ਨਵਜੋਤ ਸਿੰਘ ਸਿੱਧੂ ਵੱਲੋਂ ਕੇਸ਼ੋਪੁਰ ਛੰਭ ਵਿਖੇ 5 ਕਰੋੜ ਦੀ ਲਾਗਤ ਨਾਲ ਬਣੇ ਵਿਆਖਿਆ ਕੇਂਦਰ ਦਾ ਉਦਘਾਟਨ

By  Joshi January 29th 2018 06:48 PM

navjot singh sidhu inaugurates interpretation centre at keshopur chhamb:

ਪੰਜਾਬ ਵਿੱਚ ਪਹਿਲੀ ਵਾਰ ਮਨਾਇਆ 'ਪੰਛੀਆਂ ਦਾ ਮੇਲਾ'

ਨਵਜੋਤ ਸਿੰਘ ਸਿੱਧੂ ਵੱਲੋਂ ਕੇਸ਼ੋਪੁਰ ਛੰਭ ਵਿਖੇ 5 ਕਰੋੜ ਦੀ ਲਾਗਤ ਨਾਲ ਬਣੇ ਵਿਆਖਿਆ ਕੇਂਦਰ ਦਾ ਉਦਘਾਟਨ

• ਅਗਲੇ ਸਾਲ ਜਲਗਾਹਾਂ 'ਤੇ ਵਿਸ਼ਵ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾਵੇਗਾ

• ਜੰਗਲੀ ਜੀਵ ਫੋਟੋਗ੍ਰਾਫਰਾਂ ਨੂੰ ਸੁਵਿਧਾ ਦੇਣ ਲਈ ਈਕੋ ਫਰੈਂਡਲੀ ਸਹੂਲਤਾਂ ਦਿੱਤੀਆਂ ਜਾਣਗੀਆਂ

• 'ਵੈਟਲੈਂਡ ਸਰਕਟ' ਰਾਹੀਂ ਪੰਜਾਬ ਦੀਆਂ ਜਲਗਾਹਾਂ ਨੂੰ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ

• ਪੰਛੀ ਪ੍ਰੇਮੀ ਸੈਲਾਨੀਆਂ ਲਈ ਟੈਂਟਾਂ ਦੀ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇਗਾ

• ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਜਾਂਦੇ ਸੈਲਾਨੀਆਂ ਲਈ ਜਲਗਾਹਾਂ ਨੂੰ ਠਹਿਰ ਬਣਾਉਣਾ ਮੁੱਖ ਟੀਚਾ

• ਸੈਰ ਸਪਾਟਾ ਲਈ ਮੌਜੂਦ ਅਸੀਮ ਸੰਭਾਵਨਾਵਾਂ ਨੂੰ ਵਰਤਿਆ ਜਾਵੇਗਾ

• ਕੇਸ਼ੋਪੁਰ ਛੰਭ ਨੂੰ ਜਾਂਦੀ ਸੜਕ ਲਈ 3 ਕਰੋੜ ਰੁਪਏ ਦੇਣ ਦਾ ਐਲਾਨ

• ਸੱਭਿਆਚਾਰ ਤੋਂ ਰੋਜ਼ਗਾਰ ਰਾਹੀਂ ਨੌਜਵਾਨਾਂ ਲਈ ਨੌਕਰੀ ਦੇ ਵਸੀਲੇ ਪੈਦਾ ਕੀਤੇ ਜਾਣਗੇ

ਕੇਸ਼ੋਪੁਰ ਛੰਭ : ਪੰਜਾਬ ਵਿੱਚ ਕੇਸ਼ੋਪੁਰ ਛੰਭ ਵਿਖੇ ਆਉਂਦੇ ਪਰਵਾਸੀਆਂ ਪੰਛੀਆਂ ਦੇ ਮੇਲੇ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ.ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਪਰਵਾਸੀ ਪੰਛੀਆਂ ਲਈ ਸਭ ਤੋਂ ਪਸੰਦੀਦਾ ਸਥਾਨ ਹੈ ਜਿਸ ਦਾ ਸਬੂਤ ਹੈ ਕਿ ਇਥੇ ਕੇਸ਼ੋਪੁਰ ਛੰਭ ਵਿਖੇ ਹਰ ਸਾਲ 25-30 ਹਜ਼ਾਰ ਪਰਵਾਸੀ ਪੰਛੀ ਅਤੇ ਹਰੀਕੇ ਪੱਤਣ ਵਿਖੇ 70 ਹਜ਼ਾਰ ਤੋਂ ਵੱਧ ਪਰਵਾਸੀ ਪੰਛੀ ਆਉਂਦੇ ਹਨ। ਉਨ•ਾਂ ਕਿਹਾ ਕਿ ਦੁਨੀਆਂ ਵਿੱਚ ਅਜਿਹੀਆਂ ਜਲਗਾਹਾਂ (ਵੈਟਲੈਂਡਜ਼) ਹਨ ਜਿੱਥੇ ਪੰਜਾਬ ਨਾਲੋਂ ਘੱਟ ਪਰਵਾਸੀ ਪੰਛੀ ਆਉਂਦੇ ਹਨ ਪ੍ਰੰਤੂ ਉਨ•ਾਂ ਵੱਲੋਂ ਇਨ•ਾਂ ਖੇਤਰਾਂ ਨੂੰ ਸੈਲਾਨੀ ਕੇਂਦਰਾਂ ਵਜੋਂ ਵੱਧ ਮਕਬੂਲ ਕੀਤਾ ਹੋਇਆ ਹੈ। ਉਨ•ਾਂ ਕਿਹਾ ਕਿ ਪੰਜਾਬ ਅੰਦਰ ਸੈਰ ਸਪਾਟਾ ਲਈ ਅਥਾਹ ਸਮਰੱਥਾ ਹੈ ਜਿਸ ਨੂੰ ਵਰਤਿਆ ਨਹੀਂ ਗਿਆ ਅਤੇ ਹੁਣ ਵਿਭਾਗ ਦੀ ਇਹੋ ਕੋਸ਼ਿਸ਼ ਹੈ ਕਿ ਸੈਰ ਸਪਾਟਾ ਲਈ ਮੌਜੂਦ ਅਸੀਮ ਸੰਭਾਵਨਾਵਾਂ ਨੂੰ ਸੈਲਾਨੀਆਂ ਲਈ ਵਰਤਿਆ ਜਾਵੇ।

navjot singh sidhu inaugurates interpretation centre at keshopur chhambਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟਾ ਨੂੰ ਹੁਲਾਰਾ ਦੇਣ ਲਈ ਜਿੱਥੇ ਇਤਿਹਾਸਕ, ਧਾਰਮਿਕ, ਵਿਰਾਸਤੀ ਸੈਲਾਨੀਆਂ ਲਈ ਸਰਕਟ ਬਣਾਏ ਜਾ ਰਹੇ ਹਨ ਉਥੇ ਕੁਦਰਤ ਅਤੇ ਪੰਛੀ ਪ੍ਰੇਮੀਆਂ ਨੂੰ ਪੰਜਾਬ ਅੰਦਰ ਖਿੱਚਣ ਲਈ'ਵੈਟਲੈਂਡ ਸਰਕਟ' ਬਣਾਇਆ ਜਾਵੇਗਾ ਜਿਸ ਵਿੱਚ ਸਾਰੀਆਂ ਜਲਗਾਹਾਂ ਨੂੰ ਸੈਲਾਨੀਆਂ ਲਈ ਖਿੱਚ ਭਰਪੂਰ ਬਣਾਇਆ ਜਾਵੇਗਾ। ਉਨ•ਾਂ ਕਿਹਾ ਕਿ ਇਸ ਸਰਕਟ ਨਾਲ ਟੂਰ ਅਪਰੇਟਰਾਂ ਅਤੇ ਸੈਲਾਨੀਆਂ ਨੂੰ ਜੋੜਿਆ ਜਾਵੇਗਾ ਤਾਂਜੋ ਪੰਜਾਬ ਅੰਦਰ ਸਥਿਤ ਜਲਗਾਹਾਂ ਸੈਲਾਨੀ ਕੇਂਦਰ ਵਜੋਂ ਵਿਕਸਤ ਹੋ ਜਾਣ। ਇਨ•ਾਂ ਜਲਗਾਹਾਂ 'ਤੇ ਸੈਲਾਨੀਆਂ ਲਈ ਹਰ ਪ੍ਰਕਾਰ ਦੀਆਂ ਸੁਵਿਧਾਵਾਂ ਸਥਾਪਤ ਕੀਤੀਆਂ ਜਾਣਗੀਆਂ।

navjot singh sidhu inaugurates interpretation centre at keshopur chhambਸ. ਸਿੱਧੂ ਨੇ ਐਲਾਨ ਕੀਤਾ ਕਿ ਅਗਲੇ ਸਾਲ ਜਲਗਾਹਾਂ 'ਤੇ ਵਿਸ਼ਵ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾਵੇਗਾ ਜਿਸ ਲਈ ਡਿਸਕਵਰੀ, ਨੈਸ਼ਨਲ ਜੌਗਰਫਿਕ, ਐਨੀਮਲ ਪਲੈਨਟ ਆਦਿ ਪ੍ਰਮੁੱਖ ਚੈਨਲਾਂ ਦੇ ਚੋਟੀ ਦੇ ਜੰਗਲੀ ਜੀਵਫੋਟੋਗ੍ਰਾਫਰਾਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਕੇਸ਼ੋਪੁਰ ਛੰਭ ਵਿਖੇ ਜੰਗਲੀ ਜੀਵ ਫੋਟੋਗ੍ਰਾਫਰਾਂ ਅਤੇ ਪੰਛੀ ਪ੍ਰੇਮੀ ਸੈਲਾਨੀਆਂ ਲਈ ਵਾਤਾਵਰਣ ਅਨੁਸਾਰ (ਈਕੋ ਫਰੈਂਡਲੀ) ਟਾਵਰ ਲਗਾਏ ਜਾਣਗੇ ਜਿਸ ਨਾਲ ਪੰਛੀਆਂ ਨੂੰ ਕੋਈ ਨੁਕਸਾਨ ਵੀ ਪੁੱਜੇਗਾ ਅਤੇ ਪਰਵਾਸੀ ਪੰਛੀਆਂ ਦੀ ਫੋਟੋਗ੍ਰਾਫੀ ਵੀ ਹੋ ਸਕੇਗੀ। ਉਨ•ਾਂ ਕਿਹਾ ਕਿ ਸਾਡਾ ਨਿਸ਼ਾਨਾ ਪੰਜਾਬ ਦੀਆਂ ਜਲਗਾਹਾਂ ਨੂੰ ਸੈਰ ਸਪਾਟਾ ਦੇ ਨਕਸ਼ੇ ਉਪਰ ਲੈ ਕੇ ਆਉਣਾ ਜਿਸ ਲਈ ਸੈਲਾਨੀਆਂ ਅਨੁਸਾਰ ਮਾਹੌਲ ਸਿਰਜਿਆ ਜਾਵੇਗਾ। ਉਨ•ਾਂ ਕਿਹਾ ਕਿ ਅਗਲੇ ਸਾਲ ਤੱਕ ਸੈਲਾਨੀਆਂ ਦੇ ਠਹਿਰਨ ਲਈ ਆਰਜ਼ੀ ਟੈਂਟਾਂ ਦੀ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇਗਾ ਜਿਸ ਨਾਲ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲੇਗਾ। ਉਨ•ਾਂ ਕਿਹਾ ਕਿਸਾਡਾ ਟੀਚਾ ਹੈ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਵਿਖੇ ਜਾਣ ਵਾਲੇ ਸੈਲਾਨੀਆਂ ਲਈ ਜਲਗਾਹਾਂ ਨੂੰ ਠਹਿਰ ਬਣਾਇਆ ਜਾਵੇ।

navjot singh sidhu inaugurates interpretation centre at keshopur chhambਸ. ਸਿੱਧੂ ਨੇ ਅੱਜ ਕੇਸ਼ੋਪੁਰ ਛੰਭ ਵਿਖੇ ਸੈਲਾਨੀਆਂ ਦੀ ਸਹਾਇਤਾ ਲਈ 5 ਕਰੋੜ ਰੁਪਏ ਦੀ ਲਾਗਤ ਦੇ ਬਣੇ ਵਿਆਖਿਆ ਕੇਂਦਰ ਦਾ ਵੀ ਉਦਘਾਟਨ ਕੀਤਾ। ਇਹ ਕੇਂਦਰ ਸੈਲਾਨੀਆਂ ਨੂੰ ਹਰ ਪ੍ਰਕਾਰ ਦੀ ਜਾਣਕਾਰੀ ਮੁਹੱਈਆ ਕਰਵਾਏਗਾ ਜਿਸ ਨਾਲ ਸੈਰ ਸਪਾਟਾ ਨੂੰ ਵੱਡਾ ਹੁਲਾਰਾ ਮਿਲੇਗਾ। ਉਨਾਂ ਗੁਰਦਾਸਪੁਰ ਤੋਂ ਕੇਸ਼ੋਪੁਰ ਛੰਭ ਨੂੰ ਜਾਂਦੀ ਸੜਕ ਲਈ 3 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ। ਉਨ•ਾਂ ਕਿਹਾ ਕਿ ਪੰਜਾਬ, ਮਨੀਪੁਰ ਤੋਂ ਬਾਅਦ ਦੂਜਾਸੂਬਾ ਹੈ ਜਿਸ ਨੇ ਸੱਭਿਆਚਾਰਕ ਨੀਤੀ ਬਣਾਈ ਹੈ। ਇਸ ਤੋਂ ਬਾਅਦ ਹੁਣ ਸੈਰ ਸਪਾਟਾ ਨੀਤੀ ਬਣਾਈ ਜਾ ਰਹੀ ਹੈ। ਉਨ•ਾਂ ਕਿਹਾ, ''ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੀ ਪੀੜ•ੀ ਨੂੰ ਪੰਜਾਬ ਦੇ ਅਮੀਰ ਸੱਭਿਆਚਾਰ ਤੇਵਿਰਾਸਤ ਨਾਲ ਜੋੜਿਆ ਜਾਵੇ ਅਤੇ ਸੱਭਿਆਚਾਰ ਤੋਂ ਰੋਜ਼ਗਾਰ ਰਾਹੀਂ ਨੌਕਰੀ ਦੇ ਵਸੀਲੇ ਪੈਦਾ ਕੀਤੇ ਜਾਣ।''

ਸ. ਸਿੱਧੂ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਤੇ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਸੈਰ-ਸਪਟਾ ਵਿਭਾਗ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਉਨਾਂ ਪੂਰਨ ਭਰੋਸਾ ਹੈ ਕਿ ਸੈਰ ਸਪਾਟਾ ਵਿਭਾਗ ਸੂਬੇਨੂੰ ਤਰੱਕੀ ਦੀਆਂ ਬੁਲੰਦੀਆਂ ਤੱਕ ਲੈ ਕੇ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਨੇ ਦੇਸ਼ ਅੰਦਰ ਸ਼ਾਂਤੀ, ਖੁਸ਼ਹਾਲੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਤੇ ਦੇਸ਼ ਵਾਸੀਆਂ ਲਈ ਅੰਨ ਭੰਭਾਰ ਵਿਚ ਸਭ ਤੋ ਵੱਧ ਯੋਗਦਾਨ ਪਾਇਆ।

navjot singh sidhu inaugurates interpretation centre at keshopur chhambਸ. ਸਿੱਧੂ ਨੇ ਕੈਸ਼ੋਪੁਰ ਛੰਬ ਲਈ 850 ਏਕੜ ਜ਼ਮੀਨ ਦੇਣ ਵਾਲੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਸਮੂਹਿਕ ਸਹਿਯੋਗ ਨਾਲ ਇਸਛੰਬ ਨੂੰ ਪ੍ਰਫੁਲਿਤ ਕੀਤਾ ਜਾਵੇਗੀ।

ਇਸ ਮੌਕੇ ਸ. ਸਿੱਧੂ ਨੇ ਕੈਸ਼ੋਪੁਰ ਛੰਭ ਵਿਖੇ ਬਣੇ ਕੰਪਲੈਕਸ ਨੂੰ ਫਾਰਸਟ ਵਾਈਲਡ ਲਾਈਫ ਨੂੰ ਸੋਂਪਿਆਂ ਤੇ ਚਾਬੀ ਭੇਂਟ ਕੀਤੀ। ਸੈਰ ਸਪਾਟਾ ਵਿਭਾਗਾਂ ਵਲੋਂ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਛਪੀਆਂ ਕਿਤਾਬਾਂ ਵੀ ਸ. ਸਿੱਧੂ ਵਲੋਂ ਰਿਲੀਜ਼ ਕੀਤੀਆਂ। ਇਸ ਤੋਂ ਪਹਿਲਾਂ ਉਨਾਂ ਕੈਸ਼ੋਪੁਰ ਛੰਬ ਦਾ ਦੌਰਾ ਕਰਕੇ ਪ੍ਰਵਾਸੀ ਪੰਛੀਆਂ ਨੂੰ ਵੀ ਦੇਖਿਆ। ਉਨਾਂ ਸੈਲਫ ਹੈਲਪ ਗਰੁੱਪ ਵਲੋਂ ਤਿਆਰ ਕੀਤੀਆਂ ਘਰੈਲੂ ਵਸਤਾਂ ਦੀ ਪ੍ਰਦਰਸ਼ਨੀ ਵੇਖੀ ਤੇ ਉਨਾਂ ਦੀ ਕਲਾ ਦੀਤਾਰੀਫ ਕੀਤੀ। ਉਪਰੰਤ ਉਨਾਂ ਪੂਰੇ ਕੰਪਲੈਕਸ ਦਾ ਦੋਰਾ ਕੀਤਾ।

ਇਸ ਮੌਕੇ ਸ੍ਰੀ ਅਸ਼ਵਨੀ ਸੇਖੜੀ ਸਾਬਕਾ ਵਜ਼ੀਰ ਪੰਜਾਬ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਕੈਬਨਿਟ ਮੰਤਰੀ ਸ. ਸਿੱਧੂ ਅੱਜ ਕੈਸ਼ੋਪੁਰ ਛੰਭ ਦਾ ਦੌਰਾ ਕਰਨ ਆਏ ਹਨ ਅਤੇ ਉਨਾਂ ਦੀ ਬਦੋਲਤ ਇਸ ਨਾਯਾਬ ਕੁਦਰਤੀ ਤੋਹਫੇ ਨੂੰ ਪ੍ਰਫੁੱਲਿਤ ਕਰਨ ਵਿਚ ਮਦਦ ਮਿਲੀ ਹੈ ਤੇ ਲੋਕਾਂ ਨੂੰ ਇਹ ਖੂਬਸੂਰਤ ਕੰਪਲੈਕਸ ਵੇਖਣ ਦਾ ਮੌਕਾ ਮਿਲਿਆ ਹੈ।

navjot singh sidhu inaugurates interpretation centre at keshopur chhambਹਲਕਾ ਵਿਧਾਇਕ ਗੁਰਦਾਸਪੁਰ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਕੈਸ਼ੋਪੁਰ ਛੰਬ ਦੇ ਵਿਸਥਾਰ ਨਾਲ ਗੁਰਦਾਸਪੁਰ ਅੰਦਰ ਸੈਲਾਨੀਆਂ ਦੀ ਆਮਦ ਨੂੰ ਹੁਲਾਰਾ ਮਿਲੇਗਾ ਅਤੇ ਇਥੇ ਸੈਰ ਸਪਾਟਾ ਵਧਣ ਨਾਲ ਸ਼ਹਿਰਵਾਸੀਆਂ ਨੂੰ ਆਰਥਿਕ ਤੌਰ ਤੇ ਵੱਡਾ ਲਾਭ ਮਿਲੇਗਾ। ਉਨਾਂ ਕਿਹਾ ਕਿ ਕੈਬਨਿਟ ਮੰਤਰੀ ਸ੍ਰੀ ਸਿੱਧੂ ਦੇ ਯਤਨਾਂ ਸਦਕਾ ਸੈਰ ਸਪਾਟਾ ਵਿਭਾਗ ਨਵੀਆਂ ਸਿਖਰਾ ਨੂੰ ਛੂਹ ਰਿਹਾ ਹੈ ਅਤੇ ਉਨਾਂ ਨੂੰ ਪੂਰੀ ਆਸ ਹੈ ਕਿ ਸ੍ਰੀ ਸਿੱਧੂ ਦੀਰਹਿਨਮਾਈ ਹੇਠ ਪੰਜਾਬ ਦੇ ਅਮੀਰ ਵਿਰਸੇ ਨੂੰ ਸਾਂਭਣ ਤੇ ਪ੍ਰਫੁੱਲਿਤ ਕਰਨ ਵਿਚ ਕੋਈ ਕਮੀ ਨਹੀਂ ਰਹੇਗੀ।

ਇਸ ਮੌਕੇ ਸ੍ਰੀ ਵਿਕਾਸ ਪ੍ਰਤਾਪ ਸਕੱਤਰ ਸੈਰ ਸਪਾਟਾ ਵਿਭਾਗ, ਸ੍ਰੀ ਸ਼ਿਵਦੁਲਾਰ ਸਿੰਘ ਢਿੱਲੋਂ ਡਾਇਰੈਕਟਰ ਸੈਰ ਸਪਾਟਾ ਵਿਭਾਗ, ਸ੍ਰੀ ਕੁਲਦੀਪ ਕੁਮਾਰ ਪ੍ਰਿੰਸੀਪਲ ਚੀਫ ਕੰਜਰਵੈਟਿਵ ਫਾਰਸਟ ਵਾਈਲਡ ਲਾਈਫ, ਸ੍ਰੀ ਸਕੱਤਰ ਸਿੰਘਬੱਲ ਐਸ.ਡੀ.ਐਮ ਗੁਰਦਾਸਪੁਰ, ਸ੍ਰੀ ਕੇ.ਐਲ. ਮਲਹੋਤਰਾ ਐਸ.ਸੀ ਐਫ, ਤਹਿਸੀਲਦਾਰ ਸ.ਨਵਤੇਜ ਸਿੰਘ ਸੋਢੀ ਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿਚ ਲੋਕ ਮੋਜੂਦ ਸਨ।

—PTC News

Related Post