰਘ ਸਿੱਧੂ ਵੱਲੋਂ ਦਰੋਣਾਚਾਰੀਆ ਐਵਾਰਡੀ ਪਹਿਲਵਾਨ ਸੁਖਚੈਨ ਸਿੰਘ ਚੀਮਾ ਦੇ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

By  Joshi January 11th 2018 05:09 PM

navjot singh sidhu condoles demise of renowned wrestler sukhchain singh cheema: ਨਵਜੋਤ ਸਿੰਘ ਸਿੱਧੂ ਵੱਲੋਂ ਦਰੋਣਾਚਾਰੀਆ ਐਵਾਰਡੀ ਪਹਿਲਵਾਨ ਸੁਖਚੈਨ ਸਿੰਘ ਚੀਮਾ ਦੇ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ: ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਦਰੋਣਾਚਾਰੀਆ ਐਵਾਰਡੀ ਪਹਿਲਵਾਨ ਸੁਖਚੈਨ ਸਿੰਘ ਚੀਮਾ ਦੇ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ.ਚੀਮਾ ਦਾ ਬੀਤੀ ਰਾਤ ਪਟਿਆਲਾ ਵਿਖੇ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ ਹੈ।

navjot singh sidhu condoles demise of renowned wrestler sukhchain singh cheemaਸ. ਸਿੱਧੂ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਸ.ਚੀਮਾ ਦੇ ਦੇਹਾਂਤ ਨੂੰ ਦੇਸ਼ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਕਿਹਾ ਕਿ ਪੰਜਾਬ ਨੇ ਖੇਡ ਜਗਤ ਦਾ ਇਕ ਅਨਮੋਲ ਹੀਰਾ ਗਵਾ ਲਿਆ। ਉਨ•ਾਂ ਕਿਹਾ ਕਿ ਸੁਖਚੈਨ ਸਿੰਘ ਚੀਮਾ ਪਟਿਆਲਾ ਦੇ ਰਹਿਣ ਵਾਲੇ ਸਨ ਜਿਨ•ਾਂ ਦੇ ਪਿਤਾ ਓਲੰਪੀਅਨ ਕੇਸਰ ਸਿੰਘ ਚੀਮਾ ਰੁਸਤਮੇ ਹਿੰਦ ਸਨ ਅਤੇ ਪੁੱਤਰ ਓਲੰਪੀਅਨ ਪਲਵਿੰਦਰ ਸਿੰਘ ਚੀਮਾ ਵੀ ਰੁਸਤਮੇ ਹਿੰਦ, ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਦਾ ਤਮਗਾ ਜੇਤੂ ਹੈ। ਸੁਖਚੈਨ ਸਿੰਘ ਚੀਮਾ ਨੇ 1974 ਵਿੱਚ ਤਹਿਰਾਨ ਏਸ਼ਿਆਈ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਸੁਖਚੈਨ ਸਿੰਘ ਚੀਮਾ ਨੂੰ ਕੁਸ਼ਤੀ ਵਿੱਚ ਬਤੌਰ ਕੋਚ ਯੋਗਦਾਨ ਪਾਉਣ ਬਦਲੇ ਦਰੋਣਾਚਾਰੀਆ ਐਵਾਰਡ ਨਾਲ ਸਨਮਾਨਿਆ ਗਿਆ।

ਕੈਬਨਿਟ ਮੰਤਰੀ ਸ. ਸਿੱਧੂ ਨੇ ਕਿਹਾ ਕਿ ਸ. ਚੀਮਾ ਦੇ ਦੇਹਾਂਤ ਨਾਲ ਉਨ•ਾਂ ਨੂੰ ਨਿੱਜੀ ਤੌਰ 'ਤੇ ਵੀ ਘਾਟਾ ਪਿਆ ਹੈ। ਉਨ•ਾਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਕਾਮਨਾ ਕੀਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਵੀ ਕੀਤੀ।

—PTC News

Related Post