ਹਰੀਸ਼ ਰਾਵਤ ਦਾ ਵੱਡਾ ਬਿਆਨ , ਨਵਜੋਤ ਸਿੱਧੂ ਬਣਨਗੇ ਪੰਜਾਬ ਕਾਂਗਰਸ ਦੇ ਪ੍ਰਧਾਨ , ਕੈਪਟਨ ਬਣੇ ਰਹਿਣਗੇ CM

By  Shanker Badra July 15th 2021 01:47 PM -- Updated: July 15th 2021 01:57 PM

ਚੰਡੀਗੜ੍ਹ : ਪੰਜਾਬ ਵਿਚ ਕਾਂਗਰਸ ਪਾਰਟੀ ਵਿਚਾਲੇ ਚੱਲ ਰਹੇ ਕਲੇਸ਼ (Punjab congress crisis) 'ਤੇ ਹਰੀਸ਼ ਰਾਵਤ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ ਆਪਸੀ ਮਤਭੇਦਾਂ ਨੂੰ ਖ਼ਤਮ ਕਰਨ ਲਈ ਇਕ ਫਾਰਮੂਲਾ ਲੱਭ ਲਿਆ ਹੈ। ਇਸ ਵਿੱਚ ਕੈਪਟਨ ਅਮਰਿੰਦਰ ਸਿੰਘ (captain amrinder singh) ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ। ਇਸ ਦੇ ਨਾਲ ਹੀ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪੰਜਾਬ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਇਆ ਜਾਵੇਗਾ।

ਹਰੀਸ਼ ਰਾਵਤ ਦਾ ਵੱਡਾ ਬਿਆਨ , ਨਵਜੋਤ ਸਿੱਧੂ ਬਣਨਗੇ ਪੰਜਾਬ ਕਾਂਗਰਸ ਦੇ ਪ੍ਰਧਾਨ , ਕੈਪਟਨ ਬਣੇ ਰਹਿਣਗੇ CM

ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡੇ ਕੋਲ ਵੀ ਹੈ ਇਸ ਨੰਬਰ ਵਾਲਾ ਕੋਈ ਵੀ ਨੋਟ ਤਾਂ ਤੁਸੀਂ ਰਾਤੋ-ਰਾਤ ਬਣ ਸਕਦੇ ਹੋ ਲੱਖਪਤੀ

ਇਸ ਦੇ ਨਾਲ ਹੀ 2 ਕਾਰਜਕਾਰੀ ਪ੍ਰਧਾਨ ਵੀ ਬਣਾਏ ਜਾਣਗੇ , ਉਹ ਹਿੰਦੂ ਅਤੇ ਦਲਿਤ ਭਾਈਚਾਰੇ ਵਿਚੋਂ ਹੋਣਗੇ। ਇਸ ਬਾਰੇ ਅਧਿਕਾਰਤ ਐਲਾਨ ਜਲਦ ਕਰ ਦਿੱਤਾ ਜਾਵੇਗਾ। ਫ਼ਿਲਹਾਲ ਇਸ ਸਮੇਂ ਸੁਨੀਲ ਜਾਖੜ ਪੰਜਾਬ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਹਨ। ਪਹਿਲਾਂ ਇਹ ਅਨੁਮਾਨ ਲਗਾਇਆ ਜਾ ਰਿਹਾ ਸੀ ਕਿ ਕੈਪਟਨ ਅਤੇ ਸਿੱਧੂ ਵਿਚਾਲੇ ਜੰਗ 'ਚ ਸੁਨੀਲ ਜਾਖੜ ਦੀ ਕੁਰਸੀ ਦੀ ਬਲੀ ਚੜ੍ਹੇਗੀ।

ਹਰੀਸ਼ ਰਾਵਤ ਦਾ ਵੱਡਾ ਬਿਆਨ , ਨਵਜੋਤ ਸਿੱਧੂ ਬਣਨਗੇ ਪੰਜਾਬ ਕਾਂਗਰਸ ਦੇ ਪ੍ਰਧਾਨ , ਕੈਪਟਨ ਬਣੇ ਰਹਿਣਗੇ CM

ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਕੁਝ ਨਵੇਂ ਚਿਹਰੇ ਵੀ ਸ਼ਾਮਿਲ ਹੋ ਸਕਦੇ ਹਨ। ਪਾਰਟੀ ਵਿੱਚ ਦੋ ਕਾਰਜਕਾਰੀ ਪ੍ਰਧਾਨ ਬਣਾਉਣ ਪਿੱਛੇ ਵੀ ਵੋਟਾਂ ਦੀ ਰਾਜਨੀਤੀ ਹੋ ਸਕਦੀ ਹੈ। ਦਰਅਸਲ, ਇਸ ਗੱਲ ਵਿਚ ਵੀ ਮਤਭੇਦ ਸਨ ਕਿ ਕੀ ਪੰਜਾਬ ਵਿਚ ਪਾਰਟੀ ਦੀ ਕਮਾਨ ਕਿਸੇ ਹਿੰਦੂ ਨੇਤਾ ਨੂੰ ਦਿੱਤੀ ਜਾਵੇ ਜਾਂ ਕਿਸੇ ਸਿੱਖ ਨੇਤਾ ਨੂੰ।

ਹਰੀਸ਼ ਰਾਵਤ ਦਾ ਵੱਡਾ ਬਿਆਨ , ਨਵਜੋਤ ਸਿੱਧੂ ਬਣਨਗੇ ਪੰਜਾਬ ਕਾਂਗਰਸ ਦੇ ਪ੍ਰਧਾਨ , ਕੈਪਟਨ ਬਣੇ ਰਹਿਣਗੇ CM

ਦੱਸ ਦੇਈਏ ਕਿ ਪੰਜਾਬ ਇਕਾਈ ਦੇ ਵਿਵਾਦ ਨੂੰ ਲੈ ਕੇ ਪਿਛਲੇ ਦਿਨੀਂ ਕਾਂਗਰਸ ਹਾਈਕਮਾਂਡ ਦੀ ਬੁੱਧਵਾਰ ਨੂੰ ਮੀਟਿੰਗ ਹੋਈ ਸੀ। ਇਸ ਵਿਚ ਹੱਲ ਲੱਭਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਸੀ। ਇਸ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰੀ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ , ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਸੂਬਾ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਮੁੱਦੇ ’ਤੇ ਚਰਚਾ ਕੀਤੀ ਸੀ।

ਹਰੀਸ਼ ਰਾਵਤ ਦਾ ਵੱਡਾ ਬਿਆਨ , ਨਵਜੋਤ ਸਿੱਧੂ ਬਣਨਗੇ ਪੰਜਾਬ ਕਾਂਗਰਸ ਦੇ ਪ੍ਰਧਾਨ , ਕੈਪਟਨ ਬਣੇ ਰਹਿਣਗੇ CM

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਪ੍ਰਸਿੱਧ ਸੂਫ਼ੀ ਗਾਇਕ ਮਨਮੀਤ ਸਿੰਘ ਦੀ ਕਰੇਰੀ ਝੀਲ ਨੇੜਿਓਂ ਇਕ ਖੱਡ 'ਚੋਂ ਮਿਲੀ ਲਾਸ਼

ਹਰੀਸ਼ ਰਾਵਤ ਨੇ ਪਹਿਲਾਂ ਕਿਹਾ ਸੀ ਕਿ ਅਗਲੇ ਤਿੰਨ-ਚਾਰ ਦਿਨਾਂ ਵਿੱਚ ਪੰਜਾਬ ਕਾਂਗਰਸ ਲਈ ਖੁਸ਼ਖਬਰੀ ਆਵੇਗੀ, ਜਿਸ ਨਾਲ ਪਾਰਟੀ ਦੀ ਪੰਜਾਬ ਇਕਾਈ ਵਿੱਚ ਚੱਲ ਰਹੇ ਵਿਵਾਦ ਦਾ ਜਲਦੀ ਅੰਤ ਹੋਣ ਦਾ ਸੰਕੇਤ ਮਿਲਦਾ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ‘ਹਰ ਕੋਈ’ ਖੁਸ਼ ਹੋਵੇਗਾ। ਤਾਜ਼ਾ ਫੈਸਲੇ ਨਾਲ ਕੁਝ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

-PTCNews

Related Post